Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ 'ਚ ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਦਿੱਤਾ ਧਰਨਾ 

May 19, 2026 02:45 PM
ਦਰਸ਼ਨ ਸਿੰਘ ਚੌਹਾਨ
ਕਿਹਾ ਮਿੱਥਕੇ ਰੱਦ ਕਰਵਾਏ ਪਰਚੇ, ਭੁਗਤਣਾ ਪਵੇਗਾ ਖਮਿਆਜ਼ਾ 
ਸੁਨਾਮ : ਨਗਰ ਕੌਂਸਲ ਸੁਨਾਮ ਦੀਆਂ ਹੋ ਰਹੀਆਂ ਚੋਣਾਂ ਵਿੱਚ ਨਾਮਜ਼ਦਗੀ ਪੱਤਰ ਰੱਦ ਕਰਾਉਣ ਦੇ ਰੋਸ ਵਜੋਂ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ, ਕਾਂਗਰਸ ਆਗੂ ਰਾਜਿੰਦਰ ਦੀਪਾ, ਜਸਵਿੰਦਰ ਸਿੰਘ ਧੀਮਾਨ ਅਕਾਲੀ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਸਾਹਮਣੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ ਗਈ। ਸੂਬੇ ਦੇ ਆਪ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪੁਤਲਾ ਫੂਕਿਆ ਗਿਆ। ਖਾਸ ਗੱਲ ਇਹ ਰਹੀ ਹਾਕਮ ਧਿਰ ਦੀ ਧੱਕੇਸ਼ਾਹੀ ਦੇ ਖਿਲਾਫ ਸਾਰੀਆਂ ਵਿਰੋਧੀ ਪਾਰਟੀਆਂ ਇੱਕਮੰਚ ਤੇ ਇੱਕਜੁਟ ਦਿਖਾਈ ਦਿੱਤੀਆਂ। ਧਰਨਾਕਾਰੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਅਧਿਕਾਰੀ ਸੂਬਾ ਸਰਕਾਰ ਦੇ ਹੱਥ ਠੋਕਾ ਬਣੇ ਹੋਏ ਹਨ।ਦੱਸ ਦੇਈਏ ਨਗਰ ਕੌਂਸਲ ਦੀ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਘਣਸ਼ਿਆਮ ਕਾਂਸਲ, ਕਾਂਗਰਸ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਅਤੇ ਸੁਖਵੀਰ ਸੁੱਖੀ ਜਿੰਮ ਦੇ ਪਰਚੇ ਰੱਦ ਕਰ ਦਿੱਤੇ ਗਏ ਹਨ। ਇਸ ਮੌਕੇ ਸੀਨੀਅਰ ਆਗੂ ਦਾਮਨ ਬਾਜਵਾ, ਰਾਜਿੰਦਰ ਦੀਪਾ , ਜਸਵਿੰਦਰ ਸਿੰਘ ਧੀਮਾਨ, ਹਰਮਨਦੇਵ ਸਿੰਘ ਬਾਜਵਾ ਅਤੇ ਵਿਨਰਜੀਤ ਸਿੰਘ ਗੋਲਡੀ ਨੇ ਸਰਕਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੱਤਾਧਾਰੀ ਧਿਰ ਦੇ ਇਸ਼ਾਰੇ 'ਤੇ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਜਾਣਬੁੱਝ ਕੇ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ 'ਤੇ ਲੋਕਤੰਤਰ ਦੀ ਹੱਤਿਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੱਖਪਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਦੇ ਕਾਗਜ਼ ਬਿਲਕੁਲ ਸਹੀ ਸਨ, ਉਨ੍ਹਾਂ ਨੂੰ ਵੀ ਬਿਨਾਂ ਕਿਸੇ ਠੋਸ ਕਾਰਨ ਦੇ ਚੋਣ ਮੈਦਾਨ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਮੀਦਵਾਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਘਣਸ਼ਿਆਮ ਕਾਂਸਲ, ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਸੰਜੇ ਗੋਇਲ, ਸ਼ੇਰ ਵਿੰਦਰ ਸਿੰਘ ਧਾਲੀਵਾਲ, ਜਗਦੇਵ ਸਿੰਘ ਬਾਹੀਆ, ਸੱਤਪਾਲ ਸੱਤੀ, ਹਾਕਮ ਸਿੰਘ ਸ਼ਕਤੀ ਗਰਗ, ਬੌਕਸਰ ਸੰਦੀਪ ਸ਼ਰਮਾ, ਪ੍ਰੋਫੈਸਰ ਵਿਜੇ ਮੋਹਨ ਸਿੰਗਲਾ, ਸ਼ੰਕਰ ਬਾਂਸਲ, ਰਾਜੀਵ ਕੁਮਾਰ ਗਰਗ, ਈਸ਼ਵਰ ਗਰਗ, ਦੀਪਕ ਗਰਗ ਸਮੇਤ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ