Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

May 19, 2026 09:12 PM
Rozana Sehaj times
ਚੰਡੀਗੜ੍ਹ  : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ। ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ। ਸਖ਼ਤ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ