Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨਾਂ ਨੇ ਲੌਂਗੋਵਾਲ ਵਿਖੇ ਫੂਕਿਆ ਗਵਰਨਰ ਦਾ ਪੁਤਲਾ

May 17, 2026 06:08 PM
Rozana Sehaj times
ਸੁਨਾਮ  : ਪੰਜਾਬ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਮੈਂਬਰ ਬਾਹਰ ਕੱਢੇ ਜਾਣ ਦੇ ਰੋਸ ਵਜੋਂ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਤੇ ਵਰਾਏ ਗਏ ਅੱਥਰੂ ਗੈਸ ਦੇ ਗੋਲੇ, ਕੰਡਿਆਲੀਆਂ ਤਾਰਾਂ ਲਾ ਕੇ ਲਾਈਆਂ ਗਈਆਂ ਰੋਕਾਂ ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਪਿੰਡ ਲੌਂਗੋਵਾਲ ਅਤੇ ਢੱਡਰੀਆਂ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਬੂਟਾ ਸਿੰਘ, ਬੀਕੇਯੂ ਡਕੌਦਾ ਦੇ ਬਲਾਕ ਆਗੂ ਦਰਬਾਰਾ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਦਰਿਆਈ ਪਾਣੀਆਂ ਤੇ ਆਪਣਾ ਕੰਟਰੋਲ ਮਜਬੂਤ ਕਰਨ ਲਈ ਨਵੇਂ ਨਵੇਂ ਫੈਸਲੇ ਕਰ ਰਹੀ ਹੈ,ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੇ ਸਥਾਈ ਮੈਂਬਰ ਨੂੰ ਬਾਹਰ ਕੱਢ ਦਿੱਤਾ ਗਿਆ ਹੈ ਅਤੇ ਪੰਜਾਬ,ਹਰਿਆਣਾ,ਰਾਜਸਥਾਨ ਰਾਜਾਂ ਦਾ ਪਾਣੀ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਇਸੇ ਤਰ੍ਹਾਂ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨੂੰ ਲਗਾਤਾਰ ਪੰਜਾਬ ਨੂੰ ਦੇਣ ਤੋਂ ਕੇਂਦਰ ਸਰਕਾਰ ਭੱਜ ਰਹੀ ਹੈ। ਸਗੋਂ ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਉੱਪਰ ਵੀ ਭਾਜਪਾ ਆਪਣਾ ਪੂਰਨ ਕੰਟਰੋਲ ਕਰਨਾ ਚਾਹੁੰਦੀ ਹੈ।ਪੰਜਾਬੀ ਇਸ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਰਹੇਗਾ ਇਸ ਨੂੰ ਕੋਈ ਖੋਹ ਨਹੀਂ ਸਕਦਾ ਅਤੇ ਇਸ ਤਰ੍ਹਾਂ ਅਸੀਂ ਆਪਣੇ ਪਾਣੀਆਂ ਦਾ ਹੱਕ ਵੀ ਲੈ ਕੇ ਰਹਾਂਗੇ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ