Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਮਾਨ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵਚਨਬੱਧ : ਵਿਧਾਇਕ ਸੁਖਾਨੰਦ

May 19, 2026 08:17 PM
Rozana Sehaj times
ਜਲੰਧਰ : ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ 4 ਦਿਨਾਂ ਪੰਜਾਬ ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਹੋਈ। ਇਹ ਮੁਕਾਬਲੇ 22 ਮਈ 2026 ਤੱਕ ਚੱਲਣਗੇ। ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ। ਇਸ ਮੌਕੇ ਵਿਧਾਇਕ ਸੁਖਾਨੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡ ਬਜਟ ਨੂੰ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ ਗਿਆ ਹੈ, ਜੋ ਖੇਡਾਂ ਦੇ ਵਿਕਾਸ ਪ੍ਰਤੀ ਸਰਕਾਰ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਬੈਡਮਿੰਟਨ ਨੂੰ ਉਤਸ਼ਾਹਿਤ ਕਰਨ ਲਈ ਐਸੋਸੀਏਸ਼ਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਖਿਡਾਰੀਆਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ ਹੈ। ਸੂਬੇ ਦੇ 23 ਜ਼ਿਲ੍ਹਿਆਂ ਤੋਂ ਕਰੀਬ 400 ਖਿਡਾਰੀਆਂ ਦੀਆਂ 600 ਤੋਂ ਵੱਧ ਐਂਟਰੀਆਂ ਪ੍ਰਾਪਤ ਹੋਈਆਂ ਹਨ। ਅੰਡਰ-15 ਅਤੇ ਅੰਡਰ-17 ਵਰਗ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਕੁੱਲ 10 ਇਵੈਂਟ ਕਰਵਾਏ ਜਾ ਰਹੇ ਹਨ। ਅਗਲੇ 4 ਦਿਨਾਂ ਵਿੱਚ ਕਰੀਬ 500 ਮੈਚ ਖੇਡੇ ਜਾਣਗੇ। ਫਾਈਨਲ ਮੁਕਾਬਲੇ 22 ਮਈ ਨੂੰ ਹੋਣਗੇ ਅਤੇ ਜੇਤੂਆਂ ਨੂੰ ਨਕਦ ਇਨਾਮ ਅਤੇ ਹੋਰ ਆਕਰਸ਼ਕ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਅਤੇ ਕੋਚਾਂ ਦੀ ਸੁਵਿਧਾ ਲਈ ਖਾਣ-ਪੀਣ ਅਤੇ ਰਿਫਰੈਸ਼ਮੈਂਟ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ। ਇਸ ਦੌਰਾਨ ਐਸੋਸੀਏਸ਼ਨ ਵੱਲੋਂ ਸੂਬੇ ਦੇ ਦੋ ਹੋਣਹਾਰ ਬੈਡਮਿੰਟਨ ਖਿਡਾਰੀਆਂ ਸਵਰਗਵਾਸੀ ਮਯੰਕ ਸ਼ਰਮਾ ਅਤੇ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦੀ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੁੱਖਦਾਈ ਮੌਤ ਹੋ ਗਈ ਸੀ। ਉਨ੍ਹਾਂ ਦੀ ਯਾਦ ਵਿੱਚ ਅੰਡਰ-15 ਅਤੇ ਅੰਡਰ-17 ਵਰਗ ਵਿੱਚ ਦੋ ਵਿਸ਼ੇਸ਼ ਟਰਾਫੀਆਂ ਸ਼ੁਰੂ ਕੀਤੀਆਂ ਗਈਆਂ ਹਨ। ਜਲੰਧਰ ਦੀ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰਨ ਮਾਨਿਆ ਰਲਹਣ ਨੂੰ ਫਰਾਂਸ ਵਿੱਚ ਹੋਏ ਸੈਂਟ ਡੇਨਿਸ ਓਪਨ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਮੁੱਖ ਮਹਿਮਾਨ ਵੱਲੋਂ 31,000 ਰੁਪਏ ਦੀ ਨਕਦ ਰਕਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਬੀਏ ਦੇ ਖਜਾਨਚੀ ਪਲਵਿੰਦਰ ਜੁਨੇਜਾ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਪੰਜਾਬ ਮਸੀਹ, ਧੀਰਜ ਸ਼ਰਮਾ, ਸਚਿਨ ਰੱਤੀ, ਵਰੁਣ ਕੁਮਾਰ ਸਮੇਤ ਬੈਡਮਿੰਟਨ ਜਗਤ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"