Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਰਾਹੋਂ ਰੋਡ 'ਤੇ ਟਿੱਪਰ ਨੇ ਬਿਜਲੀ ਦੇ ਖੰਭੇ ਤੋੜੇ ਕਈ ਇਲਾਕਿਆਂ ਦੀ ਬਿਜਲੀ ਗੁੱਲ

May 17, 2026 05:55 PM
Rozana Sehaj times
ਨਵਾਂਸ਼ਹਿਰ : ਰਾਹੋਂ ਰੋਡ 'ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਵੱਲੋਂ ਬਿਜਲੀ ਦੇ ਖੰਭੇ ਨੂੰ ਜ਼ੋਰਦਾਰ ਟੱਕਰ ਮਾਰਨ ਕਾਰਨ ਵੱਡਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਕਾਰਨ ਨਾ ਸਿਰਫ਼ ਬਿਜਲੀ ਦਾ ਬੁਨਿਆਦੀ ਢਾਂਚਾ ਤਬਾਹ ਹੋਇਆ, ਸਗੋਂ ਸ਼ਹਿਰ ਦੇ ਕਈ ਇਲਾਕਿਆਂ ਨੂੰ ਸਾਰੀ ਰਾਤ ਬਿਨਾਂ ਬਿਜਲੀ ਦੇ ਗੁਜ਼ਾਰਨੀ ਪਈ। ਜਾਣਕਾਰੀ ਅਨੁਸਾਰ ਟਿੱਪਰ ਨੰਬਰ ਪੀ ਬੀ 10 ਕੇ ਐਲ 9195 ਦੀ ਬਿਜਲੀ ਦੇ ਖੰਭੇ ਨਾਲ ਇੰਨੀ ਭਿਆਨਕ ਟੱਕਰ ਹੋਈ ਕਿ ਖੰਭਾ ਮੌਕੇ 'ਤੇ ਹੀ ਟੁੱਟ ਗਿਆ। ਇਸ ਕਾਰਨ ਐਲ.ਟੀ. ਲਾਈਨ ਦੀਆਂ ਤਾਰਾਂ ਟੁੱਟ ਕੇ ਸੜਕ 'ਤੇ ਡਿੱਗ ਗਈਆਂ। ਹਾਦਸਾ ਉਸ ਵੇਲੇ ਹੋਰ ਗੰਭੀਰ ਹੋ ਗਿਆ ਜਦੋਂ ਸੜਕ ਦੇ ਦੂਸਰੇ ਪਾਸਿਓਂ ਆ ਰਿਹਾ ਇੱਕ ਹੋਰ ਟਿੱਪਰ ਇਨ੍ਹਾਂ ਡਿੱਗੀਆਂ ਹੋਈਆਂ ਤਾਰਾਂ ਵਿੱਚ ਫਸ ਗਿਆ। ਤਾਰਾਂ ਦੇ ਖਿਚਾਅ ਕਾਰਨ ਦੂਜੇ ਪਾਸੇ ਲੱਗਿਆ ਕਰਾਸਿੰਗ ਵਾਲਾ ਖੰਭਾ ਵੀ ਟੁੱਟ ਕੇ ਡਿੱਗ ਪਿਆ। ਦੋ ਖੰਭੇ ਟੁੱਟਣ ਕਾਰਨ ਰਾਤ ਦੇ ਸਮੇਂ ਲਗਭਗ ਸਾਰੇ ਸ਼ਹਿਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਬਿਜਲੀ ਬੋਰਡ ਦੇ ਕਰਮਚਾਰੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਭਾਰੀ ਮਿਹਨਤ ਤੋਂ ਬਾਅਦ ਜ਼ਿਆਦਾਤਰ ਸ਼ਹਿਰ ਦੀ ਸਪਲਾਈ ਚਾਲੂ ਕਰ ਦਿੱਤੀ ਸੀ, ਪਰ ਬਾਬਾ ਦੀਪ ਸਿੰਘ ਨਗਰ ਦੀ ਹਾਲਤ ਵਧੇਰੇ ਖ਼ਰਾਬ ਰਹੀ। ਇੱਥੇ ਸਾਰੀ ਰਾਤ ਬਿਜਲੀ ਗੁੱਲ ਰਹੀ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਅੱਜ ਸਵੇਰ ਤੋਂ ਹੀ ਬਿਜਲੀ ਵਿਭਾਗ ਦੇ ਕਰਮਚਾਰੀ ਜੇ.ਈ. ਬਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਮੁਰੰਮਤ ਦੇ ਕੰਮ ਵਿੱਚ ਜੁੱਟ ਗਏ ਸਨ। ਜੇ.ਈ. ਬਰਜਿੰਦਰ ਸਿੰਘ ਨੇ ਦੱਸਿਆ ਕਿ ਨੁਕਸਾਨ ਕਾਫੀ ਜ਼ਿਆਦਾ ਸੀ, ਜਿਸ ਕਾਰਨ ਮੁਰੰਮਤ ਵਿੱਚ ਸਮਾਂ ਲੱਗਿਆ। ਆਖਰਕਾਰ ਟੀਮ ਦੀ ਲਗਾਤਾਰ ਮਿਹਨਤ ਸਦਕਾ ਸ਼ਾਮ ਤੱਕ ਬਾਬਾ ਦੀਪ ਸਿੰਘ ਨਗਰ ਸਮੇਤ ਸਾਰੇ ਪ੍ਰਭਾਵਿਤ ਹਿੱਸਿਆਂ ਦੀ ਸਪਲਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਗਈ ਹੈ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ