Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ ਜ਼ਿਲ੍ਹੇ ‘ਚ ਆਈਏਐਸ ਅਧਿਕਾਰੀ ਜਨਰਲ ਆਬਜ਼ਰਵਰ ਵਜੋਂ ਨਿਯੁਕਤ

May 16, 2026 09:05 PM
Rozana Sehaj times
ਪਟਿਆਲਾ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲਾਂ, ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 26.05.2026 (ਮੰਗਲਵਾਰ) ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ ਅਧਿਕਾਰੀ ਮਿਸ. ਅਪਨੀਤ ਰਿਆਤ ਨੂੰ ਜਨਰਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਮਿਸ. ਅਪਨੀਤ ਰਿਆਤ ਨੇ ਅੱਜ ਪਟਿਆਲਾ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨਾਲ ਬੈਠਕ ਕਰਕੇ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਜਨਰਲ ਅਬਜ਼ਰਵਰ ਵੱਲੋਂ ਨਗਰ ਕੌਂਸਲ ਨਾਭਾ ਦੇ ਵਾਰਡ ਨੰਬਰ 1 ਤੋਂ 23, ਨਗਰ ਕੌਂਸਲ ਦੇ ਵਾਰਡ ਨੰਬਰ 1 ਤੋਂ 17, ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ 1 ਤੋਂ 17, ਨਗਰ ਕੌਂਸਲ ਰਾਜਪੁਰਾ ਦੇ ਵਾਰਡ ਨੰਬਰ 1 ਤੋਂ 31 ਅਤੇ ਨਗਰ ਕੌਂਸਲ ਸਮਾਣਾ ਦੇ ਵਾਰਡ ਨੰਬਰ 1 ਤੋਂ 21 ਦੇ ਆਮ ਵੋਟਰਾਂ ਤੇ ਉਮੀਦਵਾਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਸ਼ਿਕਾਇਤਾਂ ਦੇ ਮੋਬਾਇਲ ਨੰਬਰ 98557-45036 ਤੇ 90231-01015 ਅਤੇ ਈ-ਮੇਲ ਆਈ.ਡੀ. election.zppta@gmail.com ਜਾਰੀ ਕਰਦੇ ਕੀਤੀ ਗਈ। ਜਨਰਲ ਅਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਸਮੇਂ ਇਨ੍ਹਾਂ ਨੰਬਰਾਂ ਤੇ ਈਮੇਲ ਉਪਰ ਨਗਰ ਕੌਂਸਲ ਚੋਣਾਂ 2026 ਬਾਬਤ ਸੰਪਰਕ ਕੀਤਾ ਜਾ ਸਕਦਾ ਹੈ। ਏ.ਡੀ.ਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮਿਸ. ਅਪਨੀਤ ਰਿਆਤ ਮਿਤੀ 19 ਮਈ 2026 ਤੱਕ ਬਤੌਰ ਜਨਰਲ ਅਬਜ਼ਰਵਰ ਤਾਇਨਾਤ ਰਹਿਣਗੇ ਅਤੇ ਇਸ ਤੋਂ ਬਾਅਦ ਮਿਤੀ 24 ਮਈ ਤੋਂ 29 ਮਈ ਤੱਕ ਆਈ.ਏ.ਐਸ. ਅਧਿਕਾਰੀ ਸ੍ਰੀ ਰਿਸ਼ੀ ਪਾਲ ਸਿੰਘ ਜ਼ਿਲ੍ਹੇ ਵਿੱਚ ਬਤੌਰ ਜਨਰਲ ਅਬਜ਼ਰਵਰ ਤਾਇਨਾਤ ਰਹਿਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ