Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਗੁ. ਬੇਰ ਸਾਹਿਬ ਪਾ. 10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 71 ਪ੍ਰਾਣੀ ਅੰਮ੍ਰਿਤਧਾਰੀ ਹੋਏ

May 17, 2026 05:29 PM
Rozana Sehaj times
ਅੰਮ੍ਰਿਤਸਰ/ਸ੍ਰੀ ਦਮਦਮਾ ਸਾਹਿਬ/ਤਲਵੰਡੀ ਸਾਬੋ :  ਦਸਮ ਪਾਤਸਾਹ ਦੀ ਚਰਨਛੋਹ ਪ੍ਰਾਪਤ ਧਰਤ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖ ਹੈਡਕੁਆਟਰ ਗੁ: ਬੇਰ ਸਾਹਿਬ ਦੇਗਸਰ ਪਾ:ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਸਹਿਤ ਮਨਾਇਆ ਗਿਆ। ਸੰਗਤਾਂ ਨੇ ਹੁੰਮਹੁਮਾ ਕੇ ਹਾਜ਼ਰੀਆਂ ਭਰੀਆਂ ਤੇ ਆਪਣੀ ਸਰਧਾ ਭਾਵਨਾ ਨਾਲ ਅਰਦਾਸਾਂ ਕੀਤੀਆਂ। ਗੁ: ਬੇਰ ਸਾਹਿਬ ਵਿਚ ਸੇਵਾ ਕਰ ਰਹੇ ਬੁੱਢਾ ਦਲ ਦੇ ਸੇਵਾਦਾਰ ਬਾਬਾ ਦਲੇਰ ਸਿੰਘ ਖਾਲਸਾ ਨੇ ਦਸਿਆ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਹੋਏ ਨਿਰਦੇਸ਼ਾਂ ਅਨੁਸਾਰ ਮੱਸਿਆ ਦਿਹਾੜਾ ਮਨਾਉਣ ਲਈ ਬੁੱਢਾ ਦਲ ਵੱਲੋਂ ਪੂਰਨ ਮੁਕੰਮਲ ਪ੍ਰਬੰਧ ਕੀਤੇ ਜਾਂਦੇ ਹਨ, ਸੰਗਤਾਂ ਦੀ ਆਉ ਭਗਤ ਲਈ ਗੁਰੂ ਕੇ ਲੰਗਰ, ਠੰਡੇ ਜਲ ਦੀ ਛਬੀਲ ਅਤੇ ਸ਼ਹੀਦੀ ਦੇਗ (ਸ਼ਰਦਾਈ) ਦੀ ਛਬੀਲ ਲਗਾਈ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਯਾਦਾ ਅਨੁਸਾਰ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ। ਜਿਸ ਵਿੱਚ 71 ਪ੍ਰਾਣੀ ਅੰਮ੍ਰਿਤ ਛੱਕ ਗੁਰੂ ਵਾਲੇ ਬਣੇ। ਨਿਹੰਗ ਸਿੰਘਾਂ ਦੇ ਪੁਰਾਣੇ ਲਾਇਸੰਸ ਰੀਨੀਓ ਤੇ ਨਵੇਂ ਬਨਾਏ ਗਏ। ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦੇਂਦਿਆ ਕਿਹਾ ਕਿ ਮੈਂ ਅਕਾਲ ਪੁਰਖ ਦੇ ਦਰ ਅਰਦਾਸ ਕਰਦਾ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਦਾ ਜੀਵਨ ਸੁਖਦ, ਸਿੱਖੀ ਮਰਯਾਦਾ ਅਨੁਸਾਰ ਸਫਲ ਹੋਏ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼