Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਸਿਵਲ ਸਰਜਨ

May 18, 2026 06:52 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ  ਨਗਰ  : ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।  ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ  ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੇਵਾਵਾਂ ਵਿਚ ਢੁਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜਕਲ੍ਹ ਲੂ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਡਾ. ਜੈਨ ਨੇ ਅੱਗੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ਉਤੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।
ਗਰਮੀ ਤੋਂ ਬਚਾਅ ਲਈ ਇਹ ਕਰੋ
ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੱੁਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ।
ਇਹ ਨਾ ਕਰੋ
ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ