Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

May 17, 2026 07:58 PM
Rozana Sehaj times
ਚੰਡੀਗੜ੍ਹ/ਗੁਰਦਾਸਪੁਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ,  ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ, ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਸੀਸੀਟੀਵੀ ਫੁਟੇਜ, ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5  ਤਹਿਤ ਐਫਆਈਆਰ ਨੰਬਰ 113 ਮਿਤੀ 27.04.2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ‘ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ