Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਮਲੇਰਕੋਟਲਾ ਵਿੱਚ ਨਕਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਨਕਲੀ ਕਰੰਸੀ ਸਮੇਤ ਚਾਰ ਗ੍ਰਿਫ਼ਤਾਰ

May 18, 2026 08:31 PM
Rozana Sehaj times
ਸੰਗਰੂਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਦੌਰਾਨ ਨਕਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਪ੍ਰਚਲਨ ਨੂੰ ਵੱਡਾ ਝਟਕਾ ਦਿੰਦੇ ਹੋਏ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਲੇਰਕੋਟਲਾ) ਨੇ ਨਕਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਜ਼ਰ ਖਾਨ, ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ, ਵਾਸੀ ਧੂਰੀ, ਸੰਗਰੂਰ ਵਜੋਂ ਹੋਈ ਹੈ; ਸ਼ੱਕੀਆਂ ਦੀ ਪਛਾਣ ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ, ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ, ਵਾਸੀ ਮਲੇਰਕੋਟਲਾ ਵਜੋਂ ਹੋਈ ਹੈ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਸਾਰੇ ਨਕਲੀ ਭਾਰਤੀ ਕਰੰਸੀ ਨੋਟ ₹500 ਦੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ, ਰਾਜ ਮੁਹੰਮਦ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
 
ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
 
ਕਾਰਵਾਈ ਬਾਰੇ ਵੇਰਵੇ ਦਿੰਦੇ ਹੋਏ, ਡਾ. ਸਿਮਰਤ ਕੌਰ, ਏਆਈਜੀ, ਪਟਿਆਲਾ ਨੇ ਦੱਸਿਆ ਕਿ ਸੀਆਈ ਯੂਨਿਟ, ਮਲੇਰਕੋਟਲਾ ਦੀ ਟੀਮ ਵੱਲੋਂ ਕੀਤੇ ਗਏ ਆਪ੍ਰੇਸ਼ਨ ਦੌਰਾਨ, ਦੋ ਸ਼ੱਕੀ - ਨਾਜ਼ਰ ਖਾਨ ਅਤੇ ਰਾਜ ਮੁਹੰਮਦ - ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ₹4 ਲੱਖ ਦੇ ਨਕਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮਾਂ - ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ - ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੇ ਐਫਆਈਸੀਐਨ ਬਰਾਮਦ ਕੀਤੇ ਗਏ।
 
ਏਆਈਜੀ ਨੇ ਕਿਹਾ ਕਿ ਜਾਂਚ ਜਾਰੀ ਰਹਿਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
 
ਇਸ ਸਬੰਧ ਵਿੱਚ, ਐਫਆਈਆਰ ਨੰਬਰ 159 ਮਿਤੀ 17.05.2026 ਨੂੰ ਪੁਲਿਸ ਸਟੇਸ਼ਨ ਅਮਰਗੜ੍ਹ, ਮਲੇਰਕੋਟਲਾ ਵਿਖੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਧਾਰਾਵਾਂ 179 ਅਤੇ 180 ਦੇ ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Malwa

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ