Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਚੰਡੀਗੜ੍ਹ ਪ੍ਰਸ਼ਾਸਨ ਦੇ ਤਸ਼ੱਦਦ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਫੁੱਟਿਆ ਕੇਂਦਰ ਸਰਕਾਰ ਤੇ ਗਵਰਨਰ ਦੇ ਫੂਕੇ ਪੁਤਲੇ

May 17, 2026 05:51 PM
Rozana Sehaj times
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ (SKM) ਦੇ ਸੱਦੇ 'ਤੇ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕੇ ਗਏ। ਇਸ ਤਹਿਤ ਵਰਿਆਮ ਨੰਗਲ ਟੋਲ ਪਲਾਜ਼ਾ, ਚੇਤਨਪੁਰਾ ਅਤੇ ਭਕਨਾ ਕਲਾਂ ਕਸਬੇ ਵਿੱਚ ਭਾਰੀ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਕਿਸਾਨ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਅਤੇ ਜਗਜੀਵਨ ਸਿੰਘ ਤਲਵੰਡੀ ਨੇ ਦੱਸਿਆ ਕਿ ਐੱਸ.ਕੇ.ਐੱਮ. ਵੱਲੋਂ 15 ਮਈ ਨੂੰ ਪਾਣੀਆਂ ਦੇ ਮਸਲੇ, ਭਾਖੜਾ ਡੈਮ ਮੈਨੇਜਮੈਂਟ ਬੋਰਡ (BBMB), ਅਮਰੀਕਾ ਨਾਲ ਫ੍ਰੀ ਟਰੇਡ ਐਗਰੀਮੈਂਟ ਅਤੇ ਦੇਸ਼ ਦੀ ਆਰਥਿਕ ਮੰਦਹਾਲੀ ਖ਼ਿਲਾਫ਼ ਗਵਰਨਰ ਹਾਊਸ ਵੱਲ ਮਾਰਚ ਕਰਕੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਸੀ। ਪਰ ਚੰਡੀਗੜ੍ਹ ਬਾਰਡਰ 'ਤੇ ਪਹੁੰਚਣ 'ਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜਿਸ ਵਿੱਚ ਕਈ ਕਿਸਾਨ ਗੰਭੀਰ ਜ਼ਖਮੀ ਹੋ ਗਏ। ਆਗੂਆਂ ਨੇ ਮੰਗ ਕੀਤੀ ਕਿ ਹਰ ਘਰ ਤੱਕ ਸਾਫ਼ ਪੀਣ ਵਾਲਾ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇ, ਕਿਉਂਕਿ ਪੰਜਾਬ ਦਾ ਜ਼ਮੀਨ ਹੇਠਲਾ ਪਾਣੀ ਜ਼ਹਿਰੀਲਾ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਸਰਕਾਰ ਅਮਰੀਕਾ ਦੀਆਂ ਹਦਾਇਤਾਂ 'ਤੇ ਚੱਲ ਕੇ ਦੇਸੀ ਰੁਜ਼ਗਾਰ ਅਤੇ ਖੇਤੀ ਸੈਕਟਰ ਨੂੰ ਖ਼ਤਮ ਕਰ ਰਹੀ ਹੈ, ਜਿਸ ਕਾਰਨ ਤੇਲ ਤੇ ਗੈਸ ਦੀਆਂ ਕੀਮਤਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਸਨਅਤੀ ਕਾਮਿਆਂ ਦੇ ਹੱਕੀ ਸੰਘਰਸ਼ਾਂ ਨੂੰ ਡਾਂਗ ਦੇ ਜ਼ੋਰ 'ਤੇ ਕੁਚਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੁਲਬੀਰ ਜੇਠੂਵਾਲ, ਸਤਨਾਮ ਸਿੰਘ ਭਕਨਾ, ਨਿਰਵੈਰ ਸਿੰਘ, ਸਤਿੰਦਰ ਸਿੰਘ, ਰਾਣਾ ਫਤਹਿਗੜ੍ਹ, ਦਲਬੀਰ ਸਿੰਘ, ਅਜੈਬ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਮੂਧਲ, ਗੁਰਮੁਖ ਸਿੰਘ, ਮਨਪ੍ਰੀਤ ਹਮਜ਼ਾ ਅਤੇ ਹੋਰ ਕਈ ਆਗੂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼