Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

May 17, 2026 09:47 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੱਤੀ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਖਰੜ ਦੀਆਂ ਆਮ ਚੋਣਾਂ ਮੁਲਤਵੀ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਤੋਂ ਪ੍ਰਾਪਤ ਪੱਤਰ ਅਨੁਸਾਰ ਨਗਰ ਕੌਂਸਲ ਖਰੜ ਲਈ ਚੱਲ ਰਹੀ ਚੋਣ ਪ੍ਰਕਿਰਿਆ, ਜਿਸ ਵਿੱਚ ਨਾਮਜ਼ਦਗੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਵੀ ਸ਼ਾਮਲ ਹੈ, ਨੂੰ ਤੁਰੰਤ ਪ੍ਰਭਾਵ ਨਾਲ ਸਮਾਪਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮਾਣਯੋਗ ਹਾਈ ਕੋਰਟ ਵੱਲੋਂ 15 ਮਈ 2026 ਨੂੰ ਸੀ.ਡਬਲਿਊ.ਪੀ. ਨੰਬਰ 14752 ਆਫ਼ 2026 ਕੁਲਵੰਤ ਸਿੰਘ ਬਨਾਮ ਪੰਜਾਬ ਸਰਕਾਰ ਮਾਮਲੇ ਵਿੱਚ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਨਗਰ ਕੌਂਸਲ ਖਰੜ ਨਾਲ ਸਬੰਧਤ ਨਾਲ ਲੱਗਦੇ ਨਿਰਧਾਰਿਤ ਖੇਤਰਾਂ ਦੇ ਵੋਟਰਾਂ ਨੂੰ ਸ਼ਾਮਲ ਕਰਨ ਨਾਲ ਸੰਬੰਧਿਤ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣਾਂ ਮੁਲਤਵੀ ਕਰਨ ਸਬੰਧੀ ਜਨਤਕ ਨੋਟਿਸ ਰਿਟਰਨਿੰਗ ਅਫ਼ਸਰ, ਖਰੜ ਅਤੇ ਨਗਰ ਕੌਂਸਲ ਖਰੜ ਦੇ ਦਫ਼ਤਰਾਂ ਵਿੱਚ ਪ੍ਰਦਰਸ਼ਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਵੱਲੋਂ ਨਗਰ ਕੌਂਸਲ ਖਰੜ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ, ਉਹ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਜ਼ਦਗੀ ਫੀਸ ਦੀ ਵਾਪਸੀ ਦੇ ਹੱਕਦਾਰ ਹੋਣਗੇ।

ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਨਗਰ ਕੌਂਸਲ ਖਰੜ ਦੀਆਂ ਚੋਣਾਂ ਕਰਵਾਉਣ ਸਬੰਧੀ ਅਗਲੀ ਕਾਰਵਾਈ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਤੋਂ ਨਵੀਂ ਅਧਿਸੂਚਨਾ ਪ੍ਰਾਪਤ ਹੋਣ ਉਪਰੰਤ ਕੀਤੀ ਜਾਵੇਗੀ।
 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ