Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬੀ.ਓ.ਪੀ. ਤੋਤਾ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

May 18, 2026 06:35 PM
Rozana Sehaj times

ਅੰਮ੍ਰਿਤਸਰ : ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਤੋਤਾ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਲ ਸਰੋਤ ਵਿਭਾਗ ਦੇ ਚੀਫ ਇੰਜੀਨੀਅਰ ਸ: ਸ਼ੇਰ ਸਿੰਘ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਐਸ.ਸੀ. ਗੁਰਬਿੰਦਰ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਤੋਤਾ ਵਿਖੇ ਹੜ੍ਹ ਦੇ ਪਾਣੀ ਨਾਲ ਕਾਫੀ ਨੁਕਸਾਨ ਹੋਇਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਥੇ 5.5 ਕਰੋੜ ਰੁਪਏ ਖਰਚ ਕਰਕੇ ਹੜ੍ਹ ਰੋਕੂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਝਬਾਲ ਨਹਿਰ ਦੇ ਰੀ-ਲਾਈਨਿੰਗ ਪ੍ਰੋਜੈਕਟ ਦਾ ਵੀ ਨਿਰੀਖਣ ਕੀਤਾ। ਰਾਜ ਸਰਕਾਰ ਵੱਲੋਂ 18 ਕਰੋੜ ਰੁਪਏ ਦੀ ਲਾਗਤ ਨਾਲ ਇਸ ਨਹਿਰ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਸ ਨਹਿਰ ਵਿੱਚ 150 ਕਿਊਸਿਕ ਪਾਣੀ ਵਹਿੰਦਾ ਸੀ ਅਤੇ ਨਹਿਰ ਦੇ ਕਿਨਾਰੇ ਪੱਕੇ ਹੋਣ ਤੋਂ ਬਾਅਦ ਨਹਿਰ ਵਿੱਚ 258 ਕਿਊਸਿਕ ਪਾਣੀ ਟੇਲਾਂ ਤੱਕ ਪਹੁੰਚੇਗਾ। ਉਨ੍ਹਾਂ ਕਿਹਾ ਕਿ ਝਬਾਲ ਨਹਿਰ ਨੂੰ ਪੱਕਾ ਕਰਨ ਦਾ ਕੰਮ 45 ਦਿਨਾਂ ਦੇ ਅੰਦਰ ਅੰਦਰ ਪੂਰਾ ਕਰ ਲਿਆ ਜਾਵੇਗਾ।  ਉਨਾਂ ਦੱਸਿਆ ਕਿ ਇਸ ਨਹਿਰ ਦੀ ਕੁੱਲ ਲੰਬਾਈ 27 ਕਿਲੋਮੀਟਰ ਹੈ ਅਤੇ ਇਸਦੀ ਚੌੜਾਈ ਨੂੰ ਵਧਾ ਕੇ 24 ਫੁੱਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਨਹਿਰ ਰਾਹੀਂ ਕੇਵਲ ਪੰਜ ਹਜ਼ਾਰ ਏਕੜ ਖੇਤਾਂ ਨੂੰ ਪਾਣੀ ਮਿਲਦਾ ਸੀ, ਪਰ ਇਸਦੀ ਸਮਰੱਥਾ ਵਧਣ ਨਾਲ ਕਰੀਬ ਹੁਣ 31 ਹਜ਼ਾਰ ਏਕੜ ਫਸਲ ਨੂੰ ਟੇਲਾਂ ਰਾਹੀਂ ਪਾਣੀ ਮਿਲੇਗਾ, ਜਿਸ ਨਾਲ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਚਾ ਹੋਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾ ਸਦਕਾ ਹੀ ਅਸੀਂ ਧਰਤੀ ਹੇਠਲੇ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਵਿੱਚ ਕਾਮਯਾਬ ਹੋਏ ਹਾਂ। ਜਿਸ ਨਾਲ ਅਸੀਂ ਕੇਵਲ ਪੰਜਾਬ ਨੂੰ ਹੀ ਨਹੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਬਚਾ ਲਿਆ ਹੈ। ਉਨਾਂ ਦੱਸਿਆ ਕਿ ਅਸੀਂ ਪਹਿਲਾਂ ਕੇਵਲ 26 ਫੀਸਦੀ ਪਾਣੀ ਹੀ ਵਰਤੋਂ ਵਿੱਚ ਲਿਆਂਦੇ ਸਾਂ, ਪਰੰਤੂ ਹੁਣ ਅਸੀਂ 82 ਫੀਸਦੀ ਪਾਣੀ ਖੇਤਾਂ ਵਿੱਚ ਪਹੁੰਚਾਉਣ ਤੱਕ ਕਾਮਯਾਬ ਹੋ ਚੁੱਕੇ ਹਾਂ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ `ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਇਨ੍ਹਾਂ ਕਮੇਟੀ ਨੇ 135 ਥਾਵਾਂ ਦੀ ਨਾਜੁਕ ਥਾਵਾਂ ਨਿਸ਼ਾਨਦੇਹੀ ਕੀਤੀ ਅਤੇ ਇਨ੍ਹਾਂ ਸਾਰੀਆਂ ਥਾਵਾਂ `ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ `ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ। ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸੀਨਾਂ) ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਸੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼