Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਾਹਿਤ ਸਰਵਰ ਬਰਨਾਲਾ ਵੱਲੋਂ ਬਲਵਿੰਦਰ ਸਿੰਘ ਠੀਕਰੀਵਾਲਾ ਦੀ ਪੁਸਤਕ 'ਤੇ ਗੋਸ਼ਟੀ ਕਰਵਾਈ

May 17, 2026 09:01 PM
Rozana Sehaj times
ਬਰਨਾਲਾ : ਸਾਹਿਤ ਸਰਵਰ ਬਰਨਾਲਾ ਵੱਲੋਂ ਸਰਵਰ ਦੇ ਪ੍ਰਧਾਨ ਬਲਵਿੰਦਰ ਸਿੰਘ ਠੀਕਰੀਵਾਲਾ ਦੀ ਸੰਪਾਦਿਤ ਪੁਸਤਕ 'ਰੌਸ਼ਨ ਮੀਨਾਰ ਸੇਵਾ ਸਿੰਘ ਠੀਕਰੀਵਾਲਾ ' 'ਤੇ ਗੋਸ਼ਟੀ ਅਤੇ ਕਵੀ ਦਰਬਾਰ ਸਰਕਾਰੀ ਸੀਨੀਅਰ ਸੈਕੰਡਰੀ ਆਫ ਐਮੀਨੈਂਸ ਸਕੂਲ ਹੰਢਿਆਇਆ ਬਾਜ਼ਾਰ ਬਰਨਾਲਾ ਵਿਖੇ ਕਰਵਾਏ ਗਏ ਜਿਸ ਵਿਚ ਪੁਸਤਕ 'ਤੇ ਪੇਪਰ ਪੜ੍ਹਦਿਆਂ ਪ੍ਰਸਿੱਧ ਆਲੋਚਕ ਡਾ ਰਾਮਪਾਲ ਸ਼ਾਹਪੁਰੀ ਨੇ ਕਿਹਾ ਕਿ ਪੁਸਤਕ ਵਿਚ 14 ਪ੍ਰਸਿੱਧ ਲੇਖਕਾਂ ਦੇ ਲੇਖ ਸ਼ਾਮਿਲ ਕੀਤੇ ਗਏ ਹਨ। ਇਨ੍ਹਾਂ ਲੇਖਾਂ ਵਿਚੋਂ ਠੀਕਰੀਵਾਲਾ ਦੇ ਦੇਸ ਦੀ ਆਜ਼ਾਦੀ ਅਤੇ ਰਜਵਾੜਾਸ਼ਾਹੀ ਵਿਰੱਧ ਕੀਤੇ ਸਾਂਝੇ ਸੰਘਰਸ਼ ਦੀ ਜਾਣਕਾਰੀ ਮਿਲਦੀ ਹੈ, ਜੋ ਨੌਜਵਾਨ ਪੀੜ੍ਹੀ ਦੇ ਮਨ ਵਿਚ ਸਵੈਮਾਨ ਨਾਲ਼ ਜਿਉਣ ਦਾ ਜਜ਼ਬਾ ਪੈਦਾ ਕਰੇਗੀ।ਸਮਾਗਮ ਦੇ ਮੁੱਖ ਮਹਿਮਾਨ ਸ਼ਾਇਰ ਤਰਸੇਮ ਨੇ ਕਿਹਾ ਕਿ ਪੁਸਤਕ ਵਿਚਲੇ ਲੇਖ ਜ਼ਿਆਦਾਤਰ ਜਗਜੀਤ ਸਿੰਘ ਔਲਖ ਦੀ ਠੀਕਰੀਵਾਲਾ ਬਾਰੇ ਲਿਖੀ ਪੁਸਤਕ 'ਤੇ ਆਧਾਰਿਤ ਹਨ। ਪ੍ਰਧਾਨਗੀ ਭਾਸ਼ਨ ਦਿੰਦਿਆਂ ਪ੍ਰਸਿੱਧ ਕਵੀ ਸੀ ਮਾਰਕੰਡਾ ਨੇ ਕਿਹਾ ਕਿ  ਪੁਸਤਕ ਦੇ ਪਾਠ ਉਪਰੰਤ ਪਾਠਕ ਨੂੰ ਠੀਕਰੀਵਾਲਾ ਦੀ ਸ਼ਹਾਦਤ ਵੇਲੇ, ਪਿੱਛੋਂ ਤੇ ਪਹਿਲਾਂ ਦੇ  ਸਮਾਜਿਕ ਅਤੇ  ਰਜਵਾੜਾਸ਼ਾਹੀ ਦੇ ਲੋਕਾਂ 'ਤੇ ਢਾਹੇ ਕਹਿਰ ਬਾਰੇ  ਵੀ ਜਾਣਕਾਰੀ ਮਿਲਦੀ ਹੈ। ਮੁਲਾਜ਼ਮ ਆਗੂ ਤਰਸੇਮ ਸਿੰਘ ਭੱਠਲ, ਇਕਬਾਲ ਕੌਰ ਉਦਾਸੀ, ਸਰਵਨ ਸਿੰਘ ਕਾਲਾਬੂਲਾ, ਸਾਗਰ ਸਿੰਘ ਸਾਗਰ, ਨਛੱਤਰ ਸਿੰਘ ਠੀਕਰੀਵਾਲਾ, ਦਰਸ਼ਨ ਸਿੰਘ ਠੀਕਰੀਵਾਲਾ, ਲਾਭ ਸਿੰਘ ਔਲਖ, ਕੁਲਵੰਤ ਸਿੰਘ ਧਿੰਗੜ ਅਤੇ ਜੁਗਰਾਜ ਚੰਦ ਰਾਏਸਰ ਨੇ ਸੰਪਾਦਕ ਦੇ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਕਿਤਾਬ ਵਿਚ ਕੁਝ ਰਹਿ ਗਈਆਂ ਕਮੀਆਂ ਤੋਂ ਵੀ ਜਾਣੂੰ ਕਰਵਾਇਆ। ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ  ਪੁਸਤਕ ਦੇ ਸੰਪਾਦਕ ਨੂੰ ਚਰਚਾ ਦੌਰਾਨ ਬੁਲਾਰਿਆਂ ਦੇ ਦਿੱਤੇ ਗਏ ਸੁਝਾਵਾਂ ਨੂੰ ਪ੍ਰਵਾਨ ਕਰਕੇ ਪੁਸਤਕ ਦਾ ਦੂਜਾ ਐਡੀਸ਼ਨ ਛਾਪਣਾ ਚਾਹੀਦਾ ਹੈ। ਇਸ ਮੌਕੇ ਹੋਏ ਕਵੀ ਦਰਬਾਰ ਵਿਚ ਰਾਮ ਸਰੂਪ ਸ਼ਰਮਾ, ਰਾਜਿੰਦਰ ਸ਼ੌਂਕੀ, ਰੁਪਿੰਦਰ ਕੌਰ ਸੰਧੂ, ਅਕ੍ਰਿਤੀ ਕੌਸ਼ਲ, ਲਖਵਿੰਦਰ ਸਿੰਘ ਠੀਕਰੀਵਾਲਾ, ਜਸਵਿੰਦਰ ਕੌਰ ਘਨੌਰੀ, ਅਰਮਾਨ ਭੋਤਨਾ ਅਤੇ ਮਨੀ ਅਮ੍ਰਿਤਸਰੀ ਨੇ ਆਪਣੇ ਗੀਤ ਅਤੇ ਕਾਵਿ ਵੰਨਗੀਆਂ ਪੇਸ਼ ਕੀਤੀਆਂ। ਗੁਰਮਤਿ ਵਿਦਿਆਲਿਆ ਠੀਕਰੀਵਾਲਾ ਦੇ ਵਿੱਦਿਆਰਥੀਆਂ ਹੁਸਨਪ੍ਰੀਤ ਕੌਰ ਦੇ ਜਥੇ ਅਤੇ ਆਕਾਸ਼ਦੀਪ ਸਿੰਘ ਦੇ ਜਥੇ  ਨੇ ਕਵੀਸ਼ਰੀਆਂ ਪੇਸ਼ ਕੀਤੀਆਂ। ਇਸ ਮੌਕੇ ਹਾਕਮ ਸਿੰਘ ਰੂੜੇਕੇ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਤੇਜਿੰਦਰ ਸਿੰਘ ਚੰਡਿਹੋਕ ਅਤੇ ਕਰਮਜੀਤ ਭੋਤਨਾ ਆਦਿ ਪੰਜਾਬੀ ਕਵੀ ਹਾਜ਼ਿਰ ਸਨ। ਸਰਵਰ ਦੇ ਅਹੁਦੇਦਾਰਾਂ ਵੱਲੋਂ  ਬਲਵਿੰਦਰ ਸਿੰਘ ਠੀਕਰੀਵਾਲਾ ਦਾ ਸਨਮਾਨ ਵੀ ਕੀਤਾ ਗਿਆ।ਸਟੇਜ ਦਾ ਫ਼ਰਜ਼ ਸਰਵਰ ਦੇ ਜਨਰਲ ਸੈਕਟਰੀ ਕੁਲਵੰਤ ਸਿੰਘ ਧਿੰਗੜ ਨੇ ਨਿਭਾਇਆ।
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ