Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਪੀਕਰ ਸੰਧਵਾਂ ਵੱਲੋਂ ਵਾਰਡ ਨੰਬਰ 26 ਦੇ 'ਆਪ' ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਦੇ ਚੋਣ ਦਫ਼ਤਰ ਦਾ ਉਦਘਾਟਨ

May 19, 2026 07:16 PM
Rozana Sehaj times
ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਸੁਪਰਡੈਂਟ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਭਰਪੂਰ ਸਮਰਥਨ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਵਾਰਡ ਨੰਬਰ 26 ਦੇ ਵੋਟਰ “ਆਪ ਦੀ ਸਰਕਾਰ, ਆਪ ਦਾ ਐਮ ਸੀ” ਦੇ ਨਾਅਰੇ ਨੂੰ ਸਾਕਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਅਤੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਵੱਡੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਅਤੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਦਰਜ ਕਰਨਗੇ। ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਮੂਹ ਆਗੂਆਂ ਤੋਂ ਇਲਾਵਾ ਜਗਤਾਰ ਸਿੰਘ ਜੱਗਾ ਬਰਾੜ ਸਰਪੰਚ ਖਾਰਾ, ਜਗਜੀਤ ਸਿੰਘ ਸੁਪਰਡੈਂਟ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਫਰੀਦਕੋਟ, ਚਤਰ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਪਿੰਕੂ ਛਾਬੜਾ, ਮੈਡਮ ਡਿੰਪਲ, ਜਗਦੀਪ ਸਿੰਘ ਬਰਾੜ ਸਰਪੰਚ, ਸੁਖਵਿੰਦਰ ਸਿੰਘ ਡੀਸੀ, ਜੋਗਿੰਦਰ ਸਿੰਘ, ਜਲੌਰ ਸਿੰਘ, ਕੋਰਾ ਸਿੰਘ ਬਰਾੜ, ਸੁਦਾਮਾ ਮਿਸ਼ਰਾ, ਕੁਲਦੀਪ ਮਾਣਕ, ਜੋਨੀ ਰਾਜ ਸਿੰਘ ਢਿੱਲੋਂ, ਲਵਪ੍ਰੀਤ ਸਿੰਘ ਬੋਬੀ ਅਤੇ ਵਾਰਡ ਨੰਬਰ 26 ਦੇ ਸਮੂਹ ਅਹੁਦੇਦਾਰ ਹਾਜ਼ਰ ਸਨ। ਇਲਾਕੇ ਦੇ ਵਿਕਾਸ, ਸਪੀਕਰ ਸੰਧਵਾਂ ਦੀ ਨਿਮਰਤਾ ਅਤੇ ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਰਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਡਟ ਰਹੇ ਹਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ