Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਹਨੀ ਟੌਂਸਾ ਦੇ ਬਲਾਚੌਰ ਇੰਚਾਰਜ ਬਣਨ 'ਤੇ ਪਿੰਡ ਮਾਣੇਵਾਲ ਵਿਖੇ ਗਰਮਜੋਸ਼ੀ ਨਾਲ ਸਵਾਗਤ

May 17, 2026 05:59 PM
Rozana Sehaj times
ਬਲਾਚੌਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਬਲਾਚੌਰ ਦੇ ਨਵੇਂ ਹਲਕਾ ਇੰਚਾਰਜ ਵਜੋਂ ਸੰਦੀਪ ਚੌਧਰੀ ਹਨੀ ਟੌਂਸਾ ਦੀ ਨਿਯੁਕਤੀ ਕੀਤੇ ਜਾਣ ਤੋਂ ਬਾਅਦ ਪੂਰੇ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਦੇ ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕਰਦਿਆਂ ਵਰਕਰਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਵੇਂ ਹਲਕਾ ਇੰਚਾਰਜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ।ਇਸੇ ਕੜੀ ਦੇ ਤਹਿਤ ਅੱਜ ਪਿੰਡ ਮਾਣੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੇ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਦਲਜੀਤ ਮਾਣੇਵਾਲ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਹਨੀ ਟੌਂਸਾ ਦੇ ਹਲਕਾ ਇੰਚਾਰਜ ਬਣਨ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰਖਵਾਏ ਗਏ ਅਤੇ ਭੋਗ ਪਾਏ ਗਏ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਵੱਲੋਂ ਨਵੇਂ ਹਲਕਾ ਇੰਚਾਰਜ ਹਨੀ ਟੌਂਸਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਹਨਾਂ ਦੇ ਨਾਨਾ ਸਾਬਕਾ ਵਿਧਾਇਕ ਚੌਧਰੀ ਤੁਲਸੀ ਰਾਮ ਚੌਹਾਨ ਅਤੇ ਮਾਮਾ ਚੌਧਰੀ ਨੰਦ ਲਾਲ ਵੀ ਹਲਕਾ ਬਲਾਚੌਰ ਦੇ ਉੱਘੇ ਅਤੇ ਪ੍ਰਮੁੱਖ ਸਿਆਸੀ ਆਗੂ ਰਹੇ ਹਨ, ਜਿਨ੍ਹਾਂ ਨੇ ਇਲਾਕੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ।ਇਸ ਮੌਕੇ ਹਲਕਾ ਇੰਚਾਰਜ ਸ. ਹਨੀ ਟੌਂਸਾ ਜੀ ਵੱਲੋਂ ਸਮੂਹ ਹਲਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੇ ਸਮੇਂ 2027 ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ। ਸਾਡੀ ਸਰਕਾਰ ਹਰ ਵਰਗ ਨੂੰ ਪੂਰਨ ਸਹਿਯੋਗ ਦੇਵੇਗੀ। ਇਸ ਦੇ ਨਾਲ ਹੀ ਗਰੀਬ ਪਰਿਵਾਰਾਂ ਦੀ ਭਲਾਈ ਲਈ ਚੰਗੇ ਹਸਪਤਾਲ, ਬਿਹਤਰ ਸਕੂਲ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੁੱਖ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।
 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ