Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ

May 19, 2026 08:24 PM
Rozana Sehaj times

ਅੰਮਿਤਸਰ :  ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ। 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼. ਸਪੈਸ਼ਲ ਇਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ  ਸ੍ਰੀ ਦਲਵਿੰਦਰਜੀਤ ਸਿੰਘ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਦਾ 88.27 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਜ਼ਿਲ੍ਹੇ ਵਿਚ ਕੁੱਲ 2134 ਪੋਲਿੰਗ ਸਟੇਸ਼ਨਾਂ ਵਿਚ 1971179 ਵੋਟਰ ਹਨ, ਜਿਨ੍ਹਾਂ 'ਚੋਂ 1739946 ਵੋਟਰ ਮੈਪ ਕੀਤੇ ਗਏ ਹਨ, ਜਦਕਿ 231233 ਵੋਟਰ ਅਨਮੈਪ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 2134 ਬੀ.ਐਲ.ਓਜ਼, 213 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ ਐੱਲ ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਨੂੰ ਰੈਸ਼ਨੇਲਾਈਜ਼ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਇਸ ਸਬੰਧੀ ਜੇਕਰ ਰਾਜਸੀ ਪਾਰਟੀਆਂ ਦੇ ਕੋਈ ਵੀ ਸੁਝਾਅ ਹਨ ਤਾਂ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਦਿੱਤੇ ਜਾ ਸਕਦੇ ਹਨ। ਵੋਟਰ ਸੂਚੀ ਦਾ ਖਰੜਾ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਅਤੇ ਸੂਚਨਾ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈ ਜਾਵੇ। ਉਨਾਂ ਦੱਸਿਆ ਕਿ ਕੋਈ ਵੀ ਸਰਕਾਰੀ ਕਰਮਚਾਰੀ ਬੂਥ ਲੈਵਲ ਏਜੰਟ ਵਜੋਂ ਕੰਮ ਨਹੀਂ ਕਰ ਸਕਦਾ। ਜ਼ਿਲ੍ਹਾ ਅੰਮਿਤਸਰ ਦਾ ਵੋਟਰ ਹੈਲਪਲਾਈਨ ਨੰਬਰ 1950 ਹੈ। ਇਸ ਨੰਬਰ ਤੇ ਚੋਣਾਂ ਜਾਂ ਐੱਸ. ਆਈ ਆਰ ਨਾਲ ਸਬੰਧਤ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਸ: ਇੰਦਰਜੀਤ ਸਿੰਘ, ਚੋਣ ਕਾਨੂੰਨਗੋ ਸ: ਰਜਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦਿਹਾਤੀ ਤੋਂ ਸਕੱਤਰ ਹਰਗੁਰਿੰਦਰ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ ਦਿਹਾਤੀ ਤੋਂ ਸ੍ਰੀ ਵਿਕਰਮ ਡੰਡੋਨਾ, ਆਮ ਆਦਮੀ ਪਾਰਟੀ ਦਿਹਾਤੀ ਤੋਂ ਸ੍ਰੀ ਗੁਰਪ੍ਰਤਾਪ ਸਿੰਘ, ਇੰਡੀਅਨ ਨੈਸ਼ਨਲ ਸੈਕੂਲਰ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਕਰਨਲ ਐਮ.ਐਸ. ਸੰਧੂ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਪ੍ਰਧਾਨ ਸ੍ਰੀ ਗੁਰਪਾਲ ਸਿੰਘ, ਸ਼੍ਰੋਮਣੀ ਲੋਕ ਦਲ ਪਾਰਟੀ ਦੇ ਪ੍ਰਧਾਨ ਸ੍ਰੀ  ਸੁਰਿੰਦਰ ਕੁਮਾਰ ਖੋਸਲਾ, ਸੱਚੋ ਸੱਚ ਪਾਰਟੀ ਦੇ ਪ੍ਰਧਾਨ ਡਾ. ਨਰਿੰਦਰ ਕੁਮਾਰ, ਅਤੇ ਆਸ ਪੰਜਾਬ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਜੁਗਲ ਕਿਸ਼ੋਰ ਵੀ ਹਾਜ਼ਰ ਸਨ।

Have something to say? Post your comment

More in Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ