Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਮਿਲਿਆ ਜ਼ਬਰਦਸਤ ਹੁਲਾਰਾ

May 19, 2026 08:43 PM
Rozana Sehaj times
ਮੋਹਾਲੀ : ਆਮ ਆਦਮੀ ਪਾਰਟੀ ਨੂੰ ਅੱਜ ਮੋਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ ਪ੍ਰਚਾਰ ਮੁਹਿੰਮ ਦੇ ਦੌਰਾਨ ਉਸ ਵੇਲੇ ਜ਼ਬਰਦਸਤ  ਹੁਲਾਰਾ ਮਿਲਿਆ, ਜਦੋਂ ਵਾਰਡ ਨੰਬਰ -25 ਤੋਂ  ਆਜ਼ਾਦ ਉਮੀਦਵਾਰ- ਸ਼੍ਰੀਮਤੀ ਕੁਲਜਿੰਦਰ ਕੌਰ  ਅਤੇ ਉਹਨਾਂ ਦੇ ਪਤੀ ਨਵਜੋਤ ਸਿੰਘ  ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਅਤੇ ਇਸ ਮੌਕੇ ਤੇ ਸ਼੍ਰੀਮਤੀ ਕੁਲਜਿੰਦਰ ਕੌਰ-  ਸਾਬਕਾ ਕੌਂਸਲਰ ਨੇ ਆਪਣਾ ਨਾਮ ਆਜ਼ਾਦ ਉਮੀਦਵਾਰ ਵਜੋਂ ਵਾਪਸ ਲੈਣ ਦਾ ਕੀਤਾ  ਫੈਸਲਾ ਕੀਤਾ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਸ਼੍ਰੀਮਤੀ ਕੁਲਜਿੰਦਰ ਕੌਰ -ਸਾਬਕਾ ਕੌਂਸਲਰ ਅਤੇ  ਨਵਜੋਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਆਖਿਆ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀਮਤੀ ਕੁਲਜਿੰਦਰ ਕੌਰ ਬਾਂਛਲ ਅਤੇ ਨਵਜੋਤ ਸਿੰਘ ਦੇ ਪਰਿਵਾਰ ਅਤੇ ਉਹਨਾਂ ਦੇ ਸਮਰਥਕਾਂ ਨੇ ਜੋ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਸ਼੍ਰੀਮਤੀ ਕੁਲਜਿੰਦਰ ਕੌਰ  ਬਾਂਛਲ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵਾਪਸ ਲੈਣ ਦਾ ਜੋ ਫੈਸਲਾ ਕੀਤਾ ਹੈ, ਇਸ ਦਾ ਅਸੀਂ  ਸਵਾਗਤ ਕਰਦੇ ਹਾਂ ਅਤੇ ਮੈਂ ਨਵਜੋਤ ਸਿੰਘ ਦੇ ਪਰਿਵਾਰ ਨੂੰ ਇਹ ਵਿਸ਼ਵਾਸ ਦਵਾਉਂਦਾ ਹਾਂ ਕਿ ਉਹਨਾਂ  ਦਾ ਮਾਣ- ਸਨਮਾਨ ਹਰ ਸੂਰਤ ਵਿੱਚ ਵਿੱਚ ਬਰਕਰਾਰ ਰੱਖਿਆ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਅਤੇ ਪਰਿਵਾਰ ਵੱਡਾ ਹੁੰਦਾ ਜਾ ਰਿਹਾ ਹੈ, ਕਿਉਂਕਿ ਵੱਖ-ਵੱਖ ਪਾਰਟੀਆਂ ਦੇ ਵਿੱਚੋਂ ਵੱਡੇ ਰਾਜਨੇਤਾ ਅਤੇ ਅਹਿਮ ਅਹੁਦਿਆਂ ਤੇ ਕੰਮ ਕਰ ਚੁੱਕੇ ਨੇਤਾਗਣ ਰੋਜ਼ਾਨਾ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਇਹ ਗੱਲ ਸਾਫ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋ ਪੰਜਾਬ ਦੇ ਲੋਕੀ ਬੇਹਦ ਖੁਸ਼ ਅਤੇ ਸੰਤੁਸ਼ਟ ਹਨ  ਜਿਨਾਂ ਚਾਵਾਂ ਅਤੇ ਉਤਸ਼ਾਹ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾ ਕੇ ਵੱਡਾ ਫਤਵਾ ਸੂਬੇ ਵਿੱਚ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਹਨਾਂ ਉਮੀਦਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਖਰੀ ਉਤਰੀ ਹੈ, ਕਿਉਂਕਿ ਜਿਸ ਤਰ੍ਹਾਂ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਸਭ ਦੇ ਸਾਹਮਣੇ ਹਨ ਪੰਜਾਬ ਦੇ 70 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ,  ਗੁਰਸੇਵਕ ਸਿੰਘ ਸਰਪੰਚ ਮੌਲੀ ਬੈਦਵਾਣ,  ਸਤਵਿੰਦਰ ਸਿੰਘ ਮਿੱਠੂ, ਹਰਜੋਤ ਸਿੰਘ ਗੱਬਰ,  ਹਰਦੀਪ ਸਿੰਘ,  ਜਸਵਿੰਦਰ ਸਿੰਘ,  ਭੁਪਿੰਦਰ ਸਿੰਘ ਪੰਚ,  ਭੁਪਿੰਦਰ ਸਿੰਘ ਜੌਹਲ,  ਤਰਲੋਚਨ ਸਿੰਘ ਮਟੌਰ, ਸ੍ਰੀਮਤੀ ਬਲਜਿੰਦਰ ਕੋਰ, ਸ੍ਰੀ ਮਤੀ ਚਰਨਜੀਤ ਕੌਰ ਆਦਿ ਹਾਜਰ ਸਨ। 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ