Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Doaba

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਤਨਖਾਹ ਕਮਿਸ਼ਨ ਮੁੱਢੋਂ ਰੱਦ, 8 - 9 ਜੁਲਾਈ ਨੂੰ ਦੋ ਰੋਜ਼ਾ ਹੜਤਾਲ ਦਾ ਐਲਾਨ

June 23, 2021 06:43 PM
SehajTimes

ਜਲੰਧਰ : ਇਥੇ ਨੱਕੋ ਨੱਕ ਭਰੇ ਦੇਸ ਭਗਤ ਯਾਦਗਾਰ ਹਾਲ ਵਿਖੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ ਹਜਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕਨਵੀਨਰਜ਼ ਸੁਖਚੈਨ ਸਿੰਘ ਖਹਿਰਾ,ਸਤੀਸ ਰਾਣਾ,ਜਗਦੀਸ਼ ਸਿੰਘ ਚਾਹਲ,ਸੁਖਦੇਵ ਸਿੰਘ ਸੈਣੀ,ਪਰੇਮ ਸਾਗਰ ਸ਼ਰਮਾ,ਮੇਘ ਸਿੰਘ ਸਿੱਧੂ,ਸੁਖਜੀਤ ਸਿੰਘ,ਜਰਮਨਜੀਤ ਸਿੰਘ ,ਠਾਕੁਰ ਸਿੰਘ,ਜਸਵੀਰ ਤਲਵਾੜਾ,ਅਭਿਨਾਸ ਚੰਦਰ ਸਰਮਾਂ,ਮੇਘ ਸਿੰਘ ਸਿੱਧੂ,ਪਿਆਰਾ ਸਿੰਘ,ਸਤਨਾਮ ਸਿੰਘ ਤੇ ਅਧਾਰਤ ਪ੍ਰਧਾਨਗੀ ਮੰਡਲ ਦੀ ਅਗਵਾਈ ਵਿੱਚ ਭਰਵੀਂ ਕਨਵੈਨਸ਼ਨ ਕਰਕੇ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਆਰ ਪਾਰ ਦਾ ਸੰਘਰਸ਼ ਅਰੰਭ ਕਰਨ ਦਾ ਐਲਾਨ ਕਰ ਦਿੱਤਾ ਹੈ ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅੱਜ 48 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 33 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 

ਮੁਲਾਜ਼ਮ ਮਾਰੂ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ।ਸੰਘਰਸ਼ ਦੀ ਪਹਿਲੀ ਕੜੀ ਵਜੋਂ 8-9 ਜੁਲਾਈ ਨੂੰ ਦੋ ਰੋਜ਼ਾ ਪੈਨਡੌਨ,ਟੂਲਡੌਨ ਹੜਤਾਲ ਕਰਕੇ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ 29 ਜੁਲਾਈ ਨੂੰ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈਕੇ ਮੁੱਖ ਮੰਤਰੀ ਦੇ ਸਹਿਰ ਪਟਿਆਲਾ ਵਿਖੇ ਮਹਾਂ ਰੈਲੀ ਕਰਨ ਲਈ ਵਹੀਰਾਂ ਘੱਤਣਗੇ ਇਹਨਾਂ ਐਕਸਨਾਂਂ ਦੀ ਤਿਆਰੀ ਲਈ ਜਥੇ ਬਣਾਕੇ 1 ਤੋਂ 7 ਜੁਲਾਈ ਤੱਕ ਦਫਤਰਾਂ ਵਿੱਚ ਕੰਮਪੇਨ ਚਲਾਈ ਜਾਵੇਗੀ ਆਗੂਆਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਦਿਨੀਂ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਬੰਧੀ ਦਿੱਤੀ ਗਈ ਪ੍ਰਵਾਨਗੀ ਨੇ ਮੁਲਾਜ਼ਮ ਤੇ ਪੈਨਸ਼ਨਰ ਹਲਕਿਆਂ ਵਿੱਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਇਹ ਰਿਪੋਰਟ ਲਾਗੂ ਕਰਦਿਆਂ ਕਈ ਥਾਂਵਾਂ ਤੇ ਲੁਕਵੀਂ ਬੇਈਮਾਨੀ ਕੀਤੀ ਹੈ ,ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜੇਬਾਂ ਵਿੱਚ ਪੱਲੇ ਘੱਟ ਪਾਇਆ ਹੈ ਤੇ ਜੇਬਾਂ ਵਿੱਚੋਂ ਕੱਢਿਆ ਵੱਧ ਹੈ । ਕਿਹਾ ਕਿ ਪੰਜਾਬ ਸਰਕਾਰ ਨੇ ਭਾਵੇਂ ਇਹ ਰਿਪੋਰਟ 1 ਜਨਵਰੀ 2016 ਤੋੰ ਲਾਗੂ ਕਰਨ ਦਾ ਐਲਾਨ ਕੀਤਾ ਹੈ ,ਪਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 1 ਜਨਵਰੀ 2016 ਤੋਂ 31 ਦਸੰਬਰ 2016 ਤੋ ਬਾਅਦ ਦਾ ਬਣਦਾ ਬਕਾਇਆ ਸਾਲ 2022 ਵਿੱਚ ਨਵੀਂ ਬਣਨ ਵਾਲੀ ਪੰਜਾਬ ਸਰਕਾਰ ਦੇ ਪੱਲੇ ਪਾ ਦਿੱਤਾ ਹੈ,ਜੋ ਕਿ ਸਰਾਸਰ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੋਖਾਧੜੀ ਹੈ । ਤਨਖਾਹ ਫਿਕਸ ਕਰਨ ਦਾ ਨਵਾਂ ਫਾਰਮੂਲਾ ਕੱਢ ਕੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਿਛਲੀ ਬਾਦਲ ਸਰਕਾਰ ਵੱਲੋਂ 01 ਅਕਤੂਬਰ 2011 ਅਤੇ 01 ਦਸੰਬਰ 2011 ਤੋਂ ਸੋਧੇ ਗਏ ਪੇ ਬੈਂਡ ਅਤੇ ਗ੍ਰੇਡ ਪੇਅ ਸਬੰਧੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੇ ਫਿਕਸੇਸ਼ਨ ਦੇ ਨਵੇਂ ਫਾਰਮੂਲੇੇ 2.59 ਅਤੇ 2.25 ਵਿੱਚ ਉਲਝਾ ਕੇ ਰੱਖ ਦਿੱਤਾ ਹੈ ਤਾਂ ਜੋ ਮੁਲਾਜ਼ਮ ਜੋੜ ਘਟਾਓ ਦੇ ਚੱਕਰਾਂ ਵਿੱਚ ਪੈ ਕੇ ਰਹਿ ਜਾਣ ਮੁਲਾਜਮ ਤੇ ਪੈਨਸ਼ਨਰ ਆਗੂਆਂ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੰਤ੍ਰਿਮ ਰਾਹਤ ਦੀ ਫ਼ਰਵਰੀ 2017 ਤੋੰ ਮਿਲੀ ਰਕਮ ਨੂੰ 31 ਦਸੰਬਰ 2015 ਤੋਂ ਗਿਣ ਕੇ ਪੇ ਫਿਕਸ਼ੇਸ਼ਣ ਫਾਰਮੂਲਾ ਤਹਿ ਕਰਨਾ ਚਾਹੀਦਾ ਸੀ ਹੁਣ ਪੰਜਾਬ ਸਰਕਾਰ ਦੀ ਇਹ ਕਾਰਵਾਈ ਮੁਲਾਜ਼ਮਾਂ ਨੂੰ ਮਿਲਣ ਵਾਲੇ ਬਕਾਏ ਵਿੱਚ ਸਿੱਧਾ ਖੋਰਾ ਲਾਵੇਗੀ । 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੋਹਾਲੀ ਵਿਚ ਬੰਦ ਪਈਆਂ ‘ਅਪਣੀਆਂ ਮੰਡੀਆਂ’ ਨੂੰ ਮੁੜ ਖੋਲ੍ਹਣ ਲਈ ਮੱਛਲੀ ਕਲਾਂ ਨੂੰ ਦਿਤਾ ਮੰਗ ਪੱਤਰ

 

      ਸੇਵਾਮੁਕਤ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੇ ਜਾਂ ਮੌਤ ਹੋਣ ਕਾਰਨ ਮਿਲਣ ਵਾਲੀ ਗ੍ਰੈਚੁਟੀ 10 ਲੱਖ ਤੋਂ ਵਧਾ ਕੇ 20 ਲੱਖ ਦੀ ਰਕਮ 01 ਜੁਲਾਈ 2021 ਤੂੰ ਦੇਣ ਦਾ ਐਲਾਨ ਕਰਕੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਨਾਲ ਵੱਡੇ ਪੱਧਰ ਤੇ ਧ੍ਰੋਹ ਕਮਾਇਆ ਹੈ ਤੇ ਠੱਗੀ ਮਾਰੀ ਹੈ ।  
     ਪੰਜਾਬ ਦੇ ਤਨਖਾਹ ਕਮਿਸ਼ਨ ਨੇ ਘੱਟੋ ਘੱਟ ਤਨਖਾਹ ਨਿਸ਼ਚਿਤ ਕਰਦਿਆਂ 18000 ਰੁਪਏ ਮਿਥ ਕੇ ਪੰਜਾਬ ਤੋਂ ਖੁਸ਼ਹਾਲ ਸੂਬਾ ਹੋਣ ਦਾ ਮਾਣ ਖੋਹ ਲਿਆ ਹੈ ਅਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਨਾਲ ਨੂੜ ਦਿੱਤਾ ਹੈ,ਜਦ ਕਿ ਪੰਜਾਬ ਦੇ ਮੁਲਾਜ਼ਮਾਂ ਨੇ ਘੱਟੋ ਘੱਟ ਤਨਖ਼ਾਹ 1-1-2016 ਨੂੰ ਮਹਿੰਗਾਈ ਅਤੇ ਜੀਵਨ ਲੋੜਾਂ ਨੂੰ ਮੁੱਖ ਰੱਖ ਕੇ 3.1 ਅਤੇ 3.8 ਦੇ ਗੁਣਾਂਕ ਨਾਲ ਨਿਸ਼ਚਿਤ ਕਰਨ ਲਈ ਪੰਜਾਬ ਦੇ ਪੇ ਕਮਿਸ਼ਨ ਕੋਲ ਮੰਗ ਪੱਤਰ ਦਿੱਤੇ ਗਏ ਸਨ ਅਤੇ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਠੋਸ ਦਲੀਲਾਂ ਵੀ ਦਿੱਤੀਆਂ ਸਨ । ਇਨ੍ਹਾਂ ਦਲੀਲਾਂ ਨੂੰ ਪੰਜਾਬ ਦੇ ਪੇ ਕਮਿਸ਼ਨ ਅਤੇ ਕੈਪਟਨ ਸਰਕਾਰ ਨੇ ਪੂਰੀ ਤਰ੍ਹਾਂ ਵਿਸਾਰ ਕੇ ਰੱਖ ਦਿੱਤਾ ਹੈ । 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਓਮ ਪ੍ਰਕਾਸ਼ ਚੌਟਾਲਾ ਆਵੇਗਾ ਜੇਲ ਤੋਂ ਬਾਹਰ, ਅੱਧੀ ਸਜ਼ਾ ਕੱਟੀ

 

     
     ਤਨਖ਼ਾਹ ਕਮਿਸ਼ਨ ਵੱਲੋਂ ਮੋਬਾਈਲ ਭੱਤੇ ਦੀਆਂ ਵਧਾਈਆਂ ਗਈਆਂ ਦਰਾਂ ਨੂੰ ਵੀ ਵਿੱਤ ਵਿਭਾਗ ਨੇ ਦਰਕਿਨਾਰ ਕਰ ਦਿੱਤਾ ਹੈ ਜਦਕਿ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਦਿਨੋਂ ਦਿਨ ਇੰਟਰਨੈੱਟ ਦੀਆਂ ਵਧ ਰਹੀਆਂ ਲੋੜਾਂ ਅਨੁਸਾਰ ਤਨਖ਼ਾਹ ਕਮਿਸ਼ਨ ਵੱਲੋਂ ਕੀਤਾ ਗਿਆ ਇਹ ਵਾਧਾ ਵੀ ਬਹੁਤ ਨਿਗੂਣਾ ਸੀ ਸਿਫਰ ਪੰਜਾਬ ਸਰਕਾਰ ਨੇ ਇਸ ਵਾਧੇ ਨੂੰ ਵੀ ਪ੍ਰਵਾਨ ਨਹੀਂ ਕੀਤਾ । 
      ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਸੌਂਪੀ ਗਈ ਸਮੁੱਚੀ ਰਿਪੋਰਟ ਨੂੰ ਗਿਣੇ ਮਿਥੇ ਸਾਜ਼ਸ਼ੀ ਢੰਗ ਨਾਲ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਜਾਣ ਬੁੱਝ ਕੇ ਜਨਤਕ ਨਹੀਂ ਕੀਤਾ ਤੇ ਪੰਜਾਬ ਦੇ ਵਿੱਤ ਵਿਭਾਗ ਵੱਲੋਂ ਆਪਣੇ ਅਨੁਕੂਲ ਸਿਫ਼ਾਰਸ਼ਾਂ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ । ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਗਰੈੂਚਿਟੀ ਵਿਚ ਲਿਆ ਕੇ ਆਉਣਾ ਭਾਵੇਂ ਚੰਗੀ ਗੱਲ ਵਾਪਰੀ ਹੈ ਪਰ ਪੰਜਾਬ ਸਰਕਾਰ ਆਪਣਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੀਤਾ ਚੋਣ ਵਾਅਦਾ ਸ਼ਰ੍ਹੇਆਮ ਮੁੱਕਰ ਗਈ ਹੈ । ਪਿਛਲੀ ਬਾਦਲ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀਆ ਤਨਖਾਹਾਂ ਪ੍ਰੋਟੈਕਟ ਕਰਕੇ ਰੈਗੂਲਰ ਕਰਨ ਨੂੰ ਵੀ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ ।  
    
  

Have something to say? Post your comment

 

More in Doaba

39 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚੜਿਆ ਪੁਲਿਸ ਦੇ ਅੜਿਕੇ ਇੱਕ ਵਿਅਕਤੀ 

ਪਿੰਡ ਅੱਤੋਵਾਲ ਵਿਖ਼ੇ  ਡਾ.ਭੀਮ ਰਾਉ ਅੰਬੇਡਕਰ ਜੀ ਦਾ ਜਨਮ ਦਿਨ ਬੜੀ ਸ਼ਾਨੋ ਸ਼ੋਕਤ ਨਾਲ ਮਨਾਇਆ 

ਬੇਕਸੂਰ ਲੋਕਾਂ ਦੀ ਹੱਤਿਆ ਕਰਨ ਵਾਲਾ ਇਨਸਾਨ ਕਹਾਉਣ ਦੇ ਕਾਬਿਲ ਨਹੀਂ ਹੋ ਸਕਦਾ : ਡਾ ਐਮ ਜਮੀਲ ਬਾਲੀ

ਪਹਿਲਗਾਮ ਵਿੱਚ ਨਿਹੱਥੇ ਲੋਕਾਂ ਤੇ ਅੱਤਵਾਦੀਆਂ ਵਲੋਂ ਕੀਤਾ ਹਮਲਾ ਇੱਕ ਕਾਇਰਤਾ ਦੀ ਨਿਸ਼ਾਨੀ ਹੈ : ਵਿਸ਼ਵਨਾਥ ਬੰਟੀ

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

ਪਹਿਲਗਾਮ ਵਿੱਚ ਨਿਹੱਥੇ ਲੋਕਾਂ ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਇਨਸਾਨੀਅਤ ਮਰੀ ਹੋਈ ਜਾਪਦੀ ਹੈ : ਨੰਬਰਦਾਰ ਰਣਜੀਤ ਰਾਣਾ

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਜਾਮਾ ਮਸਜਿਦ ਹੁਸ਼ਿਆਰਪੁਰ ਦੇ  ਬਾਹਰ ਅੱਤਵਾਦ ਦਾ ਪੁਤਲਾ ਫੁਕਿਆ ਗਿਆ

ਸ਼ਿਵਾਲਿਕ ਪਬਲਿਕ ਸਕੂਲ ਦੇ ਬੱਚਿਆਂ ਨੂੰ ਚਾਕਲੇਟ ਅਤੇ ਟੌਫੀਆਂ ਵੰਡੀਆਂ 

ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਕਾਹਨੇਕੇ ਵਲੋਂ ਤਾਜੋਕੇ ਮੰਡੀ ਦਾ ਦੌਰਾ

ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਆਪਰੇਸ਼ਨ ਕਾਸੋ ਤਹਿਤ ਪੁਲਿਸ ਨੇ ਚਲਾਇਆ ਸਰਚ ਅਭਿਆਨ