Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਰਮਦਾਸ ਇਲਾਕੇ ’ਚ ਪੈਟਰੋਲ ਬੰਬ ਹਮਲੇ ਤੇ ਫਾਇਰਿੰਗ ਮਾਮਲੇ ਦਾ ਪਰਦਾਫਾਸ਼

May 16, 2026 09:38 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਰਮਦਾਸ ਇਲਾਕੇ ਦੇ ਪਿੰਡ ਸੁਧਾਰ ਵਿੱਚ ਸਰਪੰਚ ਦੇ ਘਰ ਪੈਟਰੋਲ ਬੰਬ ਸੁੱਟਣ ਅਤੇ ਫਾਇਰਿੰਗ ਕਰਨ ਦੇ ਮਾਮਲੇ ਨੂੰ ਟ੍ਰੇਸ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦੇ ਵਿਦੇਸ਼ੀ ਕਨੈਕਸ਼ਨ ਬਾਰੇ ਵੀ ਵੱਡਾ ਖੁਲਾਸਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਹਿਲ ਮੀਰ ਨੇ ਦੱਸਿਆ ਕਿ 5 ਮਈ ਦੀ ਰਾਤ ਕਰੀਬ 11 ਵਜੇ ਪਿੰਡ ਸੁਧਾਰ ਦੇ ਸਰਪੰਚ ਦੇ ਘਰ ਉੱਪਰ ਪੈਟਰੋਲ ਬੰਬ ਸੁੱਟਿਆ ਗਿਆ ਸੀ। ਇਸ ਤੋਂ ਪਹਿਲਾਂ ਸਰਪੰਚ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਨਾਮ ’ਤੇ ਲਗਾਤਾਰ ਰੰਗਦਾਰੀ ਕਾਲਾਂ ਆ ਰਹੀਆਂ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਕੁਲਵਿੰਦਰ ਸਿੰਘ, ਆਕਾਸ਼ਦੀਪ ਸਿੰਘ ਕੌੜਾ, ਆਕਾਸ਼ਦੀਪ ਸਿੰਘ ਬਾਬਾ ਅਤੇ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਵੀਡੀਓ ਕਾਲ ਰਾਹੀਂ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਸਨ। ਐਸਐਸਪੀ ਸੋਹਿਲ ਮੀਰ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਇਕ ਮੀਟ ਸ਼ਾਪ ’ਤੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਪੈਟਰੋਲ ਬੰਬ ਅਤੇ ਮੋਟਰਸਾਈਕਲ ਤਿਆਰ ਕੀਤਾ ਅਤੇ ਫਿਰ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹੀ ਗਿਰੋਹ ਪਹਿਲਾਂ ਵੀ ਉਸੇ ਪਿੰਡ ਵਿੱਚ ਇਕ ਹੋਰ ਸਰਪੰਚ ਦੇ ਘਰ ਫਾਇਰਿੰਗ ਦੀ ਵਾਰਦਾਤ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਦੇਸ਼ੀ ਹੈਂਡਲਰਾਂ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸਦੇ ਨਾਲ ਹੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੀ ਅੰਮ੍ਰਿਤਸਰ ਦਿਹਾਤੀ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਐਸਐਸਪੀ ਸੋਹਿਲ ਮੀਰ ਨੇ ਦੱਸਿਆ ਕਿ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਕਰੀਬ 1200 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਜਾਣਗੇ ਅਤੇ ਹਰ ਸੰਵੇਦਨਸ਼ੀਲ ਇਲਾਕੇ ’ਤੇ ਖਾਸ ਨਿਗਰਾਨੀ ਰੱਖੀ ਜਾਵੇਗੀ।
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼