Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਬਰਸਾਤੀ ਮੌਸਮ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕੀਤੀਆਂ

May 19, 2026 08:21 PM
Rozana Sehaj times

ਅੰਮ੍ਰਿਤਸਰ : ਅਗਾਮੀ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਵੱਲੋਂ ਸੰਭਾਵੀ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਬੀ.ਐਸ.ਐਫ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਹੁਣ ਤੋਂ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਹੀ ਸਮਾਨ ਦੀ ਖਰੀਦੋ ਫਰੋਖਤ ਕਰ ਲਈ ਜਾਵੇ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ `ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਅਤੇ ਫਲੱਡ ਕੰਟਰੋਲ ਰੂਮ ਵਿੱਚ ਯੋਗ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ ਪ੍ਰਭਾਵਿਤ ਖੇਤਰਾਂ ਵਿਚ ਪਹਿਲਾਂ ਤੋ ਹੀ ਪਸ਼ੂਆਂ ਦੀ ਵੈਕਸੀਨ ਕਰਵਾ ਲਈ ਜਾਵੇ। ਉਨਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਕਿਹਾ ਕਿ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਆਪਣੇ ਸਬ-ਸਟੇਸ਼ਨਾਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਕਰ ਲਏ ਜਾਣ ਤਾਂ ਜੋ ਹੜ੍ਹਾਂ ਦੌਰਾਨ ਬਿਜਲੀ ਸਪਲਾਈ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ ਖੇਤਰਾਂ ਵਿੱਚ ਪੂਰੀ ਚੌਕਸੀ ਵਰਤਣ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਜਾਨ-ਮਾਲ ਦੀ ਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਬੀ.ਐਸ.ਐਫ. ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਦਰਿਆ ਵਿੱਚ ਜਿੱਥੇ ਕਿੱਥੇ ਵੀ ਕੋਈ ਪਾੜ੍ਹ ਜਾਂ ਪਾਣੀ ਦੇ ਬਹਾਵ ਵਿੱਚ ਕੋਈ ਰੁਕਾਵਟ ਆਉਂਦੀ ਹੈ ਤਾਂ ਉਸਨੂੰ ਪਹਿਲ ਦੇ ਆਧਾਰ `ਤੇ ਹੱਲ ਕੀਤਾ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨ ਅਤੇ ਮਸ਼ੀਨਰੀ ਪਹਿਲਾਂ ਹੀ ਤਿਆਰ ਰੱਖੀ ਜਾਵੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਤੇ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਵੇ। ਡਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਸ: ਨਵਕੀਰਤ ਸਿੰਘ ਰੰਧਾਵਾ, ਡਿਪਟੀ ਕਮਾਂਡੈਂਟ ਬੀਐਸਐਫ ਪੀ.ਕੇ. ਦਿਵੇਦੀ, ਡਿਪਟੀ ਕਮਾਂਡੈਂਟ ਬੀਐਸਐਫ ਆਰ.ਐਸ. ਗੌਤਮ, ਐਸ.ਡੀ.ਓ. ਪੀ.ਡਬਲਯੂ.ਡੀ. ਸ: ਲਖਬੀਰ ਸਿੰਘ, ਡਾ. ਪੁਨੀਤ, ਡਾ. ਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ, ਐਸ.ਡੀ.ਓ. ਪੀ.ਪੀ.ਸੀ.ਬੀ. ਸੁਖਮਨੀ ਸਿੰਘ, ਐਸ.ਡੀ.ਓ. ਵਾਟਰ ਸਪਲਾਈ ਰਸ਼ਮਿੰਦਰ ਸਿੰਘ, ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਹਰਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼