Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਸਹਿਕਾਰਤਾ ਦੀ ਅਹਿਮ ਭੂਮਿਕਾ : ਰਾਜਪਾਲ ਪੰਜਾਬ

May 17, 2026 07:22 PM
Rozana Sehaj times
ਪਟਿਆਲਾ  :  ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਹਿਕਾਰਤਾ ਅੰਦੋਲਨ ਨੂੰ ਪਿੰਡਾਂ ਦੇ ਵਿਕਾਸ ਅਤੇ ਸਮਾਜਕ ਮਜ਼ਬੂਤੀ ਦਾ ਅਹਿਮ ਆਧਾਰ ਕਰਾਰ ਦਿੱਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਹਿਕਾਰਤਾ ਇੱਕ ਬਹੁਤ ਪੁਰਾਣੀ ਅਤੇ ਮਜ਼ਬੂਤ ਸੰਸਥਾ ਹੈ, ਜੋ 1979 ਵਿੱਚ ਸਥਾਪਿਤ ਕੀਤੀ ਗਈ ਸੀ ਅਤੇ ਉਸ ਸਮੇਂ ਤੋਂ ਹੀ ਪਿੰਡਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਰਾਜਪਾਲ ਨੇ ਕਿਹਾ ਕਿ ਸਹਿਕਾਰਤਾ ਦੀ ਭਾਵਨਾ ਲੋਕਾਂ ਨੂੰ ਆਪਸੀ ਭਾਈਚਾਰੇ, ਸਹਿਯੋਗ ਅਤੇ ਸਮਰਪਣ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ “ਸੰਸਕਾਰ ਤੋਂ ਸਹਿਕਾਰ” ਦਾ ਸਿਧਾਂਤ ਸਮਾਜ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਦੋਂ ਸਮਾਜ ਵਿੱਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ ਤਾਂ ਲੋਕ ਇਕ-ਦੂਜੇ ਦੀ ਮਦਦ ਲਈ ਅੱਗੇ ਆਉਂਦੇ ਹਨ ਅਤੇ ਇਸ ਨਾਲ ਸਹਿਕਾਰਤਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਖੇਤਰ ਦਾ ਸਭ ਤੋਂ ਵੱਡਾ ਯੋਗਦਾਨ ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਹੈ। ਕਿਸਾਨਾਂ ਨੂੰ ਖਾਦ, ਬੀਜ, ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਿਕਾਰਤਾ ਸੰਸਥਾਵਾਂ ਦੀ ਅਹਿਮ ਭੂਮਿਕਾ ਰਹੀ ਹੈ। ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸੇ ਵੀ ਸੰਸਥਾ, ਸਮਾਜ ਜਾਂ ਦੇਸ਼ ਦੀ ਤਰੱਕੀ ਲਈ ਲੀਡਰ ਦਾ ਇਮਾਨਦਾਰ ਹੋਣਾ ਬਹੁਤ ਜ਼ਰੂਰੀ ਹੈ। ਜੇ ਲੀਡਰ ਇਮਾਨਦਾਰ, ਨਿਸ਼ਠਾਵਾਨ ਅਤੇ ਲੋਕ-ਹਿਤੈਸ਼ੀ ਹੋਵੇਗਾ ਤਾਂ ਸੰਸਥਾਵਾਂ ਮਜ਼ਬੂਤ ਬਣਦੀਆਂ ਹਨ ਅਤੇ ਲੋਕਾਂ ਦਾ ਭਰੋਸਾ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਸੰਸਥਾਵਾਂ ਵਿੱਚ ਚੰਗੇ ਅਤੇ ਯੋਗ ਵਿਅਕਤੀਆਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਸੰਸਥਾਵਾਂ ਲੋਕਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ। ਇਸ ਮੌਕੇ ਸਹਿਕਾਰ ਭਾਰਤੀ ਪੰਜਾਬ ਦੇ ਅਹੁਦੇਦਾਰਾਂ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਸੰਗੋਸ਼ਠੀ ਦੌਰਾਨ ਸਹਿਕਾਰਤਾ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਨੌਜਵਾਨ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ