Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼

May 18, 2026 06:07 PM
Rozana Sehaj times
ਅੰਮ੍ਰਿਤਸਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ ਬਣਿਆ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਗੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ, ਜੋ ਮੁਲਜ਼ਮ ਵੱਲੋਂ ਅੱਗੇ ਅਪਰਾਧਿਕ ਤੱਤਾਂ ਨੂੰ  ਡਿਲੀਵਰ ਕੀਤੀਆਂ ਜਾਂਦੀਆਂ ਸਨ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ  ਯੋਜਨਾਬੱਧ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਖੁਸ਼ ਉਰਫ਼ ਭੋਲੂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਸ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਨਿਰੰਤਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ ਸੱਤ ਪਿਸਤੌਲ ਵੀ ਬਰਾਮਦ ਹੋਏ ਹਨ। ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਪਿਸਤੌਲ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ।  ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਹਥਿਆਰਾਂ ਦੀ ਸਪਲਾਈ ਅੱਗੇ ਪਹੁੰਚਾਉਣ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਐਫਆਈਆਰ ਨੰਬਰ 60 ਮਿਤੀ 12-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ