Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪਿੰਡ ਲੱਡਾ 'ਚ ਨਹਿਰੀ ਪਾਣੀ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਹਰ ਖੇਤ ਤੱਕ ਪਹੁੰਚੇਗਾ ਪਾਣੀ: ਦਲਵੀਰ ਸਿੰਘ ਢਿੱਲੋਂ

May 17, 2026 07:26 PM
Rozana Sehaj times
ਸੰਗਰੂਰ : ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਸਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਤਕਰੀਬਨ 3.5 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਦੇ ਤਹਿਤ ਲਗਭਗ 25 ਕਿਲੋਮੀਟਰ ਲੰਮੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਹੋਰ ਸੁਚੱਜੇ ਅਤੇ ਸਮੇਂ-ਸਿਰ ਢੰਗ ਨਾਲ ਯਕੀਨੀ ਬਣਾਈ ਜਾ ਸਕੇਗੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਹਰ ਖੇਤ ਤੱਕ ਪਾਣੀ” ਪਹੁੰਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਜੈਕਟਾਂ ਨਾਲ ਨਾ ਸਿਰਫ ਪਾਣੀ ਦੀ ਬਚਤ ਹੋਵੇਗੀ, ਸਗੋਂ ਖੇਤਾਂ ਤੱਕ ਪਾਣੀ ਦੀ ਬਰਾਬਰ ਵੰਡ ਯਕੀਨੀ ਬਣੇਗੀ। ਜ਼ਮੀਨਦੋਜ਼ ਪਾਈਪ ਲਾਈਨ ਸਿਸਟਮ ਨਾਲ ਪਾਣੀ ਦੀ ਬਰਬਾਦੀ ਘਟੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਆਸਾਨ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਇਲਾਕੇ ਦੇ ਸੈਂਕੜਿਆਂ ਏਕੜ ਖੇਤਰ ਨੂੰ ਸਿੱਧਾ ਲਾਭ ਮਿਲੇਗਾ, ਜਿਸ ਨਾਲ ਖੇਤੀਬਾੜੀ ਉਤਪਾਦਨ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਸੁਧਾਰ ਆਏਗਾ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ