Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਕਾਂਗਰਸ ਅਤੇ ਆਪ ਦੇ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ਼ ਜੁੜਨ ਲੱਗੇ ਹਨ : ਅਰਵਿੰਦ ਖੰਨਾ

May 17, 2026 07:34 PM
Rozana Sehaj times
ਸੰਗਰੂਰ : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਲਈ ਪੂਰੀ ਤਿਆਰੀ ਨਾਲ਼ ਲਾਮਬੰਦੀ ਕੀਤੀ ਜਾ ਰਹੀ ਹੈ ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ੍ਰੀ ਅਰਵਿੰਦ ਖੰਨਾ ਵੱਲੋਂ ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਗ੍ਰਹਿ ਵਿਖ਼ੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ ਤੇ ਇਸ ਮੀਟਿੰਗ ਵਿੱਚ ਵਾਰਡ ਨੰਬਰ 1,2,3,ਅਤੇ 5 ਦੇ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਵੋਟਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ,ਇਸ ਮੌਕੇ ਅਪਣੇ ਸੰਬੋਧਨ ਵਿੱਚ ਅਰਵਿੰਦ ਖੰਨਾ ਨੇ ਕਿਹਾ ਕਿ ਆਪਾਂ ਲੋਕਤੰਤਰੀ ਪ੍ਰਣਾਲੀ ਪ੍ਰਤੀ ਸਹੀ ਨਿਭਦਿਆਂ ਇਹਨਾਂ ਚੋਣਾਂ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਦੇ ਹੋਏ ਬਿਨ੍ਹਾਂ ਕਿਸੇ ਦਬਾਓ ਦੇ ਇਸ ਚੋਣ ਨੂੰ ਜੇਤੂ ਬਣਾਉਣਾ ਹੈ । ਅਰਵਿੰਦ ਖੰਨਾ ਨੇ ਉਮੀਦਵਾਰਾਂ ਵਿਚ ਜੋਸ਼ ਭਰਦਿਆਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ਼ ਅਕਾਲੀ ਦਲ ਵਿਚ ਬਣ ਰਿਹਾ ਹੈ ਅਤੇ ਉਹ ਹੁਣ ਦੁਬਾਰਾ ਫਿਰ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ ਕਿਉਂਕਿ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਸੱਤਾ ਵਿੱਚ ਆਈ ਕਾਂਗਰਸ ਅਤੇ ਆਪ ਨੇ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ, ਇਸ ਮੌਕੇ ਉਨ੍ਹਾਂ ਪਾਰਟੀ ਦੇ ਉਮੀਵਾਰਾਂ ਜਿਨ੍ਹਾਂ ਵਿੱਚ ਵਾਰਡ ਨੰਬਰ 1 ਤੋਂ ਗੁਰਦੀਪ ਸਿੰਘ,ਵਾਰਡ ਨੰਬਰ 2 ਤੋਂ ਜਸਵੀਰ ਕੌਰ,ਵਾਰਡ ਨੰਬਰ 3 ਤੋਂ ਹਰਵਿੰਦਰ ਸਿੰਘ ਗੋਲਡੀ ਅਤੇ ਵਾਰਡ ਨੰਬਰ 5 ਤੋਂ ਸ਼ਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰੇ ਜੋਸ਼ ਖਰੋਸ਼ ਨਾਲ ਚੋਣ ਲੜਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਡੇ ਉਮੀਦਵਾਰਾਂ ਵਿੱਚ ਕੋਈ ਘਾਟ ਨਹੀਂ ਅਤੇ ਅਸੀਂ ਸਾਰੇ ਲੋਕਾਂ ਨਾਲ ਮਿਲ ਜੁਲ ਕੇ ਇਹ ਚੋਣ ਭਾਰੀ ਬਹੁਮੱਤ ਨਾਲ ਜਿੱਤਾਂਗੇ। 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ