Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗੁਰਸਿਮਰਤ ਜਖੇਪਲ ਅਧਿਆਪਕ ਦਲ ਦੇ ਸੂਬਾਈ ਇੰਚਾਰਜ ਬਣੇ 

May 18, 2026 03:37 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਅਧਿਆਪਕਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਅਧਿਆਪਕ ਦਲ ਪੰਜਾਬ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸੁਨਾਮ ਦੇ ਨੌਜਵਾਨ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਨੂੰ ਜਥੇਬੰਦੀ ਦਾ ਸੂਬਾਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਸਤਨਾਮ ਸਿੰਘ ਰੰਧਾਵਾ ਸੂਬਾ ਪ੍ਰਧਾਨ ਅਤੇ ਰਵਿੰਦਰਜੀਤ ਸਿੰਘ ਪੰਨੂੰ ਸੂਬਾ ਸਕੱਤਰ ਜਨਰਲ ,ਹਰਦੇਵ ਸਿੰਘ ਜਵੰਧਾ ਸਰਪ੍ਰਸਤ ,ਬਾਜ ਸਿੰਘ ਖਹਿਰਾ ਅਤੇ ਜਸਵਿੰਦਰ ਸਿੰਘ ਔਲਖ ਨੂੰ ਸੂਬਾਈ ਕਨਵੀਨਰ ਬਣਾਇਆ ਗਿਆ ਹੈ। ਭੁਪਿੰਦਰ ਸਿੰਘ ਨਾਗਰਾ ਕਨਵੀਨਰ ਚੰਡੀਗੜ੍ਹ ਇਕਾਈ ਚੁਣੇ ਗਏ। ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਨੇ ਆਖਿਆ ਕਿ ਸੂਬੇ ਦੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਲੇਕਿਨ ਸੂਬੇ ਦੀ ਭਗਵੰਤ ਮਾਨ ਸਰਕਾਰ ਡੰਗ ਟਪਾਊ ਨੀਤੀਆਂ ਤਹਿਤ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਮੁਲਾਜ਼ਮ ਪੱਖੀ ਨੀਤੀਆਂ ਨੂੰ ਤਰਜੀਹ ਦਿੱਤੀ ਗਈ ਸੀ ਜਦਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਮੁਲਾਜ਼ਮਾਂ ਦਾ ਬਕਾਇਆ ਪਿਆ ਡੀਏ ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮ ਆਗੂ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਅਣਦੇਖੀ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ