Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸਫਾਈ ਕਰਮਚਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਠੇਕੇਦਾਰੀ ਸਿਸਟਮ ਖਤਮ ਹੁਣ ਸਿੱਧੀ ਖਾਤਿਆਂ ਵਿੱਚ ਪਵੇਗੀ ਤਨਖਾਹ : ਕੁਲਦੀਪ ਸਿੰਘ ਧਾਲੀਵਾਲ

May 18, 2026 06:05 PM
Rozana Sehaj times
ਅਜਨਾਲਾ  : ਅਜਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਖੁਦ ਉਨ੍ਹਾਂ ਦੇ ਵਿਚ ਪਹੁੰਚੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਖਾਸ ਸੁਨੇਹਾ ਸਫਾਈ ਕਰਮਚਾਰੀਆਂ ਤੱਕ ਪਹੁੰਚਾਇਆ। ਇਸ ਦੌਰਾਨ ਉਨ੍ਹਾਂ ਦੇ ਨਾਲ ਸ਼ਹਿਰੀ ਪ੍ਰਧਾਨ ਅੰਮ੍ਰਿਤ ਕੁਮਾਰ ਵੀ ਮੌਜੂਦ ਰਹੇ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਵੱਡੀ ਮੰਗ ਨੂੰ ਮੰਨਦਿਆਂ ਠੇਕੇਦਾਰੀ ਸਿਸਟਮ ਖਤਮ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਹੁਣ ਸਫਾਈ ਕਰਮਚਾਰੀਆਂ ਨੂੰ ਠੇਕੇਦਾਰਾਂ ਰਾਹੀਂ ਨਹੀਂ, ਸਿੱਧੇ ਤੌਰ ‘ਤੇ ਸਰਕਾਰ ਵੱਲੋਂ ਤਨਖਾਹ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀ ਤਨਖਾਹ ਵਧਾ ਕੇ 15 ਹਜ਼ਾਰ 100 ਰੁਪਏ ਕਰ ਦਿੱਤੀ ਗਈ ਹੈ, ਜਿਸ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਫਾਇਦਾ ਹੋਵੇਗਾ। ਇਹ ਫੈਸਲਾ ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਲਾਗੂ ਵੀ ਕਰ ਦਿੱਤਾ ਗਿਆ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਹ ਖੁਦ ਸਫਾਈ ਕਰਮਚਾਰੀਆਂ ਵਿਚ ਇਸ ਲਈ ਪਹੁੰਚੇ ਹਨ ਤਾਂ ਜੋ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ ਜਾ ਸਕੇ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਹਨਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ