Saturday, November 21, 2026
BREAKING NEWS
• ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

Malwa

ਬਾਬਾ ਫਰੀਦ ਪਬਲਿਕ ਸਕੂਲ ’ਚ ਟਾਪਰਾਂ ਦਾ ਮੇਲਾ, 90 ਫੀਸਦੀ ਵਾਲਿਆਂ ’ਤੇ ਇਨਾਮਾਂ ਦੀ ਵਰਖਾ

May 16, 2026 06:16 PM
Rozana Sehaj times
ਕੋਟਕਪੂਰਾ :  ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵੱਲੋਂ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆ 2025-26 ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਮੈਰਿਟਧਾਰੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਸਮਾਰੋਹ ਫਰੀਦ ਆਡੀਟੋਰੀਅਮ ’ਚ ਪੂਰੇ ਜਾਹੋ-ਜਲਾਲ ਨਾਲ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਨੇ ਕੀਤੀ ਜਦਕਿ ਕਮੇਟੀ ਮੈਂਬਰਾਂ ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਕੁਲਜੀਤ ਸਿੰਘ ਮੋਂਗੀਆ, ਨਰਿੰਦਰਪਾਲ ਸਿੰਘ ਬਰਾੜ ਅਤੇ ਡਾ. ਪ੍ਰਭਤੇਸ਼ਵਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ 12ਵੀਂ ਦੇ 47 ਅਤੇ 10ਵੀਂ ਦੇ 86 ਵਿਦਿਆਰਥੀਆਂ ਸਮੇਤ ਕੁੱਲ 140 ਵਿਦਿਆਰਥੀਆਂ ਨੂੰ, ਜਿਨ੍ਹਾਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ, ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 31 ਹਜ਼ਾਰ, ਦੂਜਾ ਸਥਾਨ ਲੈਣ ਵਾਲਿਆਂ ਨੂੰ 21 ਹਜ਼ਾਰ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 11 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਨਕਦ ਇਨਾਮ ਦਿੱਤੇ ਗਏ। ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਵੀ 5100/- ਰੁਪਏ ਦੇ ਕੇ ਸਨਮਾਨਿਆ ਗਿਆ। ਕਾ. ਪ੍ਰਿੰਸੀਪਲ ਮੈਡਮ ਸੁਖਦੀਪ ਕੌਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋਈਆਂ ਹਨ। ਕਾ. ਵਾਈਸ ਪ੍ਰਿੰਸੀਪਲ ਮੈਡਮ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫਲਤਾ ਅਤੇ ਪ੍ਰਸੰਸ਼ਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ। ਸਮਾਗਮ ਦੌਰਾਨ ਮਾਪਿਆਂ ਤੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਅੰਤ ਵਿੱਚ ਸਕੂਲ ਪ੍ਰਬੰਧਨ ਨੇ ਸਾਰੇ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
 
 
 

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ