Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕਰੀਬ ਨੌਂ ਘੰਟੇ ਬਾਅਦ ਸੁਰੱਖਿਅਤ ਕੱਢਿਆ

May 16, 2026 08:29 PM
Rozana Sehaj times
ਹੁਸ਼ਿਆਰਪੁਰ : ਨੇੜਲੇ ਪਿੰਡ ਚੱਕ ਸਮਾਣਾ ਵਿਖੇ ਸ਼ੁੱਕਰਵਾਰ ਸ਼ਾਮ ਚਾਰ ਵਜੇ ਦੇ ਕਰੀਨ ਬੋਰਵੈੱਲ 'ਚ ਡਿੱਗੇ ਚਾਰ ਸਾਲਾ ਬੱਚੇ ਨੂੰ ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਪੰਜਾਬ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰੀਬ ਨੌਂ ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬੋਰਵੈੱਲ ‘ਚ ਡਿੱਗੇ ਬੱਚੇ ਗੁਰਕਰਨ ਸਿੰਘ, ਪੁੱਤਰ ਹਰਿੰਦਰ ਅਤੇ ਆਸ਼ਾ, ਜੋ ਕਿ ਮਜ਼ਦੂਰੀ ਕਰਦੇ ਹਨ, ਨੂੰ ਰਾਤ ਕਰੀਬ 12:40 ਵਜੇ ਦੇ ਕਰੀਬ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਆਪ੍ਰੇਸ਼ਨ ਦੀ ਸ਼ੁਰੂ ਤੋਂ ਮੋਹਰੇ ਹੋ ਕੇ ਅਗਵਾਈ ਕੀਤੀ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਟੀਮਾਂ ਦੀ ਦ੍ਰਿੜਤਾ ਦੀ ਭਰਵੀਂ ਸ਼ਲਾਘਾ ਕੀਤੀ। ਬਚਾਅ ਕਾਰਜ ਸਫਲਤਾਪੂਰਵਕ ਮੁਕੰਮਲ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੱਚੇ ਨੂੰ ਬਚਾਅ ਤੋਂ ਬਾਅਦ ਐਂਬੂਲੈਂਸ ਵਿੱਚ ਡਾਕਟਰੀ ਟੀਮ ਦੇ ਨਾਲ ਅਗਲੇਰੀ ਜਾਂਚ ਲਈ ਹਸਪਤਾਲ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਸ਼ਾਮ 4 ਵਜੇ ਦੇ ਕਰੀਬ ਇਹ ਘਟਨਾ ਵਾਪਰੀ ਅਤੇ ਸੂਚਨਾ ਮਿਲਣ 'ਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ  ਦੱਸਿਆ ਕਿ ਗੁਰਕਰਨ ਆਪਣੇ  ਘਰ ਦੇ ਨਾਲ ਲੱਗਦੇ ਇੱਕ ਖੁੱਲੇ ਬੋਰਵੈੱਲ ਵਿੱਚ ਜਾ ਡਿੱਗਿਆ, ਜੋ ਕੱਲ੍ਹ ਪੁੱਟਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੋਰਵੈੱਲ ਦੇ ਬਿਲਕੁਲ ਨਾਲ 30 ਫੁੱਟ ਤੋਂ ਜ਼ਿਆਦਾ ਡੂੰਘਾ ਟੋਇਆ ਪੁੱਟਣ ਤੋਂ ਬਾਅਦ, ਬਚਾਅ ਟੀਮਾਂ ਵੱਲੋਂ ਬੋਰ ਦੇ ਨਾਲ ਬਣਾਏ ਗਏ ਇੱਕ ਤੰਗ ਰਾਹ ਰਾਹੀਂ ਸ਼ਾਫਟ ਤੱਕ ਪਹੁੰਚ ਕੇ ਕਾਫੀ ਜੱਦੋ-ਜਹਿਦ ਤੋਂ ਬਾਅਦ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।  ਉਨ੍ਹਾਂ ਦੱਸਿਆ ਕਿ ਬੱਚਾ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਕਰੀਬ 30 ਫੁੱਟ ਦੇ ਨੇੜੇ ਫਸ ਗਿਆ ਸੀ ਅਤੇ ਬਚਾਅ ਕਾਰਜ ਤੇਜ਼ ਕਰਨ ਲਈ ਲੋੜੀਂਦੀ ਮਸ਼ੀਨਰੀ ਨੂੰ ਮੌਕੇ 'ਤੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਫਟ ਵਿੱਚ ਇੱਕ ਕੈਮਰਾ ਅਤੇ ਆਕਸੀਜਨ ਪਾਈਪ ਵੀ ਹੇਠਾਂ ਉਤਾਰੀ ਜਿਸ ਨਾਲ ਫੁਟੇਜ ਵਿੱਚ ਬੱਚੇ ਦੀ ਮੂਵਮੈਂਟ ਨੂੰ ਦੇਖਿਆ ਜਾ ਰਿਹਾ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਜਿਸ ਵਿੱਚ 40 ਤੋਂ ਵੱਧ ਮੈਂਬਰ  ਸ਼ਾਮਲ ਸਨ, ਨੇ ਇਸ ਔਖੇ ਸਮੇਂ ਵਿੱਚ ਆਪਣੀ ਮੁਹਾਰਤ ਨਾਲ ਆਪ੍ਰੇਸ਼ਨ ਨੂੰ ਸੁਰੱਖਿਅਤ ਢੰਗ ਨਾਲ ਸਫਲ ਬਣਾਇਆ। ਇਸ ਦੌਰਾਨ ਪੰਜਾਬ ਦੇ ਜੇਲ੍ਹ ਮੰਤਰੀ ਡਾ: ਰਵਜੋਤ ਸਿੰਘ ਅਤੇ ਹੁਸ਼ਿਆਰਪੁਰ ਤੋਂ  ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਜੋ ਇਸ ਸਾਰੀ ਕਾਰਵਾਈ ਦੌਰਾਨ ਮੌਕੇ 'ਤੇ ਮੌਜੂਦ ਰਹੇ, ਨੇ ਗੁਰਕਰਨ ਨੂੰ ਬਚਾਉਣ ਲਈ ਸਾਰੀਆਂ ਟੀਮਾਂ ਵੱਲੋਂ ਕੀਤੇ ਅਣਥੱਕ ਯਤਨਾਂ ਦੀ ਸਲਾਹੁਤਾ ਕੀਤੀ। ਡਾ: ਰਵਜੋਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਐਨ.ਡੀ.ਆਰ.ਐਫ., ਹੋਰ ਟੀਮਾਂ ਅਤੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਿਨ੍ਹਾਂ ਨੇ ਗੁਰਕਰਨ ਦੀ ਜਾਨ ਬਚਾਈ। ਮੈਂਬਰ ਪਾਰਲੀਮੈਂਟ ਡਾ: ਚੱਬੇਵਾਲ ਨੇ ਕਿਹਾ ਕਿ ਇਹ ਬਹੁਤ ਹੀ ਨਾਜੁਕ ਆਪ੍ਰੈਸ਼ਨ ਸੀ ਅਤੇ ਟੀਮਾਂ ਦੇ ਲਗਾਤਾਰ ਯਤਨਾਂ ਸਦਕਾ ਕਰੀਬ ਸੱਤ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਇਸ ਨੂੰ ਸਫ਼ਲ ਬਣਾਇਆ ਗਿਆ। ਐਸ.ਐਸ. ਪੀ. ਸੰਦੀਪ ਕੁਮਾਰ ਮਲਿਕ ਨੇ ਵੀ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਟੀਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟੀਮਾਂ ਦਾ ਜਜ਼ਬਾ ਬਹੁਤ ਸ਼ਲਾਘਾਯੋਗ ਸੀ ਜਿਸ ਕਾਰਨ ਗੁਰਕਰਨ ਦੀ ਜਾਨ ਬਚ ਗਈ।ਜ਼ਿਕਰਯੋਗ ਹੈ ਕਿ ਬਚਾਅ ਕਾਰਜਾਂ ਦੌਰਾਨ ਸਮਾਜਿਕ, ਧਾਰਮਿਕ ਅਤੇ ਜਥੇਬੰਦੀਆਂ ਨੇ ਵੀ ਟੀਮਾਂ ਦੀ ਹੌਸਲਾਅਫਜਾਈ ਦੇ ਨਾਲ-ਨਾਲ ਵੱਖ-ਵੱਖ ਢੰਗ ਨਾਲ ਮਦਦ ਕੀਤੀ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ