Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ-2026 ਲਈ ਮੋਹਾਲੀ ਵਿੱਚ 40 ਨਾਮਜ਼ਦਗੀਆਂ ਪ੍ਰਾਪਤ

May 16, 2026 05:27 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮਿਊਂਸਪਲ ਕਾਰਪੋਰੇਸ਼ਨ ਐਸ.ਏ.ਐਸ. ਨਗਰ (ਮੋਹਾਲੀ) ਚੋਣਾਂ-2026 ਦੇ ਸਬੰਧ ਵਿੱਚ ਅੱਜ 15 ਮਈ 2026 ਨੂੰ ਵਾਰਡ ਨੰਬਰ 1 ਤੋਂ 50 ਤੱਕ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸੰਪੂਰਨ ਹੋਈ। ਇਹ ਜਾਣਕਾਰੀ ਸ੍ਰੀਮਤੀ ਦਮਨਦੀਪ ਕੌਰ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਅਤੇ ਰਿਟਰਨਿੰਗ ਅਫਸਰ-ਕਮ- ਵਧੀਕ ਮੁੱਖ ਪ੍ਰਸ਼ਾਸ਼ਕ ਗਮਾਡਾ, ਅਮਰਿੰਦਰ ਸਿੰਘ ਮੱਲ੍ਹੀ ਵੱਲੋਂ ਦਿੱਤੀ ਗਈ। ਉਨ੍ਹਾਂ ਅਨੁਸਾਰ ਅੱਜ ਵੱਖ-ਵੱਖ ਵਾਰਡਾਂ ਲਈ ਕੁੱਲ 40 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪ੍ਰਾਪਤ ਨਾਮਜ਼ਦਗੀਆਂ ਵਿੱਚ ਵਾਰਡ ਨੰਬਰ 24 ਤੋਂ ਸੁਖਵਿੰਦਰ ਸਿੰਘ ਭਿੰਦਾ, ਵਾਰਡ ਨੰ: 7 ਤੋਂ ਇੰਦਰਪ੍ਰੀਤ ਕੌਰ ਪ੍ਰਿੰਸ, ਵਾਰਡ ਨੰ: 13 ਤੋਂ ਕੁਲਦੀਪ ਕੌਰ, ਵਾਰਡ ਨੰ: 13 ਤੋਂ ਨਵਕੀਰਤ ਕੌਰ, ਵਾਰਡ ਨੰ: 1 ਤੋਂ ਸੁਰਿੰਦਰ ਕੌਰ, ਵਾਰਡ ਨੰ: 22 ਤੋਂ ਰਵਨੀਤ ਕੌਰ, ਵਾਰਡ ਨੰ: 22 ਤੋਂ ਹਰਵਿੰਦਰ ਸਿੰਘ, ਵਾਰਡ ਨੰ: 14 ਤੋਂ ਪ੍ਰਕਾਸ਼ਵਤੀ, ਵਾਰਡ ਨੰ: 14 ਤੋਂ ਰਮੇਸ਼ ਕੁਮਾਰ ਵਰਮਾ, ਵਾਰਡ ਨੰ: 17 ਤੋਂ ਸੁਰਿੰਦਰ ਕੌਰ, ਵਾਰਡ ਨੰ: 9 ਤੋਂ ਕੁਲਦੀਪ ਕੌਰ ਕੰਗ, ਵਾਰਡ ਨੰ: 5 ਤੋਂ ਰਮਨਜੀਤ ਕੌਰ, ਵਾਰਡ ਨੰ: 14 ਤੋਂ ਰਮਨਦੀਪ ਸਿੰਘ, ਵਾਰਡ ਨੰ: 9 ਤੋਂ ਗੁਰਜੀਤ ਕੌਰ, ਵਾਰਡ ਨੰ: 14 ਤੋਂ ਜਸਮੀਤ ਕੌਰ, ਵਾਰਡ ਨੰ: 1 ਤੋਂ ਜਸਵੀਰ ਕੌਰ, ਵਾਰਡ ਨੰ: 16 ਤੋਂ ਹਰਸ਼ਦੀਪ ਸਿੰਘ ਸ਼ੇਰਗਿੱਲ, ਵਾਰਡ ਨੰ: 16 ਤੋਂ ਦਪਿੰਦਰ ਕੌਰ, ਸ਼ੇਰਗਿੱਲ, ਵਾਰਡ ਨੰ: 6 ਤੋਂ ਸੰਨੀ ਸਿੰਘ, ਵਾਰਡ ਨੰ: 48 ਤੋਂ ਰਵੀ ਸ਼ਰਮਾ, ਬਹਾਦਰ ਸਿੰਘ ਅਤੇ ਕੇਸਰ ਸਿੰਘ, ਵਾਰਡ ਨੰਬਰ 40 ਤੋਂ ਗੁਰਮੇਲ ਸਿੰਘ, ਵਾਰਡ ਨੰਬਰ 36 ਤੋਂ ਬਲਵਿੰਦਰ ਕੁਮਾਰ, ਵਾਰਡ ਨੰਬਰ 43 ਤੋਂ ਕੁਲਵਿੰਦਰ ਕੌਰ ਅਤੇ ਸੁਰਿੰਦਰ ਕੌਰ, ਵਾਰਡ ਨੰਬਰ 30 ਤੋਂ ਦਵਿੰਦਰ ਪਾਲ ਸਿੰਘ, ਵਾਰਡ ਨੰਬਰ 28 ਤੋਂ ਰਜਨੀ ਅਤੇ ਰਵਿੰਦਰ ਸਿੰਘ, ਵਾਰਡ ਨੰਬਰ 47 ਤੋਂ ਜਸਪ੍ਰੀਤ ਕੌਰ, ਵਾਰਡ ਨੰਬਰ 44 ਤੋਂ ਜਸਪ੍ਰੀਤ ਸਿੰਘ ਅਤੇ ਸੁਖਬੀਰ ਸਿੰਘ, ਵਾਰਡ ਨੰਬਰ 41 ਤੋਂ ਬਲਵਿੰਦਰ ਕੌਰ, ਵਾਰਡ ਨੰਬਰ 49 ਤੋਂ ਅਰਚਨਾ ਘਾਂਗਸ, ਵਾਰਡ ਨੰਬਰ 46 ਤੋਂ ਸੁਖਦਰਸ਼ਨ ਸਿੰਘ, ਵਾਰਡ ਨੰਬਰ 29 ਤੋਂ ਬਲਵਿੰਦਰ ਕੌਰ, ਵਾਰਡ ਨੰਬਰ 46 ਤੋਂ ਰਾਮ ਕੁਮਾਰ, ਵਾਰਡ ਨੰਬਰ 26 ਤੋਂ ਸਤਵਿੰਦਰ ਸਿੰਘ ਅਤੇ ਸਤਨਾਮ ਸਿੰਘ, ਵਾਰਡ ਨੰਬਰ 49 ਤੋਂ ਬਲਜੀਤ ਕੌਰ ਨੇ ਆਪਣੇ ਕਾਗਜ਼ ਦਾਖਲ ਕੀਤੇ। ਰਿਟਰਨਿੰਗ ਅਫਸਰਾਂ ਨੇ ਦੱਸਿਆ ਕਿ 16 ਮਈ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਆਖਰੀ ਮਿਤੀ ਹੈ ਜਦਕਿ ਜਾਂਚ 18 ਮਈ ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 19 ਮਈ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚੱਜੇ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਚੋਣਾਂ ਵਿੱਚ ਹਿੱਸਾ ਲੈ ਰਹੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਅਪੀਲ ਵੀ ਕੀਤੀ ਗਈ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ