Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਹਿਲਾ ਸ਼ਕਤੀ ਦਾ ਸਰਕਾਰ ਵਿੱਚ ਅਹਿਮ ਯੋਗਦਾਨ : ਅਰਵਿੰਦ ਖੰਨਾ

May 17, 2026 06:03 PM
Rozana Sehaj times
ਸੰਗਰੂਰ : ਸਥਾਨਕ ਪ੍ਰੇਮ ਬਸਤੀ ਵਿਖੇ ਨੇਹਾ ਗਰੋਵਰ ਦੀ ਅਗਵਾਈ ਹੇਠ ਅੰਜਲੀ ਸਿੰਗਲਾ ਜੀ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਹੋਇਆ। ਜਿਸ ਵਿੱਚ ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜੀ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਪ੍ਰੋਗਰਾਮ ਦੌਰਾਨ ਵੱਖ—ਵੱਖ ਸਮਾਜਿਕ ਮੁੱਦਿਆਂ ਅਤੇ ਲੋਕ ਹਿੱਤ ਮੁੱਦਿਆਂ ਤੇ ਵਿਚਾਰ ਚਰਚਾ ਹੋਈ। ਇਸ ਮੌਕੇ ਸ੍ਰੀ ਅਰਵਿੰਦ ਖੰਨਾ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਨਸ਼ਾ ਮੁਕਤੀ ਅਭਿਆਨ ਠੁੱਸ ਹੋ ਗਿਆ ਹੈ ਅਤੇ ਆਏ ਦਿਨ ਅਖ਼ਬਾਰਾਂ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ। ਇਸ ਸਮੇਂ ਉਨ੍ਹਾਂ ਮਹਿਲਾ ਸ਼ਕਤੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਕੋਈ ਵੀ ਸਰਕਾਰ ਬਣਨ ਵਿੱਚ ਮਹਿਲਾ ਸ਼ਕਤੀ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਧੀਆਂ ਭੈਣਾਂ ਸਤਿਕਾਰ ਯੋਜਨਾ ਦਾ ਡਰਾਮਾ ਕਰਕੇ ਮਹਿਲਾ ਸ਼ਕਤੀ ਦਾ ਮਜਾਕ ਉਡਾ ਰਹੀ ਹੈ, ਜਿਸ ਦਾ ਖਮਿਆਜਾ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ। ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਾਥ ਨਾਲ ਹੀ ਸੰਗਰੂਰ ਵਿੱਚ ਨਵੇਂ ਬਦਲਾਅ ਦੀ ਮਜ਼ਬੂਤ ਨੀਂਹ ਤਿਆਰ ਹੋ ਰਹੀ ਹੈ। ਇਸ ਮੌਕੇ ਮਨਜੀਤ ਕੌਰ ਸਾਬਕਾ ਨਰੇਸ਼ ਕੁਮਾਰੀ ਅਤੇ ਹੋਰ ਅਕਾਲੀ ਮਹਿਲਾ ਵਰਕਰ ਮੌਜੂਦ ਸਨ।
 
 
 
 
 
 
 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ