Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਟਕਸਾਲੀ ਕਾਂਗਰਸੀ ਆਗੂ ਗੁਰਸੇਵਕ ਸਿੰਘ ਸਾਬਕਾ ਐਮ.ਸੀ. ਸੈਂਕੜੇ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ

May 16, 2026 07:04 PM
Rozana Sehaj times
ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿੱਘੇ ਅਤੇ ਮਿਲਾਪੜੇ ਸੁਭਾਅ ਸਮੇਤ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਟਕਸਾਲੀ ਕਾਂਗਰਸੀ ਆਗੂ ਗੁਰਸੇਵਕ ਸਿੰਘ ਸਾਬਕਾ ਐਮ.ਸੀ. ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਅਕਾਲੀ ਦਲ ਬਾਦਲ ਦੇ ਪ੍ਰਚਾਰ ਸਕੱਤਰ ਅਤੇ ਟਕਸਾਲੀ ਅਕਾਲੀ ਆਗੂ ਪਰਮਜੀਤ ਸਿੰਘ ਮੱਕੜ ਨੇ ਵੀ ਆਪਣੇ ਪਰਿਵਾਰ ਸਮੇਤ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਕਬੂਲ ਕਰਦਿਆਂ ਆਖਿਆ ਕਿ ਅਕਾਲੀ ਆਗੂਆਂ ਨੇ ਉਸ ਦੇ ਪਰਿਵਾਰ ਦੀ ਮਿਹਨਤ ਦੀ ਕੋਈ ਕਦਰ ਨਹੀਂ ਕੀਤੀ। ਸਥਾਨਕ ਜੈਤੋ ਸੜਕ ’ਤੇ ਸਥਿੱਤ ਸ਼ਹੀਦ ਭਗਤ ਸਿੰਘ ਚੋਂਕ ਵਿੱਚ ਗੁਰਸੇਵਕ ਸਿੰਘ ਵੱਲੋਂ ਰੱਖੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸੰਧਵਾਂ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਦੇ ਆਗੂ ਬੁਖਲਾ ਚੁੱਕੇ ਹਨ। ਆਪਣੀ ਹਾਰ ਨੂੰ ਪ੍ਰਤੱਖ ਦੇਖ ਕੇ ਉਹਨਾ ਨੂੰ ਕੁਝ ਵੀ ਸੁੱਝ ਨਹੀਂ ਰਿਹਾ। ਉਹਨਾਂ ਆਖਿਆ ਕਿ ਬਿਜਲੀ ਦੀ ਮੁਫਤ ਅਤੇ ਨਿਰੰਤਰ ਸਪਲਾਈ, ਬਿਨਾ ਰਿਸ਼ਵਤ ਅਤੇ ਬਿਨਾ ਸਿਫਾਰਸ਼ ਦੇ 65 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ, 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ, ਨਹਿਰੀ ਪਾਣੀ ਦੀ ਨਿਰੰਤਰ ਸਪਲਾਈ, ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਨੂੰ ਭਾਜੜਾਂ, ਨਸ਼ੇੜੀਆਂ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ, ਭੈਣਾ ਤੇ ਮਾਤਾਵਾਂ ਲਈ 1000/1500 ਰੁਪਏ ਮਹੀਨਾ ਪੈਨਸ਼ਨ ਵਰਗੀਆਂ ਅਨੇਕਾਂ ਸਹੂਲਤਾਂ ਨੇ ਪੰਜਾਬ ਵਾਸੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਰਵਾਇਤੀ ਪਾਰਟੀਆਂ ਨੇ ਅੱਜ ਤੱਕ ਅਜਿਹਾ ਕਿਉਂ ਨਾ ਕੀਤਾ? ਇਸ ਮੌਕੇ ਉਪਰੋਕਤ ਤੋਂ ਇਲਾਵਾ ਰਘਬੀਰ ਸਿੰਘ ਸੰਧੂ, ਸੇਵਕ ਸਿੰਘ ਸੰਧੂ, ਬੀਬੀ ਕਮਲਜੀਤ ਕੌਰ, ਜਸਮੇਲ ਸਿੰਘ ਪੁਰਬਾ, ਗੁਰਸੇਵਕ ਸਿੰਘ ਪੁਰਬਾ, ਸੁਖਦੇਵ ਸਿੰਘ ਕੂਕਾ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ ਚਹਿਲ, ਸੁਰਜੀਤ ਸਿੰਘ ਚਹਿਲ, ਗੁਰਦੀਪ ਸਿੰਘ ਚਹਿਲ, ਲਖਵਿੰਦਰ ਸਿੰਘ ਚਹਿਲ, ਪੇ੍ਰਮ ਪਾਸਟਰ, ਕਿ੍ਰਪਾਲ ਸਿੰਘ, ਸੁਤੰਤਰ ਜੋਸ਼ੀ, ਰਿਸ਼ੀ ਰਛਪਾਲ ਆਦਿ ਨੇ ਮੰਨਿਆ ਕਿ 100 ਤੋਂ ਜਿਆਦਾ ਪਰਿਵਾਰ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਸਾਫ ਸੁਥਰੇ ਅਕਸ ਵਾਲੇ ਵਿਕਾਸਪੁਰਸ਼ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਕਬੂਲ ਕੇ ਸਾਨੂੰ ਖੁਸ਼ੀ ਮਹਿਸੂਸ ਹੋਈ। ਸਪੀਕਰ ਸੰਧਵਾਂ ਨੇ ਇਸ ਮੌਕੇ ਵਾਰਡ ਨੰਬਰ 17 ਤੋਂ ਗੁਰਸੇਵਕ ਸਿੰਘ ਦੀ ਧਰਮਪਤਨੀ ਰਣਜੀਤ ਕੌਰ ਨੂੰ ਟਿਕਟ ਦੇਣ ਦਾ ਐਲਾਨ ਕੀਤਾ, ਜਿਸ ਦਾ ਜੈਕਾਰਿਆਂ ਦੀ ਗੂੰਜ਼ ਨਾਲ ਸੁਆਗਤ ਕੀਤਾ ਗਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ