Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਇੰਡਸਟਰੀ ਮਾਲਕਾਂ ਨਾਲ ਅਹਿਮ ਮੀਟਿੰਗ

May 17, 2026 05:48 PM
Rozana Sehaj times

ਸਨੌਰ/ਪਟਿਆਲਾ : ਹਲਕਾ ਸਨੌਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਅਤੇ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਇਲਾਕੇ ਦੇ ਪ੍ਰਮੁੱਖ ਇੰਡਸਟਰੀ ਮਾਲਕਾਂ ਅਤੇ ਉਦਯੋਗਪਤੀਆਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇੰਡਸਟਰੀ ਮਾਲਕਾਂ ਨੇ ਆਪਣੀਆਂ ਵੱਖ-ਵੱਖ ਮੰਗਾਂ, ਮੁਸ਼ਕਲਾਂ ਅਤੇ ਉਦਯੋਗਿਕ ਖੇਤਰ ਦੇ ਵਿਕਾਸ ਸਬੰਧੀ ਵਿਚਾਰ ਸ. ਹਡਾਣਾ ਨਾਲ ਸਾਂਝੇ ਕੀਤੇ। ਉਨ੍ਹਾਂ ਨਾਲ ਚੇਅਰਮੈਨ ਹਨੀ ਮਾਹਲਾ, ਦਵਿੰਦਰ ਸਿੰਘ ਮਾੜੂ, ਪੀ ਏ ਲਾਲੀ ਰਹਿਲ ਵਿਸ਼ੇਸ਼ ਤੌਰ ਤੇ ਮੌਜੂਦ ਸਨ. ਮੀਟਿੰਗ ਦੌਰਾਨ ਇੰਡਸਟਰੀ ਮਾਲਕਾਂ ਵੱਲੋਂ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ, ਸੜਕਾਂ ਦੇ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਰਕਾਰੀ ਪ੍ਰਕਿਰਿਆਵਾਂ ਨੂੰ ਪਹਿਲਾ ਨਾਲੋਂ ਬਿਹਤਰ ਬਣਾਉਣ ਲਈ ਮਾਨ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਉਦਯੋਗਪਤੀਆਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਬਹੁਤ ਗੰਭੀਰਤਾ ਨਾਲ ਸੁਣਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ ਅਤੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਬੁਨਿਆਦੀ ਸਹੂਲਤਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸ. ਹਡਾਣਾ ਨੇ ਇੰਡਸਟਰੀ ਮਾਲਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੀਆਂ ਫੈਕਟਰੀਆਂ ਅਤੇ ਉਦਯੋਗਾਂ ਵਿੱਚ ਹਲਕਾ ਸਨੌਰ ਦੇ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਪਹਿਲ ਦੇਣ। ਮੀਟਿੰਗ ਵਿੱਚ ਹਾਜ਼ਰ ਸਮੂਹ ਇੰਡਸਟਰੀ ਮਾਲਕਾਂ ਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਮਿਲੇ ਹਾਂ-ਪੱਖੀ ਹੁੰਗਾਰੇ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ