Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

May 19, 2026 08:58 PM
Rozana Sehaj times

ਅੰਮ੍ਰਿਤਸਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ, ਅੰਮ੍ਰਿਤਸਰ ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ (ਪੀਬੀ 02 ਈਕੇ 2107) ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿੰਨ੍ਹਾਂ ਦਾ ਉਦੇਸ਼ ਸਰਕਾਰੀ ਅਦਾਰਿਆਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨਾ ਸੀ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਇਤਲਾਹ ਮਿਲੀ ਸੀ  ਕਿ ਵਿਦੇਸ਼ੀ ਹੈਂਡਲਰਾਂ ਦੁਆਰਾ ਆਪਣੇ ਸਾਥੀਆਂ ਨੂੰ ਹੈਂਡ ਗ੍ਰਨੇਡ ਪ੍ਰਦਾਨ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਅੱਗੇ ਆਪਣੇ ਕਿਸੇ ਹੋਰ ਕਾਰਕੁੰਨ ਨਾਲ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਖੇਤਰ ਵਿੱਚ ਤਾਲਮੇਲ ਕਰਨ ਲਈ ਕਿਹਾ ਗਿਆ ਹੈ। ਇਸ ਪੁਖ਼ਤਾ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਸ਼ੱਕੀ ਅਜੈ ਅਤੇ ਜੋਧਬੀਰ ਸਿੰਘ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾ ਰਹੀ ਹੈ ਤਾਂ ਜੋ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਸਬੰਧ ਵਿੱਚ ਐਫਆਈਆਰ ਨੰਬਰ 36 ਮਿਤੀ 18-05-2026 ਨੂੰ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ