Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ 'ਚ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ ਕਿਹਾ ਸਰਕਾਰਾਂ ਵੱਲੋਂ ਕਿਸਾਨਾਂ ਤੇ ਕੀਤਾ ਜਾ ਰਿਹਾ ਤਸ਼ੱਦਦ

May 17, 2026 06:44 PM
Rozana Sehaj times
ਸੁਨਾਮ : ਦਰਿਆਈ ਪਾਣੀਆਂ ਦੀ ਰਾਖੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਉੱਪਰ ਵਹਿਸ਼ੀਆਨਾ ਢੰਗ ਨਾਲ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਭਗਵਾਨ ਸਿੰਘ ਸੁਨਾਮ, ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਰਾਮ ਸ਼ਰਨ ਸਿੰਘ ਉਗਰਾਹਾਂ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਦਰਿਆਈ ਪਾਣੀਆਂ ਤੇ ਡਾਕਾ ਮਾਰਨ ਲਈ ਕੋਝੇ ਹਥਕੰਡੇ ਵਰਤ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਖਤਮ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਦੇ ਕਿਸਾਨ ਪੰਜਾਬ ਦੇ ਗਵਰਨਰ ਰਾਹੀਂ ਕੇਂਦਰ ਸਰਕਾਰ ਦੇ ਨਾਂਅ ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਸਨ ਬਾਵਜੂਦ ਇਸ ਦੇ ਪੁਲਿਸ ਨੇ ਵਹਿਸ਼ੀਆਨਾ ਢੰਗ ਨਾਲ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਉਨ੍ਹਾਂ ਆਖਿਆ ਕਿ ਸੂਬੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣਗੀਆਂ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ