Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

12ਵੀਂ ਪਾਸ ਵਿਦਿਆਰਥੀਆਂ ਲਈ ਵੱਡਾ ਮੌਕਾ: ਐਸ.ਜੀ.ਪੀ.ਸੀ. ਦੀਆਂ ਸੰਸਥਾਵਾਂ ’ਚ BA ਦੇ ਨਾਲ UPSC ਤੇ NDA ਦੀ ਮਿਲੇਗੀ ਮੁਫ਼ਤ ਟ੍ਰੇਨਿੰਗ

May 17, 2026 07:36 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵਿਸ਼ੇਸ਼ ਯਤਨਾਂ ਸਦਕਾ ਕਮੇਟੀ ਦੇ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖ਼ਲਿਆਂ ਵਿੱਚ ਲਗਾਤਾਰ ਵੱਡਾ ਵਾਧਾ ਹੋ ਰਿਹਾ ਹੈ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਵਿੱਦਿਅਕ ਸਕੱਤਰ ਸੁਖਮਿੰਦਰ ਸਿੰਘ ਜੀ, ਜਿਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਇਹ ਸੰਸਥਾਵਾਂ ਲਗਾਤਾਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਰਹੀਆਂ ਹਨ, ਨੇ ਪ੍ਰੈਸ ਨੂੰ ਇੱਕ ਬਹੁਤ ਹੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਵਿੱਦਿਅਕ ਸਕੱਤਰ ਸੁਖਮਿੰਦਰ ਸਿੰਘ ਨੇ ਪਲੱਸ-ਟੂ (12ਵੀਂ) ਪਾਸ ਕਰ ਚੁੱਕੇ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਉਹ ਸੁਨਹਿਰੀ ਭਵਿੱਖ ਲਈ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਜਲਦ ਤੋਂ ਜਲਦ ਦਾਖ਼ਲਾ ਲੈਣ। ਉਨ੍ਹਾਂ ਕਿਹਾ ਸੰਸਥਾਵਾਂ ਵਿੱਚ ਬੀ.ਏ. (BA) ਦੀ ਪੜ੍ਹਾਈ ਦੇ ਨਾਲ-ਨਾਲ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆ ਯੂ.ਪੀ.ਐਸ.ਸੀ. (UPSC) ਦੀ ਤਿਆਰੀ ਵੀ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਦੇਸ਼ ਸੇਵਾ ਅਤੇ ਸਰਕਾਰੀ ਨੌਕਰੀਆਂ ਦੇ ਚਾਹਵਾਨ ਬੱਚਿਆਂ ਲਈ ਐਨ.ਡੀ.ਏ. (NDA) ਦੀ ਤਿਆਰੀ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਲਕੁਲ ਫਰੀ (ਮੁਫ਼ਤ) ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬੱਚਿਆਂ ਦੇ ਪੜ੍ਹਨ ਲਈ ਆਧੁਨਿਕ 'ਸਮਾਰਟ ਰੂਮ' ਤਿਆਰ ਕੀਤੇ ਗਏ ਹਨ। ਅੱਜ ਦੇ ਡਿਜੀਟਲ ਯੁੱਗ ਨੂੰ ਮੁੱਖ ਰੱਖਦਿਆਂ ਅਤਿ-ਆਧੁਨਿਕ ਕੰਪਿਊਟਰ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿੱਥੇ ਉੱਚ ਯੋਗਤਾ ਪ੍ਰਾਪਤ ਅਤੇ ਤਜਰਬੇਕਾਰ ਅਧਿਆਪਕ ਸਿੱਖਿਆ ਦੇ ਰਹੇ ਹਨ। ਸਿੱਖੀ ਸਰੂਪ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਧਾਰੀ ਬੱਚਿਆਂ ਲਈ ਕਈ ਤਰ੍ਹਾਂ ਦੇ ਵਿਸ਼ੇਸ਼ ਵਜੀਫ਼ਿਆਂ ਦਾ ਪ੍ਰਬੰਧ ਹੈ। ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਚੰਗੇ ਪੇਸ਼ੇਵਰ ਕੋਚਾਂ ਦੀ ਨਿਗਰਾਨੀ ਹੇਠ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਸਮੇਂ-ਸਮੇਂ ’ਤੇ ਧਾਰਮਿਕ ਸੈਮੀਨਾਰ ਕਰਵਾਏ ਜਾਂਦੇ ਹਨ। ਵਿਦਿਆਰਥੀਆਂ ਦੇ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਹਰ ਸਾਲ ਵਿਸ਼ੇਸ਼ ਰੁਜ਼ਗਾਰ ਮੇਲੇ ਵੀ ਲਗਾਏ ਜਾਂਦੇ ਹਨ, ਤਾਂ ਜੋ ਪੜ੍ਹਾਈ ਪੂਰੀ ਕਰਦਿਆਂ ਹੀ ਬੱਚਿਆਂ ਨੂੰ ਨੌਕਰੀਆਂ ਮਿਲ ਸਕਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ