ਲੁਧਿਆਣਾ : ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੈਂਡ ਦੇ ਮੈਂਬਰ ਜਗਦੇਵ ਸਿੰਘ ਪੰਨੂ ਦੇ ਪਿਤਾ ਸਰਦਾਰ ਮੁਖਤਿਆਰ ਸਿੰਘ ਪੰਨੂ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੀ ਹਾਜ਼ਰੀ ਲਗਵਾਈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਨੇ ਦੱਸਿਆ ਕਿ ਸਰਦਾਰ ਮੁਖਤਿਆਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਮੌਕੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸ਼੍ਰੋਮਣੀ ਅਕਾਲੀ ਦਲ ਤੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਡਿਪਟੀ ਮੇਅਰ ਜਰਨੈਲ ਸਿੰਘ ਸਿਮਲਾਪੁਰੀ, ਬਲਵੀਰ ਸਿੰਘ ਬਾੜੇਵਾਲ,ਦਿਲਾਵਰ ਸਿੰਘ ਲਹਿਰਾ, ਮਨਜਿੰਦਰ ਸਿੰਘ ਨੋਨੀ ਸੀਲੋਂ, ਜ਼ਿਲ੍ਹਾ ਪਰਿਸ਼ਦ ਮੈਂਬਰ ਤੇਜਿੰਦਰ ਸਿੰਘ ਲਾਡੀ ਜੱਸੜ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ,ਸੋਨੀ ਪੰਡਿਤ,ਗੁਰਮੀਤ ਸਿੰਘ ਸਰੀਹ,ਸਰਪੰਚ ਗੁਰੀ ਕੈਂਡ,ਲੰਬਰਦਾਰ ਪ੍ਰਦੀਪ ਸਿੰਘ ਕੈਂਡ,ਸਾਬਕਾ ਸਰਪੰਚ ਬਲਦੇਵ ਸਿੰਘ ਕੈਂਡ, ਅੱਧ ਨੇ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚਾਂ ਸਰਪੰਚਾਂ ਨੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਨੇ ਸਾਰੇ ਹੀ ਪਾਰਟੀਆਂ ਦੇ ਆਏ ਹੋਏ ਵੱਖ ਵੱਖ ਨੁਮਾਇੰਦਿਆਂ ਅਤੇ ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਸਮੂਹ ਸੰਗਤ ਦਾ ਪੰਨੂ ਪਰਿਵਾਰ ਦੇ ਦੁੱਖ ਵਿੱਚ ਸਰੀਕ ਹੋਣ ਤੇ ਧੰਨਵਾਦ ਕੀਤਾ ।