Tuesday, September 16, 2025

Chandigarh

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

June 23, 2021 08:45 PM
SehajTimes

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਸਾਉਣੀ ਮੰਡੀਕਰਨ ਸੀਜ਼ਨ, 2021-22 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਉਤਪਾਦਨ ਦਾ 197.47 ਲੱਖ ਮੀਟਰਕ ਟਨ ਦਾ ਟੀਚਾ ਨਿਰਧਾਰਿਤ ਕੀਤਾ ਹੈ ਅਤੇ ਸੂਬਾ ਭਰ ਵਿੱਚ ਲਗਭਗ 30 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਹੋਵੇਗਾ। ਜ਼ਿਕਰਯੋਗ ਹੈ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਾਉਣੀ ਮੰਡੀਕਰਨ ਸੀਜ਼ਨ, 2020-21 ਵਿੱਚ 202.83 ਲੱਖ ਮੀਟਰਕ ਟਨ ਝੋਨਾ ਅਤੇ ਹਾੜੀ ਮੰਡੀਕਰਨ ਸੀਜ਼ਨ 2021-22 ਵਿੱਚ 132.10 ਲੱਖ ਮੀਟਰਕ ਟਨ ਕਣਕ ਦੀ ਸਫਲਤਾਪੂਰਵਕ ਖਰੀਦ ਕੀਤੀ।
ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਕੇਂਦਰ ਨਾਲ ਵੇਲੇ ਸਿਰ ਤਾਲਮੇਲ ਕਰਕੇ ਬਾਰਦਾਨੇ ਦੀ ਸਮੇਂ ਸਿਰ ਖਰੀਦ ਕਰਨ ਤੋਂ ਇਲਾਵਾ ਝੋਨੇ ਦੀ ਨਿਰਵਿਘਨ ਲਿਫਟਿੰਗ ਲਈ ਆਵਾਜਾਈ ਅਤੇ ਲੇਬਰ ਸਮੇਤ ਹੋਰ ਲੋੜੀਂਦਾ ਸਾਜ਼ੋ-ਸਾਮਾਨ ਯਕੀਨੀ ਬਣਾਇਆ ਜਾਵੇ ਤਾਂ ਕਿ ਕਿਸਾਨਾਂ ਨੂੰ ਤੈਅ ਸਮੇਂ ਵਿੱਚ ਉਤਪਾਦ ਦੀ ਅਦਾਇਗੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਛੇਤੀ ਨਿਸ਼ਚਤ ਕਰਨ ਲਈ ਕਿਹਾ। ਮੀਟਿੰਗ ਦੌਰਾਨ ਵਿਚਾਰ-ਚਰਚਾ ਵਿੱਚ ਹਿੱਸਾ ਲੈਂਦੇ ਹੋਏ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਮਾਰਚ, 2017 ਤੋਂ ਲੈ ਕੇ ਹਾੜੀ ਅਤੇ ਸਾਉਣੀ ਦੇ 9 ਸੀਜ਼ਨਾਂ ਦੌਰਾਨ ਕੀਤੀ ਖਰੀਦ ਵਾਂਗ ਮੌਜੂਦਾ ਸਾਉਣੀ ਸੀਜ਼ਨ ਮੌਕੇ ਵੀ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।
ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਸੰਖੇਪ ਵਿੱਚ ਪੇਸ਼ਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਵਿਭਾਗ ਨੇ ਸਾਉਣੀ ਸੀਜ਼ਨ, 2021-22 ਦੌਰਾਨ ਫਸਲ ਦੀ ਸਿੱਧੀ ਅਦਾਇਗੀ ਕਰਨ ਲਈ ਸਾਫਟਵੇਅਰ ਨੂੰ ਪਹਿਲਾਂ ਹੀ ਵਿਕਸਿਤ ਕਰ ਲਿਆ ਹੈ। ਖਰੀਦ ਲਈ ਵਿਭਾਗ ਆਪਣੇ ‘ਅਨਾਜ ਖਰੀਦ’ ਪੋਰਟਲ ਰਾਹੀਂ ਕੰਮਕਾਜ ਕਰਦਾ ਹੈ ਜਿਸ ਨਾਲ 10 ਲੱਖ ਕਿਸਾਨ 24 ਹਜ਼ਾਰ ਆੜਤੀਏ ਅਤੇ 4 ਹਜ਼ਾਰ ਮਿੱਲ ਮਾਲਕ ਰਜਿਸਟਰਡ ਹੈ। ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਆਨ ਲਾਈਨ ਵਿਧੀ ਰਾਹੀਂ 1.51 ਕਰੋੜ ਯੋਗ ਲਾਭ ਪਾਤਰੀਆਂ ਨੂੰ ਕਣਕ ਵੰਡੀ ਜਾ ਚੁੱਕੀ ਹੈ।
ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਤੇ ਦਾਲਾਂ ਦੇ ਪਹਿਲੇ ਅਤੇ ਦੂਜੇ ਪੜਾਅ ਅਤੇ ਕਣਕ ਦੇ ਤੀਜੇ ਪੜਾਅ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਸਾਰੇ 1.41 ਕਰੋੜ ਲਾਭਪਾਤਰੀਆਂ ਨੂੰ ਵਾਧੂ ਵਿਵਸਥਾ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਆਤਮ ਨਿਰਭਰ ਭਾਰਤ ਸਕੀਮ ਤਹਿਤ ਖਾਣੇ ਦੇ 14 ਲੱਖ ਪੈਕੇਟ ਤੇ ਮੁੱਖ ਮੰਤਰੀ ਕੋਵਿਡ ਰਾਹਤ ਪ੍ਰੋਗਰਾਮ ਤਹਿਤ ਰਾਜ ਆਫਤ ਪ੍ਰਬੰਧਨ ਫੰਡ ਤੋਂ ਲੋੜਵੰਦਾਂ ਨੂੰ ਸੁੱਕੇ ਰਾਸ਼ਨ ਦੇ 17 ਲੱਖ ਪੈਕੇਟ ਵੰਡੇ ਗਏ ਅਤੇ ਕੋਵਿਡ 19 ਦੇ ਪਾਜ਼ੇਟਿਵ ਮਰੀਜਾਂ ਨੂੰ ਖਾਣੇ ਦੇ ਹੋਰ ਇਕ ਲੱਖ ਪੈਕੇਟ ਵੰਡ ਅਧੀਨ ਹਨ। ਵਿਭਾਗ ਦੇ ਲੀਗਲ ਮੈਟਰੋਲੌਜੀ ਵਿੰਗ ਦੇ ਮਾਲੀਏ ਵਿੱਚ ਬੀਤੇ ਸਾਲ ਨਾਲੋਂ ਵਾਧਾ ਹੋਇਆ ਹੈ ਜੋ ਕਿ 14 ਕਰੋੜ ਤੋਂ ਵਧ ਕੇ 20 ਕਰੋੜ ਹੋ ਗਿਆ ਹੈ ਅਤੇ 26 ਕਰੋੜ ਤੱਕ ਹੋ ਜਾਣ ਦੀ ਸੰਭਾਵਨਾ ਹੈ। ਇਸੇ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਰਵੀ ਭਗਤ ਨੇ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਸੂਚਨਾ ਤਕਨਾਲੋਜੀ ਦੇ ਸਬੰਧ ਵਿੱਚ ਕੀਤੀਆਂ ਪਹਿਲਕਦਮੀਆਂ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਵਾਢੀ ਤੋਂ ਬਾਅਦ ਸਵੈ-ਚਾਲਿਤ ਪ੍ਰਕਿਰਿਆ ਰਾਹੀਂ ਜੇ-ਫਾਰਮ ਨੂੰ ਜੋੜਨ, ਐਚ-ਰਜਿਸਟਰ ਇੰਟੈਗ੍ਰੇਸ਼ਨ, ਆੜਤੀਆਂ ਦੀ ਫੀਸ ਦਾ ਸਵੈ-ਚਾਲਿਤ ਹਿਸਾਬ-ਕਿਤਾਬ ਹੋਣ, ਰਿਲੀਜ਼ ਆਰਡਰ ਮੈਨੇਜਮੈਂਟ ਅਤੇ ਗੇਟ ਪਾਸ ਮੈਨੇਜਮੈਂਟ ਸਿਸਟਮ ਦੀਆਂ ਪਹਿਲਕਦਮੀਆਂ ਸ਼ਾਮਲ ਹਨ।

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ