Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

May 19, 2026 09:04 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ। 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ