Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 1175 ਨਾਮਜ਼ਦਗੀਆਂ ਵਿੱਚੋਂ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ

May 19, 2026 06:04 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਪ੍ਰਾਪਤ ਹੋਈਆਂ 1175 ਨਾਮਜ਼ਦਗੀਆਂ ਵਿੱਚੋਂ ਅੱਜ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਪੜਤਾਲ ਦੌਰਾਨ ਸਹੀ ਪਾਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦਿੱਤੀ। ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 1 ਤੋਂ 25 ਲਈ ਪ੍ਰਾਪਤ 166 ਨਾਮਜ਼ਦਗੀਆਂ ਵਿੱਚੋਂ 165 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। ਇਹ ਜਾਣਕਾਰੀ ਰਿਟਰਨਿੰਗ ਅਫ਼ਸਰ ਅਮਰਿੰਦਰ ਸਿੰਘ ਮੱਲ੍ਹੀ, ਏ ਸੀ ਏ, ਗਮਾਡਾ ਵੱਲੋਂ ਦਿੱਤੀ ਗਈ। ਇਸੇ ਤਰ੍ਹਾਂ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 26 ਤੋਂ 50 ਲਈ ਪ੍ਰਾਪਤ 158 ਨਾਮਜ਼ਦਗੀਆਂ ਵਿੱਚੋਂ 146 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। ਇਹ ਜਾਣਕਾਰੀ ਰਿਟਰਨਿੰਗ ਅਫ਼ਸਰ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ ਵੱਲੋਂ ਦਿੱਤੀ ਗਈ। ਨਗਰ ਕੌਂਸਲ ਜ਼ੀਰਕਪੁਰ ਵਿੱਚ 31 ਵਾਰਡਾਂ ਲਈ ਪ੍ਰਾਪਤ 259 ਨਾਮਜ਼ਦਗੀਆਂ ਵਿੱਚੋਂ 212 ਨਾਮਜ਼ਦਗੀਆਂ ਜਾਂਚ ਦੌਰਾਨ ਸਹੀ ਪਾਈਆਂ ਗਈਆਂ। ਨਗਰ ਕੌਂਸਲ ਬਨੂੰੜ ਵਿੱਚ 13 ਵਾਰਡਾਂ ਲਈ ਪ੍ਰਾਪਤ 56 ਨਾਮਜ਼ਦਗੀਆਂ ਵਿੱਚੋਂ 54 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ। ਨਗਰ ਕੌਂਸਲ ਡੇਰਾਬੱਸੀ ਵਿੱਚ 19 ਵਾਰਡਾਂ ਲਈ ਪ੍ਰਾਪਤ 162 ਨਾਮਜ਼ਦਗੀਆਂ ਵਿੱਚੋਂ 149 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ। ਨਗਰ ਕੌਂਸਲ ਲਾਲੜੂ ਵਿੱਚ 17 ਵਾਰਡਾਂ ਲਈ ਪ੍ਰਾਪਤ 131 ਨਾਮਜ਼ਦਗੀਆਂ ਵਿੱਚੋਂ 108 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ। ਨਗਰ ਕੌਂਸਲ ਕੁਰਾਲੀ ਵਿੱਚ 17 ਵਾਰਡਾਂ ਲਈ ਪ੍ਰਾਪਤ 99 ਨਾਮਜ਼ਦਗੀਆਂ ਵਿੱਚੋਂ 93 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ। ਨਗਰ ਕੌਂਸਲ ਨਵਾਂ ਗਾਉਂ ਵਿੱਚ 21 ਵਾਰਡਾਂ ਲਈ ਪ੍ਰਾਪਤ 144 ਨਾਮਜ਼ਦਗੀਆਂ ਵਿੱਚੋਂ 134 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜਾਂਚ ਦੌਰਾਨ ਸਹੀ ਪਾਈਆਂ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹੀ ਪਾਈਆਂ ਗਈਆਂ ਨਾਮਜ਼ਦਗੀਆਂ ਵਾਲੇ ਉਮੀਦਵਾਰ 19 ਮਈ ਤੱਕ ਆਪਣੀ ਉਮੀਦਵਾਰੀ ਵਾਪਸ ਲੈ ਸਕਦੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ