Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਭਾਸ਼ਾ ਵਿਭਾਗ ਵਲੋਂ ਮਹਾਨ ਪੰਜਾਬੀ ਸਪੂਤ ਸਾਹਨੀ ਨੂੰ ਭਾਵਪੂਰਤ ਅੰਦਾਜ਼ ’ਚ ਕੀਤਾ ਯਾਦ

May 16, 2026 09:30 PM
Rozana Sehaj times
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਮੁੱਖ ਦਫ਼ਤਰ ਵਿਖੇ ਮਹਾਨ ਪੰਜਾਬੀ ਸਪੂਤ ਸ੍ਰੀ ਬਲਰਾਜ ਸਾਹਨੀ ਯਾਦਗਾਰੀ ਸਮਾਗਮ ਬਹੁਤ ਹੀ ਭਾਵਪੂਰਤ ਅੰਦਾਜ਼ ਵਿੱਚ ਕਰਵਾਇਆ ਗਿਆ। ਇਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ ਉਹਨਾਂ ਦੀ ਪੰਜਾਬੀ ਸਾਹਿਤ ਨੂੰ ਦੇਣ ਬਾਰੇ ਵਿਸ਼ੇਸ਼ ਭਾਸ਼ਣ ਰਾਹੀਂ ਚਾਨਣਾ ਪਾਇਆ ਅਤੇ ਉੱਘੇ ਫਿਲਮਸਾਜ਼ ਡਾ. ਹਰਜੀਤ ਸਿੰਘ ਨੇ ‘ਇੱਕ ਸਫ਼ਰ ਇੱਕ ਦਾਸਤਾਨ’ ਸਿਰਲੇਖ ਹੇਠ ਬਣਾਈ ਦਸਤਾਵੇਜ਼ੀ ਫਿਲਮ ਰਾਹੀਂ ਬਲਰਾਜ ਸਾਹਨੀ ਦੇ ਪੰਜਾਬ ਪ੍ਰਤੀ ਮੋਹ, ਕਲਾ ਦੀ ਸਮਾਜ ਲਈ ਭੂਮਿਕਾ ਅਤੇ ਹੋਰਨਾਂ ਪਹਿਲੂਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਫਿਲਮ ਦੇ ਨਿਰਮਾਣ ਨਾਲ ਜੁੜੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸਾਹਿਤਕਾਰ, ਰੰਗਕਰਮੀ ਤੇ ਸਾਹਿਤ ਰਸੀਏ ਹਾਜ਼ਰ ਸਨ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਬਲਰਾਜ ਸਾਹਨੀ ਨੂੰ ਮਹਾਨ ਪੰਜਾਬੀ ਸਪੂਤ ਦੇ ਲਕਬ ਨਾਲ ਸੰਬੋਧਿਤ ਕਰਨ ਦਾ ਅਰਥ ਹੈ ਕਿ ਇਸ ਧਰਮ ਨਿਰਪੱਖ ਸ਼ਖ਼ਸੀਅਤ ਨੇ ਆਪਣੀਆਂ ਸਾਹਿਤਕ ਤੇ ਫਿਲਮੀ ਕ੍ਰਿਤਾਂ ਰਾਹੀਂ ਹਮੇਸ਼ਾਂ ਸਾਂਝੀਵਾਲਤਾ, ਭਾਈਚਾਰਕ ਇੱਕਸੁਰਤਾ ਅਤੇ ਸਮਾਜਿਕ ਨਿਆਂ ਦਾ ਹੋਕਾ ਦਿੱਤਾ। ਚਾਹੇ ਫਿਲਮਾਂ ਹੋਣ ਚਾਹੇ ਸਾਹਿਤ ਉਨ੍ਹਾਂ ਆਪਣੀ ਸਿਰਜਣਾ ਲਈ ਹਮੇਸ਼ਾਂ ਆਮ ਲੋਕਾਂ ਦੀਆਂ ਮੁਸ਼ਕਲਾਂ, ਸਾਂਝਾਂ, ਸ਼ਕਤੀਆਂ ਤੇ ਚੰਗਿਆਈਆਂ ਨੂੰ ਅਧਾਰ ਬਣਾਇਆ। ਅਜਿਹੇ ਪੰਜਾਬੀ ਪਿਆਰਿਆਂ ਦੀ ਯਾਦ ਸਾਡੇ ਲਈ ਪ੍ਰੇਰਨਾ ਦਾ ਖਜ਼ਾਨਾ ਹੈ। ‘ਇੱਕ ਸਫ਼ਰ ਇੱਕ ਦਾਸਤਾਨ’ ਦਸਤਾਵੇਜ਼ੀ ਫਿਲਮ ਦੇ ਨਿਰਮਾਤਾ-ਨਿਰਦੇਸ਼ਕ ਡਾ. ਹਰਜੀਤ ਸਿੰਘ ਨੇ ਦਸਤਾਵੇਜ਼ੀ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਬਲਰਾਜ ਸਾਹਨੀ ਨੂੰ ਯਾਦ ਕਰਨ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਇਸ ਸਮਾਗਮ ਨੇ ਉਸ ਨੂੰ ਦਸਤਾਵੇਜ਼ੀ ਫਿਲਮ ਬਣਾਉਣ ਲਈ ਬਹੁਤ ਉਤਸ਼ਾਹ ਦਿੱਤਾ ਅਤੇ ਬਹੁਤ ਥੋੜ੍ਹੇ ਸਮੇਂ ’ਚ ਉਨ੍ਹਾਂ ਇਹ ਫਿਲਮ ਤਿਆਰ ਕਰ ਲਈ।
 
 
 
 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ