Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਭੜਕੇ ਕੈਮਿਸਟ 

May 18, 2026 04:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਦਵਾਈ ਵਿਕਰੇਤਾਵਾਂ ਦੀਆਂ ਭਖਦੀਆਂ ਮੁਸ਼ਕਲਾਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ 20 ਮਈ 2026 (ਬੁੱਧਵਾਰ) ਨੂੰ ਜ਼ਿਲ੍ਹੇ ਦੀਆਂ ਸਾਰੀਆਂ ਕੈਮਿਸਟ ਦੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ। ਐਸੋਸੀਏਸ਼ਨ ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਹੜਾ ਦੁਕਾਨਦਾਰ ਹੜਤਾਲ ਦੀ ਉਲੰਘਣਾ ਕਰਕੇ ਦੁਕਾਨ ਖੋਲ੍ਹੇਗਾ, ਭਵਿੱਖ ਵਿੱਚ ਕਿਸੇ ਵੀ ਸਮੱਸਿਆ ਵੇਲੇ ਜਥੇਬੰਦੀ ਉਸ ਦਾ ਸਾਥ ਨਹੀਂ ਦੇਵੇਗੀ।
ਆਲ ਇੰਡੀਆ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਕੀਤੀ ਜਾ ਰਹੀ ਇਸ ਹੜਤਾਲ ਰਾਹੀਂ ਕੈਮਿਸਟਾਂ ਨੇ ਮੁੱਖ ਤੌਰ 'ਤੇ ਪੰਜ ਮੰਗਾਂ ਉਠਾਉਂਦਿਆਂ ਕਿਹਾ ਕਿ ਦਵਾਈਆਂ ਦੀ ਆਨਲਾਈਨ ਵਿਕਰੀ ਰੋਕਣ ਲਈ ਸਰਕਾਰ ਨੂੰ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ ਤਾਂ ਜੋ ਡੁਪਲੀਕੇਟ ਦਵਾਈਆਂ ਦੀ ਵਿਕਰੀ ਨੂੰ ਰੋਕਿਆ ਜਾਵੇ। ਸਰਕਾਰ ਦੇ ਡਰੱਗ ਲਾਇਸੰਸ ਪੋਰਟਲ ਦੀਆਂ ਗਲਤੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ। ਕੈਮਿਸਟਾਂ 'ਤੇ ਜ਼ਬਰੀ ਥੋਪੀ ਗਈ ਸ਼ਡਿਊਲ ਐਚ 1 ਰਜਿਸਟਰ ਦੀ ਸ਼ਰਤ ਤੁਰੰਤ ਰੱਦ ਕੀਤੀ ਜਾਵੇ। ਮੀਟਿੰਗ ਵਿੱਚ ਸਕੱਤਰ ਰਾਜੀਵ ਜੈਨ, ਕੈਸ਼ੀਅਰ ਸਤੀਸ਼ ਸਿੰਗਲਾ, ਸ਼ਸ਼ੀ ਭੂਸ਼ਣ, ਵਿਨੋਦ ਹੈਪੀ, ਸੰਜੇ, ਪਰਮਿੰਦਰ, ਸਤਿੰਦਰ ਸੋਨੀ, ਬਾਰੂ ਸੈਣੀ, ਕੌਰ ਸਿੰਘ, ਗੁਰਜੰਟ ਸਿੰਘ, ਬਲਵਿੰਦਰ ਬਬਲਾ, ਵਨੀਤ ਜਿੰਦਲ, ਯੁਗੇਸ਼ ਚੋਪੜਾ, ਅਜੈਬ ਸੈਣੀ, ਦੀਪਕ ਮਿੱਤਲ, ਤਰਲੋਕ ਗੋਇਲ ਅਤੇ ਵਿਨੋਦ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਦਵਾਈ ਵਿਕਰੇਤਾ ਹਾਜ਼ਰ ਸਨ। ਸਾਰੀਆਂ ਇਕਾਈਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਹੱਕਾਂ ਦੀ ਲੜਾਈ ਲਈ 20 ਮਈ ਨੂੰ ਚੱਕਾ ਜਾਮ ਰੱਖਿਆ ਜਾਵੇਗਾ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ