Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਗ੍ਰੰਥੀ ਸਿੰਘਾਂ ਨੇ ਬੇਅਦਬੀ ਕਾਨੂੰਨ 'ਚ ਮੰਗੀਆਂ ਸੋਧਾਂ 

May 18, 2026 02:57 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਹਾਲ ਹੀ ਵਿੱਚ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਦੀ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿੱਚ ਕੀਤੀਆਂ ਸੋਧਾਂ ਨੂੰ ਮੁੜ ਸੋਧਣ ਦੀ ਮੰਗ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਅਤੇ ਪ੍ਰਚਾਰਕਾਂ ਦੇ ਇਕੱਠ ਵਿੱਚ ਸ਼ਾਮਿਲ ਹੋਣ ਜਾਣ ਸਮੇਂ ਸੁਨਾਮ ਇਲਾਕੇ ਦੇ ਗ੍ਰੰਥੀ ਸਿੰਘਾਂ ਅਤੇ ਪ੍ਰਚਾਰਕਾਂ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬੇ ਦੀ ਸਰਕਾਰ ਵੱਲੋਂ ਲਿਆਂਦੇ ਹਾਲੀਆ ਐਕਟ ਵਿੱਚ ਕਸਟੋਡੀਅਨ ਨੂੰ ਹੀ ਮੁੱਖ ਦੋਸ਼ੀ ਵਜੋਂ ਪੇਸ਼ ਕਰਨ ਦੀਆਂ ਮੱਦਾਂ ਨੂੰ ਸ਼ਾਮਿਲ ਕਰ ਦਿੱਤੀਆਂ ਗਈਆਂ ਹਨ। ਨਵੇਂ ਕਾਨੂੰਨ ਦੇ ਮੁਤਾਬਿਕ ਸਿੱਖਾਂ ਖਾਸਕਰ ਗ੍ਰੰਥੀ ਸਿੰਘਾਂ ਅਤੇ ਪ੍ਰਚਾਰਕਾਂ ਦੇ ਮਨਾਂ ਅੰਦਰ ਡਰ ਬਣਿਆ ਹੋਇਆ ਹੈ। ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਨਵੇਂ ਬਣਾਏ ਕਾਨੂੰਨ 'ਚ ਸੋਧ ਕਰਨ ਦੀ ਮੰਗ ਨੂੰ ਲੈਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲ ਤਖਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੂੰ ਇਸ ਸਬੰਧੀ ਤਿਆਰ ਕੀਤੇ ਮੰਗ ਪੱਤਰ ‘ਤੇ ਕਈ ਧਾਰਮਿਕ ਅਤੇ ਸਮਾਜਿਕ ਨੁਮਾਇੰਦਿਆਂ ਨੇ ਦਸਤਖ਼ਤ ਕਰਕੇ ਆਪਣਾ ਸਮਰਥਨ ਦਿੱਤਾ। 
ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਧਾਰਮਿਕ ਗ੍ਰੰਥਾਂ ਅਤੇ ਪਵਿੱਤਰ ਅਸਥਾਨਾਂ ਦੀ ਬੇਅਦਬੀ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਦੀ ਹੈ, ਇਸ ਲਈ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸੁਣਵਾਈ ਫਾਸਟ ਟਰੈਕ ਅਦਾਲਤਾਂ ਰਾਹੀਂ ਹੋਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਸਜ਼ਾ ਮਿਲ ਸਕੇ ਪਰ ਇਸ ਘਟਨਾ ਲਈ ਬੇਅਦਬੀ ਕਰਨ ਵਾਲੇ ਦੇ ਨਾਲ ਗੁਰਦੁਆਰਾ ਕਮੇਟੀਆਂ ਅਤੇ ਗ੍ਰੰਥੀ ਸਿੰਘਾ ਨੂੰ ਵੀ ਦੋਸ਼ੀ ਠਹਿਰਾਉਣਾ ਗਲਤ ਹੈ। ਇਸ ਮੌਕੇ ਕਾਨੂੰਨ ਚ ਸੋਧ ਕਰਨ ਲਈ ਗੁਰਦੁਆਰਾ ਕਮੇਟੀਆ ਅਤੇ ਹੈਡ ਗ੍ਰੰਥੀ ਸਾਹਿਬਾਨ ਗੁਰਦੁਆਰਾ ਨਾਮਦੇਵ ਸੁਨਾਮ, ਗੁਰਦੁਆਰਾ ਨਾਨਕਪੁਰਾ, ਗੁਰਦੁਆਰਾ ਨਿਆਈ ਸਾਹਿਬ, ਗੁਰਦੁਆਰਾ ਅਕਾਲਗੜ੍ਹ ਸਾਹਿਬ, ਗੁਰਦੁਆਰਾ ਨਾਨਕਸਰ, ਗੁਰਦੁਆਰਾ ਵਿਸ਼ਵਕਰਮਾ ਭਵਨ, ਗੁਰਦੁਆਰਾ ਹਰਗੋਬਿੰਦਪੁਰਾ, ਸਮੇਤ ਹੋਰ ਧਾਰਮਿਕ ਨੁਮਾਇੰਦਿਆਂ ਨੇ ਆਪਣਾ ਸਮਰਥਨ ਦਿੱਤਾ।
ਆਲ ਇੰਡੀਆ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਸਮੇਤ ਹੋਰਨਾਂ ਧਾਰਮਿਕ ਆਗੂਆਂ ਨੇ ਕਿਹਾ ਕਿ ਧਾਰਮਿਕ ਏਕਤਾ ਅਤੇ ਪੰਜਾਬ ਦੀ ਅਮਨ-ਸ਼ਾਂਤੀ ਵਾਲੇ ਮਾਹੌਲ ਨੂੰ ਬਣਾਈ ਰੱਖਣ ਲਈ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੀ ਬੇਅਦਬੀ ਸੰਬੰਧੀ ਕਾਨੁੰਨ ਚ ਸੋਧ ਕਰਨੀ ਚਾਹੀਦੀ ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ