Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਾਈ ਜਗਰੂਪ ਸਿੰਘ ਪੰਜਵੜ ਨਮਿੱਤ ਸ਼ਹੀਦੀ ਸਮਾਗਮ ਕਰਵਾਇਆ

May 17, 2026 09:09 PM
Rozana Sehaj times
ਪਟਿਆਲਾ : ਸਿੱਖ ਕੌਮ ਦੀ ਆਜ਼ਾਦੀ ਦੀ ਜੰਗ ਦੇ ਸ਼ਹੀਦ ਭਾਈ ਜਗਰੂਪ ਸਿੰਘ ਪੰਜਵੜ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਕਲਰ ਭੈਣੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦਾ ਪ੍ਰਬੰਧ ਜੱਥਾ ਠੀਕਰੀਵਾਲਾ ਯੂ.ਐਸ.ਏ. ਅਤੇ ਏ.ਕੇ.ਐਫ ਇੰਟਰਨੈਸ਼ਨਲ ਕੈਨੇਡਾ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।
ਇਸ ਮੌਕੇ ਪੰਥ ਦੀਆਂ ਪ੍ਰਸਿੱਧ ਹਸਤੀਆਂ ਬਾਬਾ ਨਛੱਤਰ ਸਿੰਘ ਕੱਲਰ ਭੈਣੀ, ਬਾਬਾ ਇੰਦਰ ਸਿੰਘ ਕਾਰ ਸੇਵਾ, ਬਾਬਾ ਬਖਸ਼ੀਸ਼ ਸਿੰਘ ਨਿਜ਼ਾਮਨੀਵਾਲਾ, ਬਾਬਾ ਰਾਜ਼ਾ ਰਾਜ ਸਿੰਘ ਅਰਬਾ ਖਰਬਾਂ ਦਲ ਵਾਲੇ, ਭਾਈ ਰਿਸ਼ਬਦੀਪ ਸਿੰਘ ਹੇਰਾਂ ਮੁੱਖ ਸੰਪਾਦਕ ਰੋਜ਼ਾਨਾ “ਹੱਕ ਸੱਚ ਦਾ ਪਹਿਰੇਦਾਰ”, ਸਰਪੰਚ ਰਜਿੰਦਰ ਸਿੰਘ ਛੰਨਾ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਕਾਰਜਕਾਰੀ ਮੈਂਬਰ ਕੁਲਵਿੰਦਰ ਸਿੰਘ ਚੰਦੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਖਸ਼ੀਸ਼ ਸਿੰਘ ਨਿਜ਼ਾਮਨੀਵਾਲਾ ਨੇ ਪੰਥਕ ਧਿਰਾਂ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਖਾਲਿਸਤਾਨੀ ਸੰਘਰਸ਼ ਦੇ ਅਲੰਬਰਦਾਰ ਅਖਵਾਉਣ ਵਾਲੇ ਅਤੇ ਸ਼ਹੀਦ ਸਿੰਘਾਂ ਦੇ ਵਾਰਸ ਬਣਨ ਦਾ ਦਾਅਵਾ ਕਰਨ ਵਾਲੇ ਕਈ ਪੰਥਕ ਆਗੂ ਅਤੇ ਧਿਰਾਂ ਇਸ ਸਮਾਗਮ ਤੋਂ ਗੈਰਹਾਜ਼ਰ ਰਹੇ, ਜੋ ਕਿ ਬਹੁਤ ਹੀ ਨਮੋਸ਼ੀ ਵਾਲੀ ਗੱਲ ਹੈ।
ਪੰਥਕ ਆਗੂਆਂ ਨੇ ਭਾਈ ਜਗਰੂਪ ਸਿੰਘ ਪੰਜਵੜ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਬਾਣੀ-ਬਾਣੇ ਦੇ ਧਾਰਨੀ ਗੁਰਸਿੱਖ ਸਨ ਅਤੇ ਹਰ ਪੰਥਕ ਮੋਰਚੇ ਵਿੱਚ ਅੱਗੇ ਰਹਿ ਕੇ ਭਾਗ ਲੈਂਦੇ ਸਨ। ਚਾਹੇ ਬਰਗਾੜੀ ਮੋਰਚਾ ਹੋਵੇ, ਸਮਾਣਾ ਟਾਵਰ ਮੋਰਚਾ ਜਾਂ ਕਿਸਾਨ ਅੰਦੋਲਨ, ਭਾਈ ਪੰਜਵੜ ਹਰ ਸੰਘਰਸ਼ ਵਿੱਚ ਪਹਿਲ ਦੇ ਆਧਾਰ ‘ਤੇ ਵਿਚਰਦੇ ਰਹੇ। ਉਨ੍ਹਾਂ ਕਿਹਾ ਕਿ ਭਾਈ ਪੰਜਵੜ ਨੇ ਆਪਣੀ ਉਸਾਰੂ ਅਤੇ ਪੰਥਕ ਸੋਚ ਸਦਕਾ ਥੋੜ੍ਹੇ ਸਮੇਂ ਵਿੱਚ ਹੀ ਪੰਥਕ ਸਭਾ ਵਿੱਚ ਵਿਲੱਖਣ ਥਾਂ ਬਣਾਈ ਅਤੇ ਕੌਮੀ ਕਾਰਜ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ।
ਸਮਾਗਮ ਦੌਰਾਨ ਭਾਈ ਜਗਰੂਪ ਸਿੰਘ ਪੰਜਵੜ ਦੀ ਸ਼ਹੀਦੀ ‘ਤੇ ਵੀ ਸਵਾਲ ਉਠਾਏ ਗਏ। ਪੰਥਕ ਆਗੂਆਂ ਨੇ ਕਿਹਾ ਕਿ ਇਹ ਹੈਰਾਨੀਜਨਕ ਗੱਲ ਹੈ ਕਿ ਭਾਈ ਸਾਹਿਬ ਦੇ ਸਰੀਰ ਦੇ ਚਿੱਥੜੇ ਹੋ ਗਏ ਪਰ ਮੋਬਾਈਲ ਫੋਨ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇਸ ਕਾਰਨ ਸਿੱਖ ਕੌਮ ਵਿੱਚ ਇਹ ਸਵਾਲ ਉੱਠ ਰਹੇ ਹਨ ਕਿ ਇਹ ਮੌਤ ਇੱਕ ਹਾਦਸਾ ਸੀ ਜਾਂ ਫਿਰ ਕੋਈ ਸੋਚੀ-ਸਮਝੀ ਸਾਜ਼ਿਸ਼। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਇਸ ਮਾਮਲੇ ‘ਤੇ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ।
ਇਸ ਮੌਕੇ ਕੁਲਦੀਪ ਸਿੰਘ ਹਿਸਾਰ ਵਾਲਿਆਂ ਅਤੇ ਉਨ੍ਹਾਂ ਦੀ ਸਿੰਘਣੀ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਬੀਬੀ ਕਿਰਨਜੋਤ ਕੌਰ ਖਾਲਸਾ, ਸਪੁੱਤਰੀ ਸ਼ਹੀਦ ਭਾਈ ਬਲਵਿੰਦਰ ਸਿੰਘ ਬਾਰਾ ਦੇ ਢਾਡੀ ਜਥੇ ਨੇ ਵੀਰ ਰਸ ਭਰੀਆਂ ਵਾਰਾਂ ਰਾਹੀਂ ਸੰਗਤਾਂ ਵਿੱਚ ਜੋਸ਼ ਭਰਿਆ। ਸਟੇਜ ਦੀ ਸੇਵਾ ਬਾਬਾ ਬਖਸ਼ੀਸ਼ ਸਿੰਘ ਨਿਜ਼ਾਮਨੀਵਾਲਾ ਵੱਲੋਂ ਨਿਭਾਈ ਗਈ ਅਤੇ ਅੰਤ ਵਿੱਚ ਉਨ੍ਹਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਗੁਰਿੰਦਰ ਸਿੰਘ ਘੋਨਾ ਸਿਰਸਾ ਕਾਂਡ ਵਾਲੇ, ਸਰਪੰਚ ਧਰਮਿੰਦਰ ਸਿੰਘ ਚੱਕ, ਮਾਤਾ ਕੁਲਬੀਰ ਕੌਰ ਕੌਲੀ, ਸਤਿੰਦਰ ਬਾਕਸਰ, ਗੋਰਾ ਸਿੰਘ ਖਾਲਸਾ ਸਰਦੂਲਗੜ੍ਹ ਅਤੇ ਭਾਈ ਪਰਗਟ ਸਿੰਘ ਖਾਨਪੁਰ ਆਦਿ ਵੀ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ