Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਨਗਣਨਾ ਡਿਊਟੀਆਂ ਦੇ ਨਾਮ ਤੇ ਅਧਿਆਪਕਾਂ ਨਾਲ ਪ੍ਰਸਾਸ਼ਨਿਕ ਧੱਕਾ ਬਰਦਾਸ਼ਤ ਨਹੀ ਕੀਤਾ ਜਾਵੇਗਾ

May 17, 2026 09:30 PM
Rozana Sehaj times

ਮੋਰਿੰਡਾ : ਜਨਗਣਨਾ ਦੀਆਂ ਡਿਊਟੀਆਂ ਲਗਾਉਣ ਵਿੱਚ ਵੱਡੇ ਪੱਧਰ ਤੇ ਖਾਮੀਆਂ ਸਾਹਮਣੇ ਆਈਆਂ ਹਨ।ਡੈਮੋਕਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਵਿਕ੍ਰਮਦੇਵ ਸਿੰਘ ਅਤੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਫਾਟਵਾਂ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਦਫਤਰ ਤਹਿਸੀਲਦਾਰ ਮੋਰਿੰਡਾ ਵੱਲੋਂ ਜਨਗਣਨਾ ਦੀਆਂ ਡਿਊਟੀਆਂ ਦੂਰ ਦੁਰਾਡੇ ਸਟੇਸ਼ਨਾਂ ਉੱਤੇ ਲਗਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਟਾਫ ਵੱਲੋਂ ਮਨਮਰਜ਼ੀ ਕਰਦੇ ਹੋਏ ਆਪਣੇ ਚਹੇਤੇ ਅਧਿਆਪਕਾਂ ਦੀਆਂ ਡਿਊਟੀਆਂ ਕੱਟ ਕੇ ਕਈ ਅਜਿਹੇ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਜਿਨਾਂ ਨੂੰ ਟ੍ਰੇਨਿੰਗ ਵੀ ਨਹੀਂ ਦਿੱਤੀ ਗਈ ਅਤੇ ਨਾ ਹੀ ਉਹਨਾਂ ਨੂੰ ਡਿਊਟੀ ਦੇ ਕੋਈ ਹੁਕਮ ਆਏ ਸਨ। ਇਸ ਮੌਕੇ ਮੀਤ ਪ੍ਰਧਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਵਫਦ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਜੀ ਨੂੰ ਜਨਗਣਨਾ ਡਿਊਟੀਆਂ ਤਰਕ ਸੰਗਤ ਬਣਾਉਣ ਲਈ ਮਿਲਿਆ ਗਿਆ ਸੀ ਪ੍ਰੰਤੂ ਹੇਠਲੇ ਪੱਧਰ ਤੇ ਦਫਤਰਾਂ ਵੱਲੋਂ ਅਧਿਆਪਕਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਇਹ ਵੀ ਦੱਸਿਆ ਕਿ ਪੂਰੇ ਜਿਲੇ ਵਿੱਚ 100 ਪ੍ਰਤੀਸ਼ਤ ਅਧਿਆਪਕਾਂ ਦੀਆਂ ਹੀ ਡਿਊਟੀਆਂ ਲਗਾਈਆਂ ਗਈਆਂ ਹਨ।ਇੱਕ ਮਹਿਲਾ ਟੀਚਰ ਨੇ ਦੱਸਿਆ ਕਿ ਉਹਨਾਂ ਦਾ ਬੱਚਾ ਅਜੇ ਛੇ ਮਹੀਨੇ ਦਾ ਹੈ ਕਿਸੇ ਅਧਿਆਪਕ ਦੀ ਡਿਊਟੀ ਕੱਟ ਕੇ ਉਸਦੀ ਡਿਊਟੀ ਲਗਾ ਦਿੱਤੀ ਗਈ ਜਦੋਂ ਕਿ ਉਸਦੀ ਪਹਿਲਾਂ ਨਾ ਕੋਈ ਟ੍ਰੇਨਿੰਗ ਹੋਈ ਸੀ ਨਾ ਕੋਈ ਡਿਊਟੀ ਦੇ ਹੁਕਮ ਆਏ ਸਨ। ਜਥੇਬੰਦੀ ਦੇ ਆਗੂਆਂ ਵੱਲੋਂ ਚੇਤਾਵਨੀ ਦਿੱਤੀ ਗਈ ਕਿ ਦਫਤਰ ਤਹਿਸੀਲਦਾਰ ਮੋਰਿੰਡਾ ਵੱਲੋਂ ਜੇਕਰ ਕੋਈ ਸੁਣਵਾਈ ਨਾ ਕੀਤੀ ਗਈ ਅਤੇ ਕਿਸੇ ਅਧਿਆਪਕ ਨਾਲ ਧੱਕਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਦਫਤਰ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇਡੈਮੋਕਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ, ਜਿਲਾ ਸਕੱਤਰ ਜਤਿੰਦਰ ਸਿੰਘ, ਲਖਵੀਰ ਸਿੰਘ ਬਲਾਕ ਪ੍ਰਧਾਨ,ਪਰਗਟ ਸਿੰਘ,ਗੁਰਤੇਜ ਸਿੰਘ, ਬਿਪਨ ਰਾਏ, ਬਲਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਨੱਥੂ ਰਾਮ,ਬਿੱਕਰ ਸਿੰਘ,ਦੀਦਾਰ ਸਿੰਘ,ਜਸਕਰਨ ਸਿੰਘ,6635 ਅਧਿਆਪਕ ਯੂਨੀਅਨ ਦੇ ਜ਼ਿਲਾ ਪ੍ਰਧਾਨ ਰਾਮ ਦਿਆ,ਮਨੋਜ ਕੁਮਾਰ ਆਦਿ ਹਾਜਰ ਸਨ।
ਫੋਟੋ:ਅਧਿਆਪਕ ਆਗੂ ਮੀਟਿੰਗ ਕਰਦੇ ਹੋਏ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ