Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

May 17, 2026 05:23 PM
Rozana Sehaj times
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ। ਇਨ੍ਹਾਂ ਬੋਰਡਾਂ ਵਿੱਚ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਕਸਟੋਡੀਅਨ ਸ਼ਬਦ ਜ਼ਰੀਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਕ ਧਿਰ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਗੁਰਦੁਆਰਾ ਕਮੇਟੀਆਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਸ਼ਰਧਾਲੂਆਂ ਨੂੰ ਬੇਅਦਬੀ ਜਾਂ ਮਰਿਯਾਦਾ ਦੀ ਉਲੰਘਣਾ ਦੇ ਮਾਮਲਿਆਂ ਵਿਚ ਜਿੰਮੇਵਾਰ ਬਣਾ ਕੇ ਸਜ਼ਾ ਤੇ ਜੁਰਮਾਨਿਆਂ ਦੇ ਘੇਰੇ ਵਿੱਚ ਲਿਆਉਣ, ਮਰਿਆਦਾ ਦੀ ਉਲੰਘਣਾ ਨੂੰ ਕਨੂੰਨੀ ਉਲੰਘਣਾ ਵਜੋਂ ਦੋਸ਼ ਦੇ ਘੇਰੇ ਵਿੱਚ ਲਿਆ ਕੇ ਸੰਗਤਾਂ ਅੰਦਰ ਡਰ ਪੈਦਾ ਕਰਨ, ਪੁਲਿਸ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸਿੱਧਾ ਦਖ਼ਲ ਦੇਣ ਲਈ ਰਾਹ ਬਨਾਉਣ, ਪੰਥਕ ਸ਼ਬਦਾਵਲੀ ਨੂੰ ਬਦਲਣ ਅਤੇ ਸੇਵਾ ਸੰਭਾਲ ਨਾਲ ਜੁੜੀ ਸ਼ਬਦਾਵਲੀ ਤੇ ਅਸਥਾਨਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਪ੍ਰਭਾਸ਼ਿਤ ਨਾ ਕਰਨ ਸਬੰਧੀ ਜਾਣਕਾਰੀ ਸਾਮਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਸੰਜੀਦਾ ਮਾਮਲਾ ਹੈ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਐਕਟ ਬਾਰੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਵੱਲੋਂ ਗੰਭੀਰ ਇਤਰਾਜ ਪ੍ਰਗਟ ਕੀਤੇ ਗਏ ਹਨ। ਇਨ੍ਹਾਂ ਗੰਭੀਰ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਣਾ ਬੇਹੱਦ ਜ਼ਰੂਰੀ ਹੈ। ਇਸੇ ਦੇ ਮੱਦੇਨਜ਼ਰ ਇਹ ਬੋਰਡ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਬਹੁਤ ਹੀ ਸੰਵੇਦਨਸ਼ੀਲ ਹਨ ਅਤੇ ਇਸ ਸਬੰਧੀ ਬਣਾਇਆ ਜਾਣ ਵਾਲਾ ਕੋਈ ਵੀ ਕਾਨੂੰਨ ਪੰਥਕ ਭਾਵਨਾਵਾਂ, ਗੁਰਮਤਿ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਅਨੁਸਾਰ ਹੋਣਾ ਲਾਜ਼ਮੀ ਹੈ।
ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਸਬੰਧੀ ਜਾਗਰੂਕ ਰਹਿਣ ਅਤੇ ਪੰਥਕ ਏਕਤਾ ਤੇ ਸਿਧਾਂਤਾਂ ਦੀ ਰੱਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ।
 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ