Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬੱਲੀ ਈਲਵਾਲ ਦਾ ਸੱਭਿਆਚਾਰਕ ਗੀਤ ਲੋਕ ਅਰਪਣ

May 17, 2026 04:49 PM
ਦਰਸ਼ਨ ਸਿੰਘ ਚੌਹਾਨ
ਸੁਨਾਮ  : ਸਾਹਿਤ ਸਭਾ ਸੁਨਾਮ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਆਪਣੀ ਮਹੀਨਾਵਾਰ ਸਾਹਿਤਿਕ ਇਕੱਤਰਤਾ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤੀ ਗਈ। ਜਸਵੰਤ ਸਿੰਘ ਅਸਮਾਨੀ, ਹਰਜੀਤ ਸਿੰਘ ਚੀਮਾਂ ਅਤੇ ਗਿਆਨੀ ਜੰਗੀਰ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਹੋਈ ਇਸ ਸਾਹਿਤਕ ਇਕੱਤਰਤਾ ਦੌਰਾਨ ਪ੍ਰਸਿੱਧ ਗੀਤਕਾਰ ਬਲਜਿੰਦਰ ਈਲਵਾਲ ਵੱਲੋਂ ਆਪਣੀ ਆਵਾਜ਼ ਵਿੱਚ ਰਿਕਾਰਡ ਕਰਵਾਇਆ ਸੱਭਿਆਚਾਰਕ ਗੀਤ "ਭੁਲੇਖੇ" ਲੋਕ ਅਰਪਣ ਕੀਤਾ ਗਿਆ। ਗੀਤ ਦੇ ਬੋਲ ਹਨ,ਪਿਆਰ ਮੁਹੱਬਤ ਈਲਵਾਲੀਏ ਬਾਤਾਂ ਨੇ, ਬੱਲੀ ਨੇ ਹਰ ਨਖਰੇ ਤੇ ਨਾਜ਼ ਬਦਲਦੇ ਦੇਖੇ ਨੇ। ਇਹ ਗੀਤ ਬਲੀ ਈਲਵਾਲ ਨੇ ਆਪਣੀ ਖ਼ੂਬਸੂਰਤ ਆਵਾਜ਼ ਵਿੱਚ ਗਾ ਕੇ ਵੀ ਸੁਣਾਇਆ। ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਭਾ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਨੇ ਕਿਹਾ ਕਿ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਮਾਨਵਤਾ ਦੀ ਅਗਵਾਈ ਕਰਦਿਆਂ ਜੋ ਉੱਚ ਨੈਤਿਕ ਕਦਰਾਂ ਕੀਮਤਾਂ ਵਾਲੇ ਸਿਧਾਂਤ ਬਣਾਏ ਉਨ੍ਹਾਂ ਸਿਧਾਂਤਾਂ 'ਤੇ ਆਪ ਵੀ ਪਹਿਰਾ ਦਿੱਤਾ ਅਤੇ ਉਨ੍ਹਾਂ ਸਿਧਾਂਤਾਂ ਦੀ ਸਲਾਮਤੀ ਲਈ ਆਪਣਾ ਆਪਾ ਵੀ ਕੁਰਬਾਨ ਕਰ ਦਿੱਤਾ, ਪਰ ਸੱਤਾ ਦੇ ਜਬਰ ਜ਼ੁਲਮ ਅੱਗੇ ਝੁਕੇ ਨਹੀਂ। ਅੱਜ ਦੀ ਸਭਾ ਵਿੱਚ ਇੱਕ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਜ਼ਰੂਰੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਇਸ ਨੂੰ ਜ਼ਰੂਰੀ ਵਿਸ਼ੇ ਵਜੋਂ ਪੜ੍ਹਾਏ ਜਾਣ ਲਈ ਪੰਜਾਬ ਸਰਕਾਰ ਆਰਮੀ ਪਬਲਿਕ ਸਕੂਲਾਂ ਉੱਤੇ ਪੰਜਾਬੀ ਭਾਸ਼ਾ ਕਾਨੂੰਨ 2008 ਅਨੁਸਾਰ ਤੁਰੰਤ ਕਾਨੂੰਨੀ ਕਾਰਵਾਈ ਕਰੇ। ਕਵਿਤਾਵਾਂ ਦੇ ਦੌਰ ਵਿੱਚ ਸਭ ਤੋਂ ਪਹਿਲਾਂ ਅਵਤਾਰ ਸਿੰਘ ਉਗਰਾਹਾਂ ਨੇ-ਤੱਤੀ ਤਵੀ ਤੇ ਰੇਤ ਦੇ ਕੜਛੇ ਭਰ ਭਰ ਸਿਰ ਵਿੱਚ ਪਾਈ ਜਾ, ਨਾਲ ਆਪਣੀ ਸ਼ਰਧਾਂਜਲੀ ਭੇਟ ਕੀਤੀ। ਪ੍ਰਸਿੱਧ ਇਨਕਲਾਬੀ ਗਾਇਕ ਭੋਲਾ ਸਿੰਘ ਸੰਗਰਾਮੀ ਨੇ-ਸੂਰਜ ਦੀ ਅੱਖ ਨੇ ਨਾ ਤੱਕਿਆ ਸੀ ਕਦੇ ਪਹਿਲਾਂ, ਐਸੇ ਐਸੇ ਕੌਤਕ ਦਿਖਾਉਂਦਾ ਰਿਹਾ ਖ਼ਾਲਸਾ, ਨਾਲ ਹਾਜ਼ਰੀ ਲਗਵਾਈ। ਬਹਾਦਰ ਸਿੰਘ ਧੌਲਾ ਨੇ ਆਪਣੀ ਰਚਨਾ- ਦੂਜੇ ਦੇ ਘਰ ਅੱਗ ਮੱਚਦੀ ਆਪਾਂ ਕੀ ਲੈਣਾ, ਸਾਂਝੀ ਕੀਤੀ। ਬਲਵਿੰਦਰ ਸਿੰਘ ਜ਼ਿਲੇਦਾਰ, ਗੁਰਜੰਟ ਸਿੰਘ ਉਗਰਾਹਾਂ, ਹਰਦੀਪ ਸਿੰਘ ਕੜੈਲ, ਬਲਵਿੰਦਰ ਸਿੰਘ ਹਰੀਗੜ੍ਹ,ਸਰਬਜੀਤ ਸੰਗਰੂਰਵੀ, ਪਰਮਿੰਦਰ ਸਿੰਘ ਸੰਗਰੂਰ, ਬਹਾਦਰ ਸਿੰਘ ਧੌਲਾ, ਪਵਨ ਕੁਮਾਰ ਹੋਸੀ, ਹਰਮੇਲ ਸਿੰਘ, ਹਰਜੀਤ ਸਿੰਘ ਚੀਮਾ, ਜਸਵੰਤ ਸਿੰਘ ਅਸਮਾਨੀ, ਜੰਗੀਰ ਸਿੰਘ ਰਤਨ, ਦਰਬਾਰ ਸਿੰਘ ਚੱਠੇ ਸ਼ੇਖਵਾਂ, ਰਮੇਸ਼ ਕੁਮਾਰ ਐਡਵੋਕੇਟ, ਪਰਮਜੀਤ ਕੌਰ ਸੰਗਰਾਮੀ ਤੇ ਹਨੀ ਸੰਗਰਾਮੀ ਨੇ ਆਪੋ ਆਪਣੀਆਂ ਖ਼ੂਬਸੂਰਤ ਸਾਹਿਤਕ ਰਚਨਾਵਾਂ ਨਾਲ ਸ਼ਾਨਦਾਰ ਹਾਜ਼ਰੀ ਲਗਵਾਈ। ਸਟੇਜ ਸਕੱਤਰ ਦੀ ਡਿਊਟੀ ਜੰਗੀਰ ਸਿੰਘ ਰਤਨ ਵੱਲੋਂ ਬਾਖ਼ੂਬੀ ਨਿਭਾਈ ਗਈ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ