Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਰਾਜਸਥਾਨ ਨਹਿਰ ਵਿੱਚ ਪਿਆ 100 ਫੁੱਟ ਲੰਬਾ ਪਾੜ, ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ

May 16, 2026 05:23 PM
Rozana Sehaj times
ਕੋਟਕਪੂਰਾ : ਫਰੀਦਕੋਟ ਵਿੱਚੋਂ ਲੰਘਦੀ ਰਾਜਸਥਾਨ ਨਹਿਰ ਪੱਕੀ ਕੀਤੇ ਜਾਣ ਮਗਰੋਂ ਇਸ ਵਿੱਚ ਪਾਣੀ ਛੱਡਦਿਆਂ ਹੀ ਇਹ ਨਹਿਰ ਪਿੰਡ ਫਿੱਡੇ ਖੁਰਦ ਨੇੜੇ ਢਹਿ ਕੇ ਨਹਿਰ ਦੇ ਪਾਣੀ ਵਿੱਚ ਹੀ ਵਹਿ ਗਈ। ਇਸ ਕਾਰਨ ਨਹਿਰ ਵਿੱਚ 100 ਫੁੱਟ ਦੇ ਕਰੀਬ ਲੰਬਾ ਪਾੜ ਪੈ ਗਿਆ, ਜਿਸ ਕਰਕੇ ਨੇੜਲੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਫਿੱਡੇ ਖੁਰਦ ਦੇ ਇਕਬਾਲ ਸਿੰਘ ਨੇ ਦੱਸਿਆ ਕਿ ਕਰੀਬ 45 ਦਿਨਾਂ ਤੋਂ ਰਾਜਸਥਾਨ ਨਹਿਰ ਨੂੰ ਪੱਕਾ ਕੀਤਾ ਜਾ ਰਿਹਾ ਸੀ, ਇਹ ਕੰਮ ਪੂਰਾ ਹੁੰਦਿਆਂ ਹੀ ਦੇਰ ਰਾਤ ਨਹਿਰ ਵਿੱਚ ਪਾਣੀ ਛੱਡਿਆ ਗਿਆ। ਉਨ੍ਹਾਂ ਦੱਸਿਆ ਕਿ ਪਾਣੀ ਛੱਡਣ ਦੇ ਕੁਝ ਘੰਟੇ ਬਾਅਦ ਹੀ ਉਨ੍ਹਾਂ ਦੇ ਪਿੰਡ ਨਜ਼ਦੀਕ ਨਹਿਰ ਦੀ ਨਵੀਂ ਰੀਲਾਈਨਿੰਗ ਵਿੱਚ ਕਰੀਬ 100 ਫੁੱਟ ਦਾ ਪਾੜ ਪੈ ਗਿਆ। ਪਿੰਡ ਨਹਿਰ ਤੋਂ 20 ਫੁੱਟ ਤੋਂ ਵੱਧ ਨੀਵਾਂ ਹੋਣ ਕਾਰਨ ਨਹਿਰ ਦੀ ਪਟੜੀ ਵੀ ਖੁਰਨੀ ਸ਼ੁਰੂ ਹੋ ਗਈ, ਜਿਸ ਕਾਰਨ ਪਿੰਡਾਂ ਵਿੱਚ ਦਹਿਸ਼ਤ ਪੈਦਾ ਹੋ ਗਈ ਅਤੇ ਸਾਰੇ ਇਸ ਪਾੜ ਨੂੰ ਪੂਰਨ ਲਈ ਇਕੱਠੇ ਹੋ ਗਏ। ਇਸ ਜਗਾ ’ਤੇ ਨਹਿਰ ਅੰਦਰ ਇਸ ਨੂੰ ਬਣਾਉਂਦੇ ਸਮੇਂ 10 ਫੁੱਟ ਉਚਾ ਬੰਨ੍ਹ ਲਾਇਆ ਹੋਇਆ ਸੀ, ਜੋ ਪਾਣੀ ਛੱਡਣ ਤੋਂ ਪਹਿਲਾਂ ਖਤਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਠੇਕੇਦਾਰ ਦੀ ਕਥਿਤ ਲਾਪ੍ਰਵਾਹੀ ਕਾਰਨ ਪਾਣੀ ਇਸ ਬੰਨ੍ਹ ’ਤੇ ਇਕੱਠਾ ਹੋ ਗਿਆ ਅਤੇ ਉਸ ਨੇ ਪੱਕੇ ਨਿਕਾਰੇ ਨੂੰ ਤੋੜ ਦਿੱਤਾ। ਇਸ ਦਾ ਪਤਾ ਲੱਗਦੇ ਹੀ ਨਹਿਰ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਅਤੇ ਪੁਲੀਸ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਗਿਆ। ਤਹਿਸੀਲਦਾਰ ਕੋਟਕਪੂਰਾ ਗੁਰਚਰਨ ਸਿੰਘ ਬਰਾੜ ਨੇ ਕਿਹਾ ਕਿ ਇਸ ਸਬੰਧੀ ਕਿਸ ਦੀ ਲਾਪ੍ਰਵਾਹੀ ਹੈ, ਇਹ ਤਾਂ ਨਹਿਰ ਵਿਭਾਗ ਦੱਸ ਸਕਦਾ ਹੈ ਪਰ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਪਾੜ ਨੂੰ ਪੂਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਰਾਜਸਥਾਨ ਨਹਿਰ ਵਿਭਾਗ ਦੇ ਐਕਸੀਅਨ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜਿਸ ਜਗਾ ’ਤੇ ਪਾੜ ਪਿਆ ਹੈ, ਉਸ ਜਗਾ ’ਤੇ ਨਵੀਂ ਅਤੇ ਪੁਰਾਣੀ ਰੀਲਾਈਨਿੰਗ ਦਾ ਜੋੜ ਸੀ। ਇੱਕ ਹਿੱਸੇ ਦਾ ਕੰਮ 3 ਸਾਲ ਪਹਿਲਾਂ ਹੋਇਆ ਸੀ ਅਤੇ ਦੂਜੇ ਹਿੱਸੇ ਦਾ ਕੰਮ ਹੁਣ ਪੂਰਾ ਕਰਕੇ ਇਸ ਨਾਲ ਜੋੜ ਲਾਇਆ ਸੀ ਪਰ ਉਸ ਵਿੱਚੋਂ ਦੀ ਪਾਣੀ ਲੀਕ ਹੋਣ ਕਾਰਨ ਪਾਣੀ ਨੇ ਰੀਲਾਈਨਿੰਗ ਤੋੜ ਦਿੱਤੀ। ਮਿੱਟੀ ਦੀਆਂ ਬੋਰੀਆਂ ਲਗਾ ਕੇ ਇਸ ਪਾੜ ਨੂੰ ਪੂਰਿਆ ਜਾ ਰਿਹਾ ਹੈ ਤੇ ਦੇਰ ਰਾਤ ਤੱਕ ਇਸ ਨੂੰ ਪੂਰ ਲਿਆ ਜਾਵੇਗਾ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ