Friday, November 28, 2025

Chandigarh

ਬਹਿਬਲ ਕਲਾਂ ਗੋਲੀ ਕਾਂਡ : ਐਸ.ਆਈ.ਟੀ. ਵਲੋਂ ਸੁਖਬੀਰ ਬਾਦਲ ਤਲਬ

June 23, 2021 08:54 PM
SehajTimes

ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੇਸ਼ੀ ਲਈ ਸੰਮਨ ਭੇਜੇ ਹਨ। ਇਸ ਟੀਮ ਨੇ ਕਲ ਹੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਕੋਲੋਂ ਪੁੱਛ-ਪੜਤਾਲ ਕੀਤੀ ਸੀ। ਸੂਤਰਾਂ ਨੇ ਦਸਿਆ ਕਿ ਐਸ.ਆਈ.ਟੀ. ਨੇ ਸੁਖਬੀਰ ਨੂੰ 26 ਜੂਨ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਵਿਚ ਪੈਂਦੇ ਪੰਜਾਬ ਪੁਲਿਸ ਦੇ ਮਿੰਨੀ ਹੈਡਕੁਆਰਟਰ ਵਿਚ ਤਲਬ ਕੀਤਾ ਗਿਆ ਹੈ ਜਿਥੇ ਉਨ੍ਹਾਂ ਕੋਲੋਂ ਗੋਲੀ ਕਾਂਡ ਸਬੰਧੀ ਪੁੱਛ-ਪੜਤਾਲ ਕੀਤੀ ਜਾਵੇਗੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

 

ਅਕਾਲੀ ਦਲ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਸ ਮਾਮਲੇ ਵਿਚ ਸਿਆਸਤ ਕਰ ਰਹੀ ਹੈ ਜਦਕਿ ਅਕਾਲੀ ਦਲ ਦੇ ਆਗੂਆਂ ਦਾ ਇਸ ਗੋਲੀ ਕਾਂਡ ਨਾਲ ਕੋਈ ਲੈਣਾ-ਦੇਣਾ ਨਹੀਂ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁਧ ਸਿੱਖਾਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਗੋਲੀ ਚੱਲਣ ਨਾਲ ਦੋ ਸਿੱਖ ਮਾਰੇ ਗਏ ਸਨ। ਉਸ ਮਾਮਲੇ ਦੀ ਜਾਂਚ ਲਈ ਇਹ ਟੀਮ ਬਣਾਈ ਗਈ ਹੈ। ਪਿਛਲੀ ਟੀਮ ਨੂੰ ਹਾਈ ਕੋਰਟ ਨੇ ਖ਼ਾਰਜ ਕਰ ਦਿਤਾ ਸੀ ਜਿਸ ਕਾਰਨ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਨੇ ਨਵੀਂ ਟੀਮ ਦਾ ਗਠਨ ਕੀਤਾ ਸੀ।

 

Have something to say? Post your comment

 

More in Chandigarh

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 'ਰੰਗਲਾ ਪੰਜਾਬ ਯੋਜਨਾ' ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਬਾਲ ਮੇਲੇ ਦਾ ਆਯੋਜਨ