Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਵਿਧਾਇਕ ਆਮ ਆਦਮੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਕੀਤੇ ਉਦਘਾਟਨ

May 19, 2026 06:37 PM
Rozana Sehaj times
ਮੋਹਾਲੀ  :  ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾ ਚੁੱਕੀ ਹੈ, ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਆਮ ਵਾਲੇ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਉਦਘਾਟਨ ਕੀਤੇ ਗਏ , ਅਤੇ ਸਭਨਾ  ਉਮੀਦਵਾਰਾਂ , ਸਮਰਥਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਆਦਮੀ ਪਾਰਟੀ ਦੇ ਉਮੀਦਵਾਰਾਂ ਜਿਤਾਉਣ ਦੇ ਲਈ ਦਿਲ ਨਾਲ ਸਾਂਝੇ ਤੌਰ ਤੇ  ਕੰਮ ਕਰਨ, ਤਾਂ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਅੰਤਰ ਦੇ ਨਾਲ ਜਿੱਤ ਦਰਜ ਕਰਨ ਸਕਣ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਚੋਣ ਦਫਤਰਾਂ ਦੇ ਉਦਘਾਟਨ ਦੇ ਦੌਰਾਨ ਵਰਕਰਾਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਸੀ, ਹਰ ਕੋਈ ਵਰਕਰ ਅਤੇ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਆਪਣੇ ਪੱਧਰ ਤੇ ਪਹਿਲ ਕਦਮੀ  ਕਰਦੇ ਹੋਏ ਆਪੋ- ਆਪਣੀਆਂ ਜਿੰਮੇਵਾਰੀਆਂ ਸੰਭਾਲੀਆਂ ਜਾ ਰਹੀਆਂ ਹਨ ਅਤੇ ਇਹਨਾਂ ਦਫਤਰਾਂ  ਵਿਚ ਰਸਮੀ ਸਮਾਗਮਾਂ ਦੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰਤਾ ਨੇ ਇਹ ਸਾਫ ਜਾਹਿਰ ਕਰ ਦਿੱਤਾ ਹੈ ਕਿ ਲੋਕੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬੇਹਦ ਖੁਸ਼ ਅਤੇ ਸੰਤੁਸ਼ਟ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਅਤੇ ਖਿੱਤੇ ਦੇ ਲੋਕਾਂ ਦੀ ਭਲਾਈ ਲਈ ਸਕੀਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਤੇ ਦਿਨ ਪ੍ਰਤੀ ਦਿਨ ਪੰਜਾਬ ਦੇ ਵਿਕਾਸ ਦੀ ਰਫਤਾਰ ਵੀ ਹੋਰ ਤੇਜ਼ ਹੁੰਦੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਕਾਰਪੋਰੇਸ਼ਨ ਦੀ ਹੱਦਬੰਦੀ ਵਿੱਚ ਜਿਹੜੇ 12 ਪਿੰਡ ਸ਼ਾਮਿਲ ਕੀਤੇ ਗਏ ਹਨ, ਉਹਨਾਂ ਦਾ ਵਿਕਾਸ ਵੀ ਜਲਦੀ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ ਤਾਂ ਕਿ ਇਹਨਾਂ ਪਿੰਡਾਂ ਦੇ ਨਿਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਹ ਲੋਕੀ ਸਹੀ ਮਾਇਨਿਆਂ ਦੇ ਵਿੱਚ  ਸ਼ਹਿਰੀ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਣ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਝੂਠ ਬੋਲਣ ਤੋਂ ਇਲਾਵਾ ਹੋਰ ਕੁਝ ਨਹੀਂ ਰਹਿ ਗਿਆ,  ਉਹ ਸਿਰਫ ਦੂਸ਼ਣਬਾਜ਼ੀ ਲਗਾਉਣ ਤੱਕ ਹੀ ਸੀਮਤ ਰਹਿ ਗਏ ਹਨ, ਕਿਉਂਕਿ ਉਹ ਆਪਣੇ ਉਮੀਦਵਾਰਾਂ ਦੀ ਹਾਰ ਪੂਰੀ ਤਰ੍ਹਾਂ ਭਾਂਪ ਚੁੱਕੇ ਹਨ,  ਵਿਧਾਇਕ ਕੁਲਵੰਤ ਸਿੰਘ ਨੇ ਅੱਜ ਵਾਰਡ ਨੰਬਰ -18 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ- ਪੰਕਜ  ਹੋਂਡਾ, ਕੁਲਵਿੰਦਰ ਕੌਰ ਵਾਰਡ ਨੰਬਰ -15 ,  ਯੁਗਵਿੰਦਰ ਕੌਰ -ਪਤਨੀ ਅਮਰਜੀਤ ਸਿੰਘ ਵਾਰਡ ਨੰਬਰ- 19  , ਅਮਰਜੀਤ ਸਿੰਘ ਵਾਰਡ ਨੰਬਰ 16  ਅਤੇ  ਵਾਰਡ ਨੰਬਰ -14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਕਰਮ ਸੰਧੂ ਦੇ ਚੋਣ ਦਫਤਰਾਂ ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ - ਕੁਲਵਿੰਦਰ ਕੌਰ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੁਰਾਣੀ ਯਾਦਾਂ ਸਾਂਝੀਆਂ ਕਰਦੇ ਹੋਏ ਕਿਹਾ ਕਿ ਉਹਨਾਂ ਨੇ 1995 ਦੇ ਵਿੱਚ ਮਿਊਨਸੀਪਲ ਕਮੇਟੀ ਦੀ ਪਹਿਲੀ ਚੋਣ ਇਸੇ ਏਰੀਏ ਵਿੱਚੋਂ ਲੜੀ ਸੀ , ਜਿਸ ਦੀ ਬਦੌਲਤ ਉਹ ਮੀਤ ਪ੍ਰਧਾਨ ਅਤੇ ਫਿਰ ਸੀਨੀਅਰ ਮੀਤ ਪ੍ਰਧਾਨ ਬਣੇ ਅਤੇ ਸਨ 2000 ਵਿੱਚ ਉਹਨਾਂ ਨੇ ਫਿਰ ਇਸੇ ਹਲਕੇ ਤੋਂ ਚੋਣ ਜਿੱਤੀ  ਅਤੇ ਫਿਰ ਸੀਨੀਅਰ ਮੀਤ ਪ੍ਰਧਾਨ ਬਣੇ, ਸਨ 2000 ਵਿੱਚ ਉਹਨਾਂ ਨੇ ਫਿਰ ਇਸੇ ਹਲਕੇ ਤੋਂ ਚੋਣ ਜਿੱਤੀ , ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ  ਪਹਿਲੀ ਚੋਣ ਉਹਨਾਂ ਨੂੰ 100 ਵੋਟਾਂ ਦੇ ਫਰਕ ਨਾਲ ਜਦਕਿ ਦੂਸਰੀ ਵਾਰ ਲੜੀ ਚੋਣ 500 ਵੋਟਾਂ ਦੇ ਫਰਕ ਨਾਲ ਜਿਤਾਈ, ਮੈਂ, ਮੇਰਾ ਪੂਰਾ ਪਰਿਵਾਰ ਅਤੇ ਮੇਰੇ ਬੱਚੇ ਕਦੇ ਵੀ ਇਸ ਏਰੀਏ ਦੇ ਲੋਕਾਂ ਦੇ ਇਸ ਅਹਿਸਾਨ ਨੂੰ ਨਹੀਂ ਭੁਲਾ ਸਕਦੇ ਉਹਨਾਂ ਕਿਹਾ ਕਿ ਇਸੇ ਏਰੀਏ ਦੇ ਲੋਕਾਂ ਨੇ ਫਿਰ ਮੇਰੇ ਬੇਟੇ ਸਰਬਜੀਤ  ਨੂੰ ਸਭ ਤੋਂ ਛੋਟੀ ਉਮਰ ਦਾ ਕੌਂਸਲਰ ਬਣਾਇਆ, ਅਤੇ ਇਸੇ ਦੌਰਾਨ ਫਿਰ ਮੈਨੂੰ ਮੋਹਾਲੀ ਕਾਰਪੋਰੇਸ਼ਨ ਦਾ  ਪਹਿਲਾ ਮੇਅਰ ਬਣਨ ਦਾ ਮੌਕਾ ਮਿਲਿਆ ਅਤੇ ਅੱਜ ਮੈਂ ਤੁਹਾਡੇ ਲੋਕਾਂ ਦੀ ਬਦੌਲਤ ਹੀ ਮੋਹਾਲੀ ਹਲਕੇ ਦਾ ਵਿਧਾਇਕ ਬਣ ਕੇ ਤੁਹਾਡੇ ਸਾਹਮਣੇ ਹਾਂ,  ਮੇਰਾ ਘਰ ਫੇਸ -10 ਦੇ ਵਿੱਚ 538 ਨੰਬਰ ਸੀ, ਉਸ ਵੇਲੇ ਮੇਰੀ ਚੋਣ ਵਿੱਚ ਗੁਰਬਖਸ਼ ਸਿੰਘ , ਮੋਹਨ ਸਿੰਘ ਅਤੇ ਸਵਿਤਾ ਮਿਸ਼ਰਾ ਹੋਰਾਂ ਨੇ ਬਹੁਤ ਕੰਮ ਕੀਤਾ ਅਤੇ ਅੱਜ ਇਸ ਏਰੀਏ ਦੇ ਵਿੱਚ ਬਸ਼ਿੰਦੇ ਮੋਹਨ ਸਿੰਘ ਦੀ ਪਤਨੀ ਕੁਲਵਿੰਦਰ ਕੌਰ- ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜ ਰਹੇ ਹਨ ਅਤੇ ਇਹ ਗੁਰੂ ਘਰ  ਦੀ ਸੇਵਾ ਕਰਨ ਵਾਲਾ ਪਰਿਵਾਰ ਹੈ ਅਤੇ ਮੇਰੀ ਸਭਨਾਂ ਨੂੰ ਅਪੀਲ ਹੈ ਕਿ 26 ਮਈ ਨੂੰ ਆਪਣੀ ਕੀਮਤੀ ਵੋਟ ਕੁਲਵਿੰਦਰ ਕੌਰ ਨੂੰ  ਝਾੜੂ ਚੋਣ ਨਿਸ਼ਾਨ ਤੇ ਪਾ ਕੇ ਕਾਮਯਾਬ ਕੀਤਾ ਜਾਵੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 1995 ਤੋਂ ਹੁਣ ਤੱਕ ਮੇਰੀਆਂ ਇੱਥੇ ਬਹੁਤ ਅਭੁਲ ਯਾਦਾਂ ਹਨ ਅਤੇ ਜਿਨਾਂ ਨੂੰ ਮੈਂ ਕਦੇ ਵੀ ਨਹੀਂ ਭੁਲਾ ਸਕਦਾ, ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਸਭ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ 70 ਦੇ ਕਰੀਬ ਪੰਜਾਬ ਦੇ ਨੌਜਵਾਨਾਂ ਨੂੰ ਪੱਕੀਆਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਮੌਕੇ ਤੇ ਨਾਨਕ ਸਿੰਘ, ਰਮਨਜੀਤ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਹਾਜ਼ਰ ਰਹੇ, 
 

Have something to say? Post your comment

More in Chandigarh

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ